ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਸਮੇਤ ਪ੍ਰਮੁੱਖ ਸਖਸ਼ੀਅਤਾਂ ਨੇ ਭਰੀ ਹਾਜ਼ਰੀ
ਅੰਮ੍ਰਿਤਸਰ ( ਮਹਿੰਦਰ ਸਿੰਘ ਸੀਟਾ ): ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਕਾਸ ਪੁਰਬ ਸਬੰਧੀ ਉੱਤਰ ਪ੍ਰਦੇਸ਼ (UP) ਦੀ ਸੰਗਤ ਦੇ ਸਹਿਯੋਗ ਨਾਲ ਜ਼ਿਲਾ ਬਿਜਨੌਰ ਦੇ ਕਸਬਾ ਨੂਰਪੁਰ ਵਿਖੇ ਵਿਸੇਸ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਸਮੇਤ ਅਹਿਮ ਸਖਸੀਅਤਾਂ ਨੇ ਵਿਸ਼ੇਸ ਤੌਰ 'ਤੇ ਪਹੁੰਚ ਕੇ ਹਾਜ਼ਰੀ ਭਰੀ।
ਗੁਰਦੁਆਰਾ ਸ੍ਰੀ ਗੁਰੂ ਸਭਾ, ਖਾਲਸਾ ਇੰਟਰ ਕਾਲਜ ਨੂਰਪੁਰ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ ਮੋਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਐਲਾਨ ਕੀਤਾ ਕਿ ਉੱਤਰ ਪ੍ਰਦੇਸ਼ ਅੰਦਰ ਸਿੱਖੀ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕਰਨ ਲਈ ਉਚੇਚੇ ਯਤਨ ਕੀਤੇ ਜਾਣਗੇ ।ਇਸ ਤਹਿਤ ਯੂ . ਪੀ ਸਿੱਖ ਮਿਸ਼ਨ ਹਾਪੁੜ ਵਿਖੇ ਹੋਰ ਪ੍ਰਚਾਰਕ ਤੇ ਢਾਡੀ ਕਵੀਸ਼ਰ ਜਥੇ ਭੇਜ ਕੇ ਇਸ ਦਾ ਵਿਸਥਾਰ ਕੀਤਾ ਜਾਵੇਗਾ ।
ਉਨਾਂ ਕਿਹਾ ਕਿ ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਨੋਜਵਾਨ ਪੀੜ੍ਹੀ ਵਿੱਚ ਪ੍ਰਚਾਰਨ ਦੀ ਵੱਡੀ ਲੋੜ ਹੈ , ਕਿਉਕਿ ਭਵਿੱਖ ਦੀ ਪੀੜੀ ਦੇ ਜਿੰਮੇ ਕੋਮ ਦੀਆਂ ਵੱਡੀਆਂ ਜਿੰਮੇਵਾਰੀਆਂ ਹਨ। ਉਨਾਂ ਕਿਹਾ ਕਿ ਸ੍ਰੋਮਣੀ ਕਮੇਟੀ ਪਹਿਲਾਂ ਹੀ ਉੱਤਰ ਪ੍ਰਦੇਸ਼ ਅੰਦਰ ਸਿੱਖ ਮਿਸ਼ਨ ਰਾਹੀ ਧਰਮ ਦੇ ਪ੍ਰਚਾਰ ਪ੍ਰਸਾਰ ਦੇ ਕਾਰਜ਼ ਕਰ ਰਹੀ ਹੈ ।ਜਿਸ ਨੂੰ ਹੋਰ ਤੇਜ ਕਰਦਿਆਂ ਘਰਿ ਘਰਿ ਅੰਦਰਿ ਧਰਮਸਾਲ ਲਹਿਰ ਤਹਿਤ ਵੱਖ ਵੱਖ ਸ਼ਹਿਰਾਂ ਵਿੱਚ ਗੁਰਮਤਿ ਸਮਾਗਮ ਕਰਵਾਏ ਜਾਣਗੇ । ਜਿਸ ਤਹਿਤ ਅੰਮ੍ਰਿਤ ਸੰਚਾਰ ਸਮਾਗਮ ਵੀ ਹੋਣਗੇ ਤੇ ਵੱਡੀ ਪੱਧਰ ਤੇ ਧਾਰਮਿਕ ਲਿਟਰੇਚਰ ਵੀ ਵੰਡਿਆ ਜਾਵੇਗਾ ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਸ੍ਰੋਮਣੀ ਕਮੇਟੀ ਵੱਲੋ ਕੀਤੇ ਜਾ ਰਹੇ ਕਾਰਜਾਂ ਤੋ ' ਸੰਗਤਾਂ ਨੂੰ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਚਾਰ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ ਅਤੇ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਲਹਿਰ ਦਾ ਹਰ ਸਿੱਖ ਨੂੰ ਸਹਿਯੋਗੀ ਬਨਣਾ ਚਾਹੀਦਾ ਹੈ।
ਸਮਾਗਮ ਦੋਰਾਨ ਸਥਾਨਕ ਸੰਗਤਾਂ ਵੱਲੋ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਤੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਦਾ ਵਿਸ਼ੇਸ ਸਨਮਾਨ ਕੀਤਾ ਗਿਆ। ਗੁਰਮਤਿ ਸਮਾਗਮ ਵਿੱਚ ਇਲਾਕੇ ਦੀਆਂ ਸਮੂਹ ਸਿੱਖ ਸਭਾਵਾਂ , ਸਭਾ ਸੁਸਾਇਟੀਆਂ , ਗੁਰਦੁਆਰਾ ਪ੍ਰਬੰਧਕ ਕਮੇਟੀਆਂ , ਤੇ ਪੰਥਕ ਜਥੇਬੰਦੀਆਂ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ । ਸਿੱਖ ਮਿਸ਼ਨ ਯੂ. ਪੀ ਹਾਪੁੜ ਦੇ ਇੰਚਾਰਜ ਭਾਈ ਬ੍ਰਿਜਪਾਲ ਸਿੰਘ ਦੀ ਅਗਵਾਈ ਹੇਠ ਪ੍ਰਚਾਰਕ ਜਥਿਆਂ ਨੇ ਪ੍ਰੋਗਰਾਮ ਦੀ ਸਫਲਤਾ ਲਈ ਸੰਗਤ ਨੂੰ ਪ੍ਰੇਰਨਾ ਕੀਤੀ ।