ਬੀਬੀ ਜਗੀਰ ਕੌਰ ਨੇ ਬਾਬਾ ਫਰੀਦ ਜੀ ਸਬੰਧੀ ਪੁਸਤਕ ਕੀਤੀ ਸੰਗਤ ਅਰਪਣ
ਅੰਮ੍ਰਿਤਸਰ ( ਮਹਿੰਦਰ ਸਿੰਘ ਸੀਟਾ ): ਬੀਬੀ ਜਗੀਰ ਕੌਰ ਨੇ ਧਰਮ ਪ੍ਰਚਾਰ ਕਮੇਟੀ ਵੱਲੋ ਆਰੰਭ ਕੀਤੀ ਗਈ ' ਘਰਿ ਘਰਿ ਅੰਦਰਿ ਧਰਮਸਾਲ ' ਲਹਿਰ ਵਿੱਚ ਸਹਿਯੋਗ ਕਰਨ
ਵਾਲੇ ਗ੍ਰੰਥੀ ਸਿੰਘਾਂ ਨੂੰ ਅੱਜ ਸ੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੀਬੀ ਜਗੀਰ ਕੌਰ ਵੱਲੋ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਧਰਮ ਪ੍ਰਚਾਰ ਲਹਿਰ ' ਚ ਸਹਿਯੋਗ ਕਰਨ ਵਾਲੇ ਗ੍ਰੰਥੀ ਸਿੰਘਾਂ ਨੂੰ ਸ੍ਰੋਮਣੀ ਕਮੇਟੀ ਵੱਲੋ ਦੋ ਦੋ ਹਜ਼ਾਰ ਰੁਪਏ ਦੇਣ ਦਾ ਫੈਸਲਾ ਨਿਭਾਈਆਂ ਹਨ।
ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਸਿੱਖ ਕੌਮ ਦੇ ਪ੍ਰਚਾਰ ਪ੍ਰਸਾਰ ਦਾ ਮੁੱਖ ਕੇਂਦਰ ਹਨ ਅਤੇ ਗ੍ਰੰਥੀ ਸਿੰਘ ਦੀ ਜ਼ਿੰਮੇਵਾਰੀ ਗੁਰੂ ਸਾਹਿਬਾਨ ਦੀ ਵਿਚਾਰਧਾਰਾਂ ਨੂੰ ਸੰਗਤਾਂ ਵਿਚ ਪ੍ਰਚਾਰਨਾ ਹੈ । ਸ਼੍ਰੋਮਣੀ ਕਮੇਟੀ ਵੱਲੋ ਧਰਮ ਪ੍ਰਚਾਰ ਲਹਿਰ ਲਈ ਗ੍ਰੰਥੀ ਸਿੰਘਾਂ ਨੂੰ ਅਵਾਜ਼ ਮਾਰੀ ਗਈ ਸੀ ਜਿਸ ' ਤੇ ਇਨਾਂ ਨੇ ਭਰਵਾਂ ਸਹਿਯੋਗ ਦਿੱਤਾ ਹੈ । ਉਨਾਂ ਕਿਹਾ ਕਿ ਧਰਮ ਪ੍ਰਚਾਰ ਦੀ ਇਸ ਲੜੀ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ । ਉਨਾਂ ਕਿਹਾ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਭ ਦੀ ਸਾਂਝੀ ਸੰਸਥਾ ਹੈ ਅਤੇ ਸਾਰਿਆਂ ਨੂੰ ਧਰਮ ਪ੍ਰਚਾਰ ਦੇ ਖੇਤਰ ਵਿਚ ਸਹਿਯੋਗੀ ਬਣ ਕੇ ਕਾਰਜ਼ ਕਰਨੇ ਚਾਹੀਦੇ ਹਨ ।
ਇਸ ਮੌਕੇ ਧਰਮ ਪ੍ਰਚਾਰ ਕਮੇਟੀ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਸੰਬੋਧਨ ਕਰਦਿਆਂ ਧਰਮ ਪ੍ਰਚਾਰ ਲਹਿਰ ਦੀ ਕਾਮਯਾਬੀ ਲਈ ਬੀਬੀ ਜਗੀਰ ਕੌਰ ਨੂੰ ਵਧਾਈ ਦਿੱਤੀ ਅਤੇ ਸਹਿਯੋਗ ਦੇਣ ਵਾਲੇ ਗ੍ਰੰਥੀ ਸਿੰਘਾਂ ਦਾ ਧੰਨਵਾਦ ਕੀਤਾ । ਇਸ ਮੌਕੇ ਸ੍ਰੋਮਣੀ ਕਮੇਟੀ ਦੇ ਅੰਤਿ੍ਗ ਮੈਬਰ ਸ. ਅਜਮੇਰ ਸਿੰਘ ਖੇੜਾ , ਮੈਬਰ ਭਾਈ ਮਨਜੀਤ ਸਿੰਘ, ਸ. ਜਰਨੈਲ ਸਿੰਘ ਡੋਗਰਾਂਵਾਲ, ਸ. ਮੰਗਵਿੰਦਰ ਸਿੰਘ ਖਾਪੜਖੇੜੀ , ਸ. ਰਘਬੀਰ ਸਿੰਘ ਸਹਾਰਨਮਾਜਰਾ, ਸ. ਸੁਖਹਰਪ੍ਰੀਤ ਸਿੰਘ ਰੋਡੇ, ਸ. ਕੁਲਦੀਪ ਸਿੰਘ ਨੱਸੂਪੁਰ, ਬੀਬੀ ਜੋਗਿੰਦਰ ਕੌਰ, ਸ. ਹਰਪਾਲ ਸਿੰਘ ਜੱਲਾ ਬੀਬੀ ੳਪਿੰਦਰ ਕੋਰ , ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ, ਮੀਤ ਸਕੱਤਰ ਸਿਮਰਜੀਤ ਸਿੰਘ , ੳ ਐਸ ਡੀ ਡਾ. ਸੁਖਬੀਰ ਸਿੰਘ, ਸੁਪਿੰਟੈਡੈਟ ਸ.ਮਲਕੀਤ ਸਿੰਘ ਬਹਿੜਵਾਲ, ਸ. ਪਲਵਿੰਦਰ ਸਿੰਘ , ਇੰਚਾਰਜ ਸ. ਕਰਤਾਰ ਸਿੰਘ ਬਹਿੜਵਾਲ, ਸ. ਬਹਾਲ ਸਿੰਘ, ਭਾਈ ਬਲਵੰਤ ਸਿੰਘ , ਭਾਈ ਜੱਜ ਸਿੰਘ ਆਦਿ ਹਾਜ਼ਰ ਸਨ।