Saturday, January 28, 2023
Speaking Punjab

Punjab

ਕੈਨੇਡਾ ਤੋਂ ਪ੍ਰੋਫੈਸ਼ਨਲ ਕੋਰਸ ਪਾਸ ਕਰਨ ਵਾਲੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਅਧਿਆਪਕਾਂ ਦਾ ਸਨਮਾਨ

November 03, 2021 10:29 PM

ਕਾਰਲਟਨ ਯੂਨੀਵਰਸਿਟੀ ਕੈਨੇਡਾ ਤੋਂ ਹੈਲਥ ਕੇਅਰ ਪ੍ਰੌਫੈਸ਼ਨਲ ਕੋਰਸ ਪਾਸ ਕਰਨ ਵਾਲੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਨਰਸਿੰਗ ਅਧਿਆਪਕਾਂ ਦਾ ਸਨਮਾਨ ਉਪਰੰਤ ਯਾਦਗਾਰੀ ਤਸਵੀਰ

ਬੰਗਾ : 3 ਨਵੰਬਰ : (ਸਪੀਕਿੰਗ ਪੰਜਾਬ ਬਿਊਰੋ): ਪੰਜਾਬ ਦੇ ਪੇਂਡੂ ਇਲਾਕੇ ਵਿਚ ਨਰਸਿੰਗ ਵਿੱਦਿਆ ਪ੍ਰਦਾਨ ਕਰ ਰਹੀ ਸੰਸਥਾ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਕਾਰਲਟਨ ਯੂਨੀਵਰਸਿਟੀ ਕੈਨੇਡਾ ਤੋਂ ਹੈਲਥ ਕੇਅਰ ਪ੍ਰੋਫੈਸ਼ਨਲ ਕੋਰਸ ਪਾਸ ਕਰਨ ਵਾਲੇ ਨਰਸਿੰਗ ਅਧਿਆਪਕਾਂ ਦਾ ਦੀਵਾਲੀ ਸਮਾਗਮ ਮੌਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਕਿਹਾ ਕਿ ਪਿੰਡ ਢਾਹਾਂ-ਕਲੇਰਾਂ ਦੀਆਂ ਪਵਿੱਤਰ ਧਰਤੀਆਂ ਤੇ ਉਸ ਵੇਲੇ ਨਵਾਂ ਇਤਿਹਾਸ ਸਿਰਜਿਆ ਗਿਆ ਹੈ ਜਦੋਂ ਪੇਂਡੂ ਇਲਾਕੇ ਦੀ ਪ੍ਰਮੁੱਖ ਨਰਸਿੰਗ ਵਿੱਦਿਅਕ ਸੰਸਥਾ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ 29 ਅਧਿਆਪਕਾਂ ਨੇ ਕੈਨੇਡਾ ਦੀ ਪ੍ਰਸਿੱਧ ਯੂਨੀਵਰਸਿਟੀ ਤੋਂ ਆਨ ਲਾਈਨ ਹੈਲਥ ਕੇਅਰ ਪ੍ਰੋਫੈਸ਼ਨਲ ਡਿਪੈਲਪਮੈਂਟ ਕੋਰਸ ਪਾਸ ਕਰਕੇ ਆਪਣਾ, ਆਪਣੇ ਨਰਸਿੰਗ ਕਾਲਜ ਅਤੇ ਟਰੱਸਟ ਦਾ ਨਾਮ ਰੋਸ਼ਨ ਕੀਤਾ ਹੈ।

