Saturday, January 28, 2023
Speaking Punjab

Punjab

ਢਾਹਾਂ-ਕਲੇਰਾਂ ਹਸਪਤਾਲ ਵਿਖੇ ਜਨਰਲ ਸਰੀਰਿਕ ਬਿਮਾਰੀਆਂ ਅਤੇ ਦਿਲ ਦੇ ਰੋਗਾਂ ਦੇ ਮਾਹਿਰ ਕਲੀਨੀਕਲ ਕਾਰਡੀਔਲੋਜਿਸਟ ਡਾ. ਜੁਗਬਦਲ ਸਿੰਘ ਨੰਨੂਆਂ ਐਮ.ਡੀ., ਪੀ.ਜੀ.ਐਸ., ਪੀ.ਐਚ.ਡੀ. ਨੇ ਕਾਰਜ ਭਾਰ  ਸੰਭਾਲਿਆ

November 15, 2022 04:36 PM

(ਫ਼ੋਟੋ : ਡਾ. ਜੁਗਬਦਲ ਸਿੰਘ ਨੰਨੂਆਂ ਐਮ.ਡੀ.)
ਬੰਗਾ :
ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਜਨਰਲ ਸਰੀਰਿਕ ਬਿਮਾਰੀਆਂ ਅਤੇ ਦਿਲ ਦੇ ਰੋਗਾਂ ਦੇ ਮਾਹਿਰ ਪ੍ਰਸਿੱਧ ਕਲੀਨੀਕਲ ਕਾਰਡੀਔਲੋਜਿਸਟ ਅਤੇ ਤਜਰਬੇਕਾਰ ਡਾਕਟਰ ਜੁਗਬਦਲ ਸਿੰਘ ਨੰਨੂਆਂ ਐਮ.ਡੀ., ਪੀ.ਜੀ.ਐਸ. (ਇੰਨਟਰਨਲ ਮੈਡੀਸਨ), ਪੀ.ਐਚ.ਡੀ. (ਕਲੀਨੀਕਲ ਕਾਰਡੀਔਲੋਜਿਸਟ) ਨੇ ਮੈਡੀਸਨ ਵਿਭਾਗ ਵਿਚ ਕਾਰਜ ਭਾਰ ਸੰਭਾਲ ਕੇ ਮਰੀਜ਼ਾਂ ਦਾ ਇਲਾਜ ਕਰਨਾ ਆਰੰਭ ਕਰ ਦਿੱਤਾ ਹੈ। ਇਹ ਜਾਣਕਾਰੀ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਮੀਡੀਆ ਨੂੰ ਦਿੱਤੀ। ਸ. ਕਾਹਮਾ ਨੇ ਦੱਸਿਆ ਕਿ ਬੰਗਾ ਇਲਾਕੇ ਪਿੰਡ ਮਾਹਿਲ ਗਹਿਲਾਂ ਦੇ ਜੰਮਪਲ ਡਾ. ਜੁਗਬਦਲ ਸਿੰਘ ਨੰਨੂਆਂ  ਨੇ ਮੈਡੀਕਲ ਪੜ੍ਹਾਈ ਵਿਚ ਦੁਨੀਆ ਦੀ ਪ੍ਰਸਿੱਧ ਫਰੈਂਡਸ਼ਿਪ ਮੈਡੀਕਲ ਯੂਨੀਵਰਸਿਟੀ ਮਾਸਕੋ ਤੋਂ ਐਮ.ਡੀ., ਪੀ.ਜੀ.ਐਸ. (ਇੰਨਟਰਨਲ ਮੈਡੀਸਨ) ਅਤੇ ਪੀ.ਐਚ.ਡੀ. (ਕਲੀਨੀਕਲ ਕਾਰਡੀਔਲੋਜਿਸਟ) ਦੀਆਂ ਡਿਗਰੀਆਂ ਅੱਵਲ ਦਰਜੇ ਵਿਚ ਪ੍ਰਾਪਤ ਕੀਤੀਆਂ ਹੋਈਆਂ ਹਨ। ਡਾ. ਨੰਨੂਆਂ ਹਰ ਤਰ੍ਹਾਂ ਦੀਆਂ ਸਰੀਰਿਕ ਬਿਮਾਰੀਆਂ ਜਿਵੇਂ ਬੁਖਾਰ, ਸ਼ੂਗਰ, ਬਲੱਡ ਪ੍ਰੈਸ਼ਰ, ਨਮੂਨੀਆ, ਥਾਇਰਾਇਡ, ਸਾਹ ਦੇ ਰੋਗ, ਟੀ.ਬੀ., ਟਾਈਫਾਈਡ, ਡੇਂਗੂ, ਮਲੇਰੀਆ, ਜ਼ੁਕਾਮ, ਸਿਰ ਦਰਦ, ਕਰੋਨਾ ਬਿਮਾਰੀ ਨਾਲ ਸਬੰਧਿਤ ਰੋਗ, ਜਿਗਰ, ਮਿਰਗੀ, ਕਾਲਾ ਪੀਲੀਆ, ਪੇਟ ਗੈਸ, ਕਬਜ਼, ਪਿਸ਼ਾਬ ਦੇ ਰੋਗਾਂ, ਸੱਪ ਦੇ ਡੰਗੇ ਮਰੀਜ਼ਾਂ ਦਾ ਇਲਾਜ ਕਰਨ ਅਤੇ ਦਿਲ ਦੇ ਰੋਗਾਂ ਦਾ ਮਾਹਿਰ ਤਜਰਬੇਕਾਰ ਕਾਰਡੀਔਲੋਜਿਸਟ ਡਾਕਟਰ ਹਨ। ਇਸ ਤੋਂ ਪਹਿਲਾਂ ਡਾ. ਜੁਗਬਦਲ ਸਿੰਘ ਨੰਨੂਆਂ ਨੇ ਪੀ.ਜੀ.ਆਈ. ਚੰਡੀਗੜ੍ਹ, ਕੈਪੀਟੋਲ ਹਸਪਤਾਲ ਜਲੰਧਰ ਅਤੇ ਐਨ.ਐਚ.ਐਸ. ਹਸਪਤਾਲ ਜਲੰਧਰ ਦੇ ਮੈਡੀਸਨ ਵਿਭਾਗਾਂ ਦੇ ਪ੍ਰਮੁੱਖ ਡਾਕਟਰ ਦੀਆਂ ਸੇਵਾਵਾਂ ਲੰਬਾ ਸਮਾਂ ਨਿਭਾਈਆਂ ਹਨ। ਸ. ਕਾਹਮਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਮੈਡੀਸਨ ਵਿਭਾਗ ਵਿੱਚ ਆਧੁਨਿਕ ਕਾਰਡੀਅਕ ਮੋਨੀਟਰ, ਵੈਂਟੀਲੇਟਰਜ਼, ਇੰਜੈਕਸ਼ਨ ਪੰਪਜ਼, ਸੱਕਸ਼ਨ ਅਤੇ ਹੋਰ ਅਤਿ ਆਧੁਨਿਕ ਯੰਤਰਾਂ ਨਾਲ ਲੈਸ ਆਈ ਸੀ ਯੂ, ਆਈ ਸੀ ਸੀ ਯੂ ਅਤੇ ਐਮਰਜੈਂਸੀ ਵਿਭਾਗ 24 ਘੰਟੇ ਮਰੀਜ਼ਾਂ ਦੀ ਸੇਵਾ ਸੰਭਾਲ ਲਈ ਕਾਰਜਸ਼ੀਲ ਰਹਿੰਦੇ ਸਨ। ਡਾ. ਜੁਗਬਦਲ ਸਿੰਘ ਨੰਨੂਆਂ ਦੇ ਕਾਰਜ ਭਾਰ ਸੰਭਾਲਣ ਮੌਕੇ ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਨਰਿੰਦਰ ਸਿੰਘ ਫਿਰੋਜ਼ਪੁਰ ਪ੍ਰਬੰਧਕ ਮੈਂਬਰ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੀ ਹਾਜ਼ਰ ਸਨ।

