ਕਾਹਨੂੰਵਾਨ, ਕੁਲਦੀਪ ਜਾਫਲਪੁਰ: ਬਲਾਕ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਮੇਹੜੇ ਵਿੱਚ ਵਿੱਦਿਆ ਦੇ ਖੇਤਰ ਵਿੱਚ ਨਾਮਣਾ ਖੱਟ ਰਹੇ ਐਸਜੀਆਰਡੀ ਇੰਟਰਨੈਸ਼ਨਲ ਸਕੂਲ ਵਿੱਚ ਵਿਦਿਆਰਥੀਆਂ ਦਰਮਿਆਨ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ। ਇਹ ਲਿਖਾਈ ਮੁਕਾਬਲੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਤ ਸਨ। ਇਸ ਮੌਕੇ ਉਨ੍ਹਾਂ ਦੀ ਜੀਵਨੀ ਉੱਤੇ ਬੱਚਿਆਂ ਦੇ ਲਿਖਾਈ ਮੁਕਾਬਲੇ ਕਰਵਾਏ ਗਏ।
ਇਸ ਸਬੰਧੀ ਜਾਣਕਾਰੀ ਦਿੱਤੀ ਦਿੰਦੇ ਹੋਏ ਐਮ ਡੀ ਜਗਰੂਪ ਸਿੰਘ ਰਿਆੜ ਪ੍ਰਿੰਸੀਪਲ ਮੈਡਮ ਸੁਨੀਤਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਵਿਸ਼ੇਸ਼ ਮੌਕਿਆਂ ਉੱਤੇ ਜਿਹੇ ਮੁਕਾਬਲੇ ਕਰਵਾਏ ਜਾਂਦੇ ਹਨ। ਇਸ ਮੌਕੇ ਗੱਲਬਾਤ ਕਰਦੇ ਹੋਏ ਐੱਮ ਡੀ ਮੈਡਮ ਹਰਸਿਮਰਨ ਰਿਆੜ ਅਤੇ ਰੁਪਿੰਦਰ ਕੌਰ ਨੇ ਦੱਸਿਆ ਕਿ ਬੱਚਿਆਂ ਨੂੰ ਇਨ੍ਹਾਂ ਮੁਕਾਬਲਿਆਂ ਲਈ ਵਿਸ਼ੇਸ਼ ਤੌਰ ਤੇ ਤਿਆਰ ਕੀਤਾ ਜਾਂਦਾ ਹੈ। ਉਨ੍ਹਾਂ ਨੇ ਇਸ ਮੌਕੇ ਬੱਚਿਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਹੋਰ ਗੁਰੂ ਸਾਹਿਬਾਨ ਦੇ ਜੀਵਨ ਬਾਰੇ ਦੱਸਿਆ।
ਉਹਨਾਂ ਵੱਲੋਂ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬਾਨ ਨੇ ਦੇ ਫਲਸਫੇ ਨੂੰ ਆਪਣੇ ਜੀਵਨ ਵਿੱਚ ਜ਼ਰੂਰ ਢਾਲਣ।ਇਸ ਮੌਕੇ ਐਮ ਡੀ ਜਗਰੂਪ ਸਿੰਘ ਰਿਆੜ ਵੱਲੋਂ ਵਿਦਿਆਰਥੀਆਂ ਅਤੇ ਸਟਾਫ ਨੂੰ ਕੋਵਿਡ ਦੇ ਨਿਯਮਾਂ ਦੀ ਪਾਲਣਾ ਵੀ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਸਟਾਫ ਵਿੱਚ ਸਿਮਰਨਜੀਤ ਕੌਰ ਜਸਵੀਰ ਸਿੰਘ ਜਸਵਿੰਦਰ ਕੌਰ ਅਤੇ ਮਨਜੀਤ ਸਿੰਘ ਆਦਿ ਵੀ ਹਾਜ਼ਰ ਸਨ