ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸੀਨੀਅਰ ਸੈਕੰਡਰੀ ਸਕੂਲ਼ ਜੋਗੀ ਚੀਮਾ ਦੇ ਪ੍ਰਬੰਧਕਾਂ ਵੱਲੋਂ ਕਰਵਾਏ ਦਸਤਾਰ ਮੁਕਾਬਲੇ
ਕਾਹਨੂੰਵਾਨ, ਕੁਲਦੀਪ ਜਾਫਲਪੁਰ: ਸ੍ਰੀ ਗੁਰੂ ਤੇਗ ਬਹਾਦਰ ਸੀਨੀਅਰ ਸੈਕੰਡਰੀ ਸਕੂਲ ਜੋਗੀ ਚੀਮਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਜਨਮ ਸ਼ਤਾਬਦੀ ਪ੍ਰੋਗਰਾਮਾਂ ਦੀ ਲੜੀ ਵਿਚ ਸਕੂਲ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਦਸਤਾਰ ਮੁਕਾਬਲੇ ਕਰਵਾਏ ਗਏ। ਸ਼੍ਰੋਮਣੀ ਕਮੇਟੀ ਅਤੇ ਸਤਿਨਾਮ ਸਰਬ ਕਲਿਆਣ ਟਰਸਟ ਦੇ ਸਹਿਯੋਗ ਨਾਲ ਕਰਵਾਏ ਇਨਾਂ ਮੁਕਾਬਲਿਆਂ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਹਿੱਸਾ ਲਿਆ।
ਸਕੂਲ ਮੈਨੇਜਮੈਂਟ ਹਰਿੰਦਰਪਾਲ ਸਿੰਘ ਕਾਲਾ ਬਾਲਾ ਅਤੇ ਸੁਖਮਨਪ੍ਰੀਤ ਸਿੰਘ ਚੀਮਾਂ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਵੱਖ ਵੱਖ ਗਰੁੱਪਾਂ ਵਿੱਚ ਬੱਚਿਆਂ ਨੇ ਭਾਗ ਲਿਆ ਤੇ ਵਧੀਆ ਪ੍ਰਦਰਸ਼ਨ ਕੀਤਾ। ਜੂਨੀਅਰ ਗਰੁੱਪ ਵਿੱਚ ਗੁਰਤਾਜ ਸਿੰਘ, ਕਰਨਦੀਪ ਸਿੰਘ ਅਤੇ ਸਹਿਜਪਾਲ ਸਿੰਘ ਨੇ ਕ੍ਰਮਵਾਰ ਪਹਿਲਾ ,ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ਸੀਨੀਅਰ ਗਰੁੱਪ ਵਿਚ ਲਵਦਲੇਰ ਸਿੰਘ, ਗੁਰਜੀਵਨ ਸਿੰਘ, ਗੁਰਮਿਲਨ ਸਿੰਘ ਸਿੰਘ ਨੇ ਵਧੀਆ ਪੁਜੀਸ਼ਨਾਂ ਹਾਸਲ ਕੀਤੀਆਂ।
ਛੋਟੇ ਬੱਚਿਆਂ ਦੇ ਮੁਕਾਬਲੇ ਵਿੱਚ ਅਭੀਜੋਤ ਸਿੰਘ, ਅਜਾਇਬ ਸਿੰਘ , ਗੋਰਵ ਕੁਮਾਰ , ਸਹਿਜਪਾਲ ਸਿੰਘ ਨੇ ਵਧੀਆ ਪ੍ਰਦਰਸ਼ਨ ਕੀਤਾ ਸ਼੍ਰੋਮਣੀ ਕਮੇਟੀ ਵਲੋਂ ਵਿਸ਼ੇਸ਼ ਤੌਰ ਤੇ ਪਹੁੰਚੇ ਪ੍ਰਚਾਰਕ ਭਾਈ ਸਿਮਰਨਜੀਤ ਸਿੰਘ ਤੇ ਭਾਈ ਮਨਜੀਤ ਸਿੰਘ ਅਤੇ ਪ੍ਰਿੰਸੀਪਲ ਅਸ਼ਵਨੀ ਕੁਮਾਰ, ਧਾਰਮਿਕ ਅਧਿਆਪਕ ਮਨਦੀਪ ਸਿੰਘ ,ਸਤੀਸ਼ ਕੁਮਾਰ ,ਵਰਿੰਦਰ ਕੁਮਾਰ ਅਤੇ ਸਕੂਲ ਮੈਨੇਜ਼ਮੈਂਟ ਵੱਲੋਂ ਬੱਚਿਆਂ ਨੂੰ ਇਨਾਮ ਵੰਡੇ ਗਏ। ਇਸ ਮੌਕੇ ਤੇ ਸਮੂਹ ਸਕੂਲ ਸਟਾਫ ਹਾਜ਼ਰ ਸੀ ।