ਇਸ ਕੋਰਸ ਇਨ ਸਰਵਿਸ ਐਜ਼ੂਕੇਸ਼ਨਲ ਪ੍ਰੋਗਰਾਮ ਮਿਸ਼ਨ ਤਹਿਤ ਹੋਇਆ ਹੈ ਜਿਸ ਨਾਲ ਨਰਸਿੰਗ ਅਧਿਆਪਕ ਹੁਣ ਆਧੁਨਿਕ ਨਵੀਆਂ ਤਕਨੀਕਾਂ ਦੁਆਰਾ ਵਿਦਿਆਰਥੀਆਂ ਨੂੰ ਇੰਟਰਨੈਸ਼ਨਲ ਪੱਧਰ ਦੀ ਨਰਸਿੰਗ ਪੜ੍ਹਾਈ ਕਰਵਾ ਸਕਣਗੇ । ਸ. ਕਾਹਮਾ ਨੇ ਕਿਹਾ ਕਿ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦਾ ਕਾਰਲਟਨ ਯੂਨੀਵਰਸਿਟੀ ਉਟਾਵਾ ਕੈਨੇਡਾ ਨਾਲ ਸਾਲ 2019 ਵਿਚ ਵਿੱਦਿਅਕ ਸਮਝੌਤਾ ਹੋਇਆ ਸੀ ਜਿਸ ਅਧੀਨ ਢਾਹਾਂ ਕਲੇਰਾਂ ਦੀਆਂ ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀ ਹਰ ਸਾਲ ਕੈਨੇਡਾ ਵਿਖੇ ਪੜ੍ਹਨ ਜਾਂਦੇ ਹਨ ਅਤੇ ਕੈਨੇਡਾ ਦੀ ਵਿਦਿਅਕ ਸੰਸਥਾ ਕਾਰਲਟਨ ਯੂਨੀਵਰਸਿਟੀ ਉਟਾਵਾ ਕੈਨੇਡਾ ਦੇ ਵਿਦਿਆਰਥੀ ਢਾਹਾਂ ਕਲੇਰਾਂ ਵਿਖੇ ਨਰਸਿੰਗ ਕਾਲਜ ਵਿਚ ਪੜ੍ਹਨ ਆਉਣਗੇ। ਇਸ ਵਿਦਿਅਕ ਸਮਝੌਤੇ ਨਾਲ ਦੋਵਾਂ ਦੇਸ਼ਾਂ ਦੇ ਵਿਦਿਆਰਥੀਆਂ ਨੂੰ ਇੰਟਰਨੈਸ਼ਨਲ ਪੱਧਰ ਦੀਆਂ ਨਵੀਨਤਮ ਤਕਨੀਕਾਂ ਨਾਲ ਨਰਸਿੰਗ ਸਿੱਖਿਆ ਪ੍ਰਾਪਤ ਕਰਨ ਦਾ ਮੌਕਾ ਪ੍ਰਾਪਤ ਹੋਵੇਗਾ ।

ਸਨਮਾਨ ਸਮਾਰੋਹ ਵਿਚ ਸ. ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਨੇ ਕੋਰਸ ਪਾਸ ਕਰਨ ਵਾਲੇ ਨਰਸਿੰਗ ਅਧਿਆਪਕਾਂ ਨੂੰ ਸਮੂਹ ਟਰੱਸਟ ਵੱਲੋਂ ਵਧਾਈ ਦਿੱਤੀ । ਸ. ਢਾਹਾਂ ਨੇ ਕਾਰਲਟਨ ਯੂਨੀਵਰਸਿਟੀ ਨਾਲ ਹੋਈ ਵਿਦਿਅਕ ਸਾਂਝ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਟਰੱਸਟ ਦੇ ਸੀਨੀਅਰ ਮੀਤ ਪ੍ਰਧਾਨ ਸ. ਬਰਜਿੰਦਰ ਸਿੰਘ ਢਾਹਾਂ ਦੇ ਉੱਦਮਾਂ ਨਾਲ ਕੈਨੇਡਾ ਦੀਆਂ ਵੱਖ ਵੱਖ ਵਿਦਿਅਕ ਅਤੇ ਮੈਡੀਕਲ ਸਿੱਖਿਆ ਸੰਸਥਾਵਾਂ ਨਾਲ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਬੰਧ ਹੇਠਾਂ ਚੱਲ ਰਹੇ ਨਰਸਿੰਗ ਕਾਲਜ ਅਤੇ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਅਕ ਸਾਂਝ ਸਮਝੌਤੇ ਹੋਏ ਹਨ ।

ਇਸ ਮੌਕੇ ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਨੇ ਨਰਸਿੰਗ ਟੀਚਰਾਂ ਦੀ ਵਿਦਿਅਕ ਯੋਗਤਾ ਨੂੰ ਹੋਰ ਉੱਚਾ ਕਰਨ ਲਈ ਕੀਤੇ ਵਿਸ਼ੇਸ਼ ਯਤਨਾਂ ਲਈ ਧੰਨਵਾਦ ਕੀਤਾ ਅਤੇ ਆਸ ਪ੍ਰਗਟਾਈ ਇਸ ਕੋਰਸ ਕਰਨ ਵਾਲੇ ਸਮੂਹ ਅਧਿਆਪਕ ਵਿਦਿਆਰਥੀਆਂ ਨੂੰ ਹੋਰ ਵੀ ਵਧੀਆ ਪੜ੍ਹਾਈ ਕਰਵਾਉਣ ਦੇ ਸਮਰੱਥ ਹੋਣਗੇ।

