ਅੰਮ੍ਰਿਤਸਰ ( ਮਹਿੰਦਰ ਸਿੰਘ ਸੀਟਾ ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਅੱਜ ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਹਾੜਾ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ਭਾਈ ਨਵਨੀਤ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ ਅਤੇ ਅਰਦਾਸ ਭਾਈ ਪ੍ਰਗਟ ਸਿੰਘ ਨੇ ਕੀਤੀ ।
ਪਾਵਨ ਹੁਕਮਨਾਮਾਂ ਭਾਈ ਸੁਖਵਿੰਦਰ ਸਿੰਘ ਕਥਾਵਾਚਕ ਨੇ ਸਰਵਣ ਕਰਵਾਇਆ ਅਤੇ ਭਾਈ ਮਰਦਾਨਾ ਜੀ ਦੇ ਜੀਵਨ ਇਤਿਹਾਸ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ। ਉਨਾਂ ਕਿਹਾ ਕਿ ਭਾਈ ਮਰਦਾਨਾ ਜੀ ਗੁਰੂ ਘਰ ਦੇ ਪਹਿਲੇ ਰਬਾਬੀ ਕੀਰਤਨੀਏ ਸਨ, ਜਿਨਾਂ ਨੂੰ ਲੰਮਾਂ ਸਮਾਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਾਥ ਪ੍ਰਾਪਤ ਹੋਇਆ। ਸਮਾਗਮ ਦੋਰਾਨ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ ਪੰਜਾਬ ਦੇ ਨੁਮਾਇੰਦਿਆ ਨੂੰ ਸ੍ਰੋਮਣੀ ਕਮੇਟੀ ਵੱਲੋ ਸਨਮਾਨਿਤ ਕੀਤਾ ਗਿਆ।
ਇਸ ਮਯਕੇ ਅੰਤਿ੍ਗ ਮੈਬਰ ਸ. ਮਿੱਠੂ ਸਿੰਘ ਕਾਹਨੇਕੇ, ਮੈਬਰ ਸ.ਰਵਿੰਦਰ ਸਿੰਘ ਖਾਲਸਾ , ਸ. ਹਰਪਾਲ ਸਿੰਘ ਜੱਲਾ , ਵਧੀਕ ਸਕੱਤਰ ਸ . ਪਰਮਜੀਤ ਸਿੰਘ ਸਰੋਆ , ਸ. ਪ੍ਰਤਾਪ ਸਿੰਘ, ਸ. ਬਿਜੈ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਿਮਰਜੀਤ ਸਿੰਘ, ਸ. ਸੁਖਬੀਰ ਸਿੰਘ, ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸੁਪਿੰਟੈਡੈਟ ਸ.ਮਲਕੀਤ ਸਿੰਘ ਬਹਿੜਵਾਲ, ਸ. ਬਘੇਲ ਸਿੰਘ, ਭਾਈ ਮਰਦਾਨਾ ਜੀ ਸੁਸਾਇਟੀ ਵੱਲੋ ਸ. ਰਜਿੰਦਰ ਸਿੰਘ ਬਿੱਟੂ , ਜੀਤ ਖਾਨ ਗੋਰੀਆਂ , ਸ. ਤਰਸੇਮ ਸਿੰਘ, ਸ. ਅਮਰੀਕ ਸਿੰਘ , ਮੁਸਤਾਕ ਅਲੀ , ਸਰਦਾਰਾ ਸਿੰਘ, ਗੁਰਿੰਦਰਪਾਲ ਸਿੰਘ, ਭਾਈ ਸਿਮਰ ਸਿੰਘ ਆਦਿ ਮੌਜੂਦ ਸਨ।