ਕਾਹਨੂੰਵਾਨ, ਕੁਲਦੀਪ ਜਾਫਲਪੁਰ: ਪੰਜਾਬ ਵਿੱਚ ਹਰ ਸਾਲ ਕੇਂਦਰ ਸਰਕਾਰ ਦੇ ਰੁਖ ਚੱਲਣ ਵਾਲੇ ਨਵੋਦਿਆ ਸਕੂਲਾਂ ਲਈ ਵਿਦਿਆਰਥੀਆਂ ਦੀ ਚੋਣ ਕੀਤੀ ਜਾਂਦੀ ਹੈ। ਇਹ ਚੋਣ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਲੜਕੀਆਂ ਕਾਹਨੂੰਵਾਨ ਦੀਆਂ 3 ਵਿਦਿਆਰਥਣਾਂ ਨੇ ਨਵੋਦਿਆ ਵਿਦਿਆਲਿਆ ਦੀ ਪ੍ਰੀਖਿਆ ਪਾਸ ਕੀਤੀ ਹੈ।
ਇਸ ਸੰਬੰਧੀ ਜਾਣਕਾਰੀ ਦਿੰਦੇ ਸਕੂਲ ਦੇ ਹੈੱਡਮਾਸਟਰ ਜਸਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੀਆਂ ਕੁਲਜੀਤ ਕੌਰ, ਮੁਸਕਾਨ ਅਤੇ ਅਨਮੋਲ ਨੇ ਇਸ ਵਾਰ ਨਵੋਦਿਆ ਦੀ ਪ੍ਰੀਖਿਆ ਪਾਸ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਪ੍ਰੀਖਿਆ ਲਈ ਜਿਥੇ ਇਹ ਹੋਣਹਾਰ ਵਿਦਿਆਰਥਣਾਂ ਵਧਾਈ ਦੀਆਂ ਪਾਤਰ ਹਨ ਉਸ ਦੇ ਨਾਲ ਨਾਲ ਇਨ੍ਹਾਂ ਦੇ ਮਾਪੇ ਅਤੇ ਸਹਿਪਾਠੀਆਂ ਲਈ ਵੀ ਖ਼ੁਸ਼ੀ ਦਾ ਮੌਕਾ ਹੈ।
ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਵਿਦਿਆਰਥਣਾਂ ਦੀ ਇਸ ਸਫਲਤਾ ਪਿੱਛੇ ਅਧਿਆਪਕ ਪਰਮਜੀਤ ਸਿੰਘ ਅਧਿਆਪਕਾ ਮਧੂਬਾਲਾ ਅਤੇ ਰਵਿੰਦਰ ਕੌਰ ਦਾ ਵੀ ਵਿਸ਼ੇਸ਼ ਯੋਗਦਾਨ ਹੈ। ਜਿਨ੍ਹਾਂ ਨੇ ਇਨ੍ਹਾਂ ਵਿਦਿਆਰਥਣਾਂ ਨੂੰ ਸਕੂਲ ਟਾਈਮ ਤੋਂ ਬਾਅਦ ਵੀ ਅਜਿਹੀ ਪ੍ਰੀਖਿਆ ਪਾਸ ਕਰਨ ਵਿੱਚ ਮਦਦ ਕੀਤੀ। ਉਨ੍ਹਾਂ ਨੇ ਕਿਹਾ ਇਨ੍ਹਾਂ ਵਿਦਿਆਰਥੀਆਂ ਦੀ ਚੋਣ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਕਾਹਨੂੰਵਾਨ ਪਿੰਡ ਦਾ ਨਾਮ ਰੌਸ਼ਨ ਹੋਇਆ ਹੈ।