ਇਸ ਮੌਕੇ ਸਰਵ ਸ੍ਰੀ ਸ. ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਸ ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਕਮੇਟੀ ਅਤੇ ਖਜ਼ਾਨਚੀ, ਸ. ਜਗਜੀਤ ਸਿੰਘ ਸੋਢੀ ਪ੍ਰਬੰਧਕ ਮੈਂਬਰ, ਵਰਿੰਦਰ ਸਿੰਘ ਬਰਾੜ ਮੁਖੀ ਐੱਚ ਆਰ, ਮਹਿੰਦਰਪਾਲ ਸਿੰਘ ਦਫ਼ਤਰ ਸੁਪਰਡੈਂਟ, ਮੈਡਮ ਵਨੀਤਾ ਚੋਟ ਪ੍ਰਿੰਸੀਪਲ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮੈਡਮ ਸੁਖਮਿੰਦਰ ਕੌਰ, ਮੈਡਮ ਨਵਜੋਤ ਕੌਰ ਸਹੋਤਾ, ਮੈਡਮ ਹਰਨੀਤ ਕੌਰ, ਮੈਡਮ ਸਰੋਜ ਬਾਲਾ, ਸਮੂਹ ਨਰਸਿੰਗ ਕਾਲਜ ਸਟਾਫ਼, ਵਿਦਿਆਰਥੀ, ਗੁਰੂ ਨਾਨਕ ਮਿਸ਼ਨ ਹਸਪਤਾਲ ਸਟਾਫ਼ ਅਤੇ ਸੀਨੀਅਰ ਸੈਕੰਡਰੀ ਸਕੂਲ ਦੇ ਸਟਾਫ਼ ਮੈਂਬਰ ਹਾਜ਼ਰ ਸਨ।

Have something to say? Post your comment

More From Punjab

ਸ਼੍ਰੌਮਣੀ ਕਮੇਟੀ ਲੰਮੀਆਂ ਸਜ਼ਾਵਾਂ ਵਾਲੇ 9 ਬੰਦੀ ਸਿੰਘਾਂ ਨੂੰ ਹਰ ਮਹੀਨੇ ਦੇਵਗੀ 20  ਹਜ਼ਾਰ ਰੁਪਏ ਸਨਮਾਨ ਭੱਤਾ - ਐਡਵੋਕੇਟ ਹਰਜਿੰਦਰ ਸਿੰਘ ਧਾਮੀ 

ਸ਼੍ਰੌਮਣੀ ਕਮੇਟੀ ਲੰਮੀਆਂ ਸਜ਼ਾਵਾਂ ਵਾਲੇ 9 ਬੰਦੀ ਸਿੰਘਾਂ ਨੂੰ ਹਰ ਮਹੀਨੇ ਦੇਵਗੀ 20  ਹਜ਼ਾਰ ਰੁਪਏ ਸਨਮਾਨ ਭੱਤਾ - ਐਡਵੋਕੇਟ ਹਰਜਿੰਦਰ ਸਿੰਘ ਧਾਮੀ 

ਅੰਮ੍ਰਿਤਸਰ ਬਸੰਤ ਐਵੀਨਿਊ ਆਮ ਆਦਮੀ ਕਲੀਨੀਕ ਦਾ ਹੋਇਆ ਉਦਘਾਟਨ 

ਅੰਮ੍ਰਿਤਸਰ ਬਸੰਤ ਐਵੀਨਿਊ ਆਮ ਆਦਮੀ ਕਲੀਨੀਕ ਦਾ ਹੋਇਆ ਉਦਘਾਟਨ 

  15 ਦਿਨਾਂ ਬਾਅਦ ਹੀ ਦਫ਼ਤਰ ਦੇ ਉਦਘਾਟਨ ਮੌਕੇ ਜ਼ਾਹਿਦਾ ਸੁਲੇਮਾਨ ਨੇ ਕੀਤਾ ਵੱਡਾ ਇਕੱਠ, ਮਲੇਰਕੋਟਲਾ ਨੂੰ 40 ਸਾਲ ਬਾਅਦ ਸ਼੍ਰੋਮਣੀ ਅਕਾਲੀ ਦਲ ਦਾ ਪੱਕਾ ਦਫ਼ਤਰ ਨਸੀਬ ਹੋਇਆ

