ਅੰਮ੍ਰਿਤਸਰ ( ਮਹਿੰਦਰ ਸਿੰਘ ਸੀਟਾ ): ਸ਼਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 44 ਵੇਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਬਣ ਗਏ ਹਨ।। ਉਨਾਂ ਦਾ ਨਾਂ ਦਾ ਸੁਰਜੀਤ ਸਿੰਘ ਭਿੱਟੇਵਿੰਡ ਨੇ ਪ੍ਰਧਾਨਗੀ ਲਈ ਪੇਸ਼ ਕੀਤਾ । ਵਿਰੋਧੀ ਧਿਰ ਨੇ ਮਿੱਠੂ ਸਿੰਘ ਕਾਨੇਕੇ ਦਾ ਨਾਂਅ ਪੇਸ਼ ਕੀਤਾ ।ਵੋਟਿੰਗ ਦੌਰਾਨ ਹਰਜਿੰਦਰ ਸਿੰਘ ਧਾਮੀ ਨੇ ਜਿੱਤ ਹਾਸਲ ਕੀਤੀ । ਦੱਸ ਦੇਈਏ ਕਿ ਸਾਮਚੁਰਾਸੀ ਤੋ 25 ਸਾਲਾਂ ਤੋ ਸ੍ਰੋਮਣੀ ਕਮੇਟੀ ਦੇ ਮੈਂਬਰ ਚਲੇ ਆ ਰਹੇ ਤੇ ਸਾਲ ਭਰ ਤੋਂ ਕਮੇਟੀ ਦੇ ਆਨਰੇਰੀ ਮੁੱਖ ਸਕੱਤਰ ਵੱਜੋ ਕਾਰਜਸ਼ੀਲ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਪ੍ਰਧਾਨ ਬਣਨ ਬਾਰੇ ਪਹਿਲਾਂ ਹੀ ਚਰਚਾ ਸੀ ।
ਸ. ਹਰਜਿੰਦਰ ਸਿੰਘ ਧਾਮੀ ਦਰਅਸਲ, ਬਾਦਲ ਪਰਿਵਾਰ ਦੇ ਨਜ਼ਦੀਕੀ ਤੇ ਤਜਰਬੇਕਾਰ ਹਨ । ਸ਼਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਅੱਜ ਸਾਲਾਨਾ ਜਨਰਲ ਇਜਲਾਸ ਸੀ । ਇਸ ਦੋਰਾਨ ਸ਼਼੍ਰੋਮਣੀ ਕਮੇਟੀ ਦੇ ਪ੍ਰਧਾਨ, ਸੀਨੀਅਰ ਤੇ ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ ਅੰਤ੍ਰਿੰਗ ਕਮੇਟੀ ਦੇ ਮੈਂਬਰ ਚੁਣੇ ਗਏ ਹਨ । ਇਹ ਚੋਣ ਵੋਟਿੰਗ ਰਾਹੀ ਹੁੰਦੀ ਹੈ ਪਰ ਜੇਕਰ ਵਿਰੋਧੀ ਧਿਰ ਆਪਣਾ ਕੋਈ ਉਮੀਦਵਾਰ ਖੜ੍ਹਾ ਨਹੀ ਕਰਦੀ ਤਾਂ ਬਹੁਮਤ ਵਾਲੀ ਧਿਰ ਦੇ ਉਮੀਦਵਾਰ ਨੂੰ ਹੀ ਪ੍ਰਵਾਨਗੀ ਮਿਲ ਜਾਂਦੀ ਹੈ।
ਸ੍ਰੋਮਣੀ ਕਮੇਟੀ ਦੇ ਹਾਊਸ ਵਿੱਚ ਕੁਲ 190 ਮੈਂਬਰ ਹੁੰਦੇ ਹਨ, ਜਿਨ੍ਹਾਂ ਵਿੱਚੋ 170 ਮੈਂਬਰ ਵੋਟਾਂ ਰਾਹੀ ਚੁਣੇ ਹੋਏ ਤੇ 15 ਮੈਂਬਰ ਵੱਖ ਵੱਖ ਸੂਬਿਆ ਤੋਂ ਨਾਮਜਦ ਕੀਤੇ ਜਾਂਦੇ ਹਨ, ਇਨ੍ਹਾਂ ਵਿੱਚ ਪੰਜ ਤਖਤਾਂ ਦੇ ਜਥੇਦਾਰ ਵੀ ਮੈਂਬਰ ਹੁੰਦੇ ਹਨ ਪਰ ਉਨਾਂ ਨੂੰ ਵੋਟ ਪਾਉਣ ਦਾ ਹੱਕ ਨਹੀ ਹੁੰਦਾ ।
ਇਸ ਵੇਲੇ ਮੋਜੂਦਾਂ ਹਾਊਸ ਦੇ ਲਗਭਗ 23 ਮੈਂਬਰਾਂ ਦਾ ਦੇਹਾਂਤ ਹੋ ਚੁੱਕਾ ਹੈ ਤੇ ਮੈਂਬਰਾਂ ਨੇ ਅਸਤੀਫਾ ਦਿੱਤਾ ਹੋਇਆ ਹੈ। ਦੱਸ ਦੇਈਏ ਕਿ ਮੌਜੂਦਾ ਹਾਉਸ ਵਿੱਚ ਸ਼਼੍ਰੋਮਣੀ ਅਕਾਲੀ ਦਲ ਨੂੰ ਬਹੁਮਤ ਹਾਸਲ ਹੈ , ਇਸ ਲਈ ਤੈਅ ਸੀ ਕਿ ਸ਼਼੍ਰੋਮਣੀ ਅਕਾਲੀ ਦਲ ਵੱਲੋ ਹੀ ਅਹੁਦੇਦਾਰ ਚੁਣੇ ਜਾਣਗੇ । ਇਸ ਤਹਿਤ ਹੀ ਸ਼਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਸ਼਼੍ਰੋਮਣੀ ਕਮੇਟੀ ਮੈਂਬਰਾਂ
ਨੇ ਅਹੁਦੇ ਲਈ ਉਮੀਦਵਾਰ ਚੁਣਨ ਦੇ ਹੱਕ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੌਂਪ ਦਿੱਤੇ ਸਨ।