ਕਾਹਨੂੰਵਾਨ, ਕੁਲਦੀਪ ਜਾਫਲਪੁਰ: ਨਵ ਨਿਯੁਕਤ ਸੈਂਟਰ ਮੁੱਖ ਅਧਿਆਪਕ ਤਿੱਬੜ ਪਰਮਜੀਤ ਸਿੰਘ ਨੂੰ ਅੱਜ ਨਵਾਂ ਪਿੰਡ ਹੁੰਦਲ ਪਹੁੰਚਣ ਤੇ ਉਥੋਂ ਦੇ ਐਲੀਮੈਂਟਰੀ ਸਕੂਲ ਦੇ ਅਧਿਆਪਕਾਂ ਦੀ ਟੀਮ ਵੱਲੋਂ ਸਨਮਾਨਤ ਕੀਤਾ।
ਇਸ ਮੌਕੇ ਪਰਮਜੀਤ ਸਿੰਘ ਨੇ ਸਕੂਲ ਸਟਾਫ ਨਾਲ ਸਕੂਲ ਦੇ ਸੰਦਰਭ ਵਿੱਚ ਮੀਟਿੰਗ ਕੀਤੀ ਜਿਸ ਦੌਰਾਨ ਸਕੂਲ ਵਿੱਚ ਚੱਲ ਰਹੇ ਵਿੱਦਿਅਕ ਪ੍ਰੋਗਰਾਮਾਂ ਅਤੇ ਸਟਾਫ ਨੂੰ ਦਰਪੇਸ਼ ਸਮੱਸਿਆਵਾਂ ਤੋਂ ਇਲਾਵਾ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਬਾਰੇ ਵੀ ਚਰਚਾ ਕੀਤੀ। ਗਈ
ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਸਿੱਖਿਆ ਪ੍ਰਸ਼ਾਸਨ ਵੱਲੋਂ ਸਕੂਲਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਜਿਸ ਦਾ ਲਾਭ ਸਕੂਲਾਂ ਵਿੱਚ ਆਉਂਦੇ ਵਿਦਿਆਰਥੀਆਂ ਨੂੰ ਦਿੱਤਾ ਜਾਣਾ ਚਾਹੀਦਾ ਹੈ।
ਇਸ ਮੌਕੇ ਉਨ੍ਹਾਂ ਨੇ ਇਲਾਕੇ ਦੇ ਸਮੂਹ ਪਿੰਡਾਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਬੱਚਿਆਂ ਦਾ ਦਾਖਲਾ ਸਰਕਾਰੀ ਐਲੀਮੈਂਟਰੀ ਸਕੂਲਾਂ ਵਿਚ ਕਰਾਉਣ ਇਸ ਵੇਲੇ ਸਕੂਲ ਦੇ ਸਟਾਫ ਵੱਲੋਂ ਸੀਐੱਚਟੀ ਪਰਮਜੀਤ ਸਿੰਘ ਬੋਪਾਰਾਏ ਨੂੰ ਸਨਮਾਨਤ ਵੀ ਕੀਤਾ ਗਿਆ।
ਇਸ ਮੌਕੇ ਅਧਿਆਪਕ ਗੁਰਪ੍ਰੀਤ ਸਿੰਘ ਰਣਜੀਤ ਕੌਰ ਧਰਮਿੰਦਰ ਕੌਰ ਦਮਨਦੀਪ ਸਿੰਘ ਗਗਨਦੀਪ ਸਿੰਘ ਆਦਿ ਵੀ ਹਾਜ਼ਰ ਸਨ।