15 ਦਿਨਾਂ ਬਾਅਦ ਹੀ ਦਫ਼ਤਰ ਦੇ ਉਦਘਾਟਨ ਮੌਕੇ ਜ਼ਾਹਿਦਾ ਸੁਲੇਮਾਨ ਨੇ ਕੀਤਾ ਵੱਡਾ ਇਕੱਠ, ਮਲੇਰਕੋਟਲਾ ਨੂੰ 40 ਸਾਲ ਬਾਅਦ ਸ਼੍ਰੋਮਣੀ ਅਕਾਲੀ ਦਲ ਦਾ ਪੱਕਾ ਦਫ਼ਤਰ ਨਸੀਬ ਹੋਇਆ

ਸਬ- ਇੰਸਪੈਕਟਰ ਦਲਜੀਤ ਸਿੰਘ ਨੂੰ ਟ੍ਰੈਫਿਕ ਐਜੂਕੇਸ਼ਨ ਸੈੱਲ ਦੀ ਮਿਲੀ ਅਹਿਮ ਜ਼ਿੰਮੇਵਾਰੀ

ਸਬ- ਇੰਸਪੈਕਟਰ ਦਲਜੀਤ ਸਿੰਘ ਨੂੰ ਟ੍ਰੈਫਿਕ ਐਜੂਕੇਸ਼ਨ ਸੈੱਲ ਦੀ ਮਿਲੀ ਅਹਿਮ ਜ਼ਿੰਮੇਵਾਰੀ

ਸ਼੍ਰੌਮਣੀ ਕਮੇਟੀ ਦੀ ਹਾਕੀ ਟੀਮ ਨੇ ਵੱਖ-ਵੱਖ ਹਾਕੀ ਮੁਕਾਬਲਿਆਂ ਦੌਰਾਨ ਦਰਜ ਕੀਤੀਆਂ ਜਿੱਤਾਂ

ਸ਼੍ਰੌਮਣੀ ਕਮੇਟੀ ਦੀ ਹਾਕੀ ਟੀਮ ਨੇ ਵੱਖ-ਵੱਖ ਹਾਕੀ ਮੁਕਾਬਲਿਆਂ ਦੌਰਾਨ ਦਰਜ ਕੀਤੀਆਂ ਜਿੱਤਾਂ

ਡਿਪਟੀ ਕਮਿਸ਼ਨਰ ਦੀ ਅਗਵਾਈ ' ਹੋਈ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ 

ਡਿਪਟੀ ਕਮਿਸ਼ਨਰ ਦੀ ਅਗਵਾਈ ' ਹੋਈ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ 

ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਘਰ ਘਰ ਤੱਕ ਕਰੇਗੀ ਪਹੁੰਚ- ਭਾਈ ਗੁਰਚਰਨ ਸਿੰਘ ਗਰੇਵਾਲ 

ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਘਰ ਘਰ ਤੱਕ ਕਰੇਗੀ ਪਹੁੰਚ- ਭਾਈ ਗੁਰਚਰਨ ਸਿੰਘ ਗਰੇਵਾਲ 

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਸਜਾਈ  ਗਈ 

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਸਜਾਈ  ਗਈ 

ਹਲਕਾ ਮਲੇਰਕੋਟਲਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਦਾ ਉਦਘਾਟਨ 26 ਨੂੰ,  ਕੋਰ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਸੇਵਾਦਾਰ ਇਕਬਾਲ ਸਿੰਘ ਝੂੰਦਾਂ ਕਰਨਗੇ ਉਦਘਾਟਨ

ਹਲਕਾ ਮਲੇਰਕੋਟਲਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਦਾ ਉਦਘਾਟਨ 26 ਨੂੰ, ਕੋਰ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਸੇਵਾਦਾਰ ਇਕਬਾਲ ਸਿੰਘ ਝੂੰਦਾਂ ਕਰਨਗੇ ਉਦਘਾਟਨ

ਸਰਕਾਰਾਂ ਅਪਰਾਧੀ ਗੁਰਮੀਤ ਰਾਮ ਰਹੀਮ ' ਤੇ ਏਨਾ ਮਿਹਰਬਾਨ ਕਿਉ - ਭਾਈ ਰਾਮ ਸਿੰਘ 

ਸਰਕਾਰਾਂ ਅਪਰਾਧੀ ਗੁਰਮੀਤ ਰਾਮ ਰਹੀਮ ' ਤੇ ਏਨਾ ਮਿਹਰਬਾਨ ਕਿਉ - ਭਾਈ ਰਾਮ ਸਿੰਘ