Have something to say? Post your comment

More From Punjab

ਸ਼੍ਰੌਮਣੀ ਕਮੇਟੀ ਲੰਮੀਆਂ ਸਜ਼ਾਵਾਂ ਵਾਲੇ 9 ਬੰਦੀ ਸਿੰਘਾਂ ਨੂੰ ਹਰ ਮਹੀਨੇ ਦੇਵਗੀ 20  ਹਜ਼ਾਰ ਰੁਪਏ ਸਨਮਾਨ ਭੱਤਾ - ਐਡਵੋਕੇਟ ਹਰਜਿੰਦਰ ਸਿੰਘ ਧਾਮੀ 

ਸ਼੍ਰੌਮਣੀ ਕਮੇਟੀ ਲੰਮੀਆਂ ਸਜ਼ਾਵਾਂ ਵਾਲੇ 9 ਬੰਦੀ ਸਿੰਘਾਂ ਨੂੰ ਹਰ ਮਹੀਨੇ ਦੇਵਗੀ 20  ਹਜ਼ਾਰ ਰੁਪਏ ਸਨਮਾਨ ਭੱਤਾ - ਐਡਵੋਕੇਟ ਹਰਜਿੰਦਰ ਸਿੰਘ ਧਾਮੀ 

ਅੰਮ੍ਰਿਤਸਰ ਬਸੰਤ ਐਵੀਨਿਊ ਆਮ ਆਦਮੀ ਕਲੀਨੀਕ ਦਾ ਹੋਇਆ ਉਦਘਾਟਨ 

ਅੰਮ੍ਰਿਤਸਰ ਬਸੰਤ ਐਵੀਨਿਊ ਆਮ ਆਦਮੀ ਕਲੀਨੀਕ ਦਾ ਹੋਇਆ ਉਦਘਾਟਨ 

  15 ਦਿਨਾਂ ਬਾਅਦ ਹੀ ਦਫ਼ਤਰ ਦੇ ਉਦਘਾਟਨ ਮੌਕੇ ਜ਼ਾਹਿਦਾ ਸੁਲੇਮਾਨ ਨੇ ਕੀਤਾ ਵੱਡਾ ਇਕੱਠ, ਮਲੇਰਕੋਟਲਾ ਨੂੰ 40 ਸਾਲ ਬਾਅਦ ਸ਼੍ਰੋਮਣੀ ਅਕਾਲੀ ਦਲ ਦਾ ਪੱਕਾ ਦਫ਼ਤਰ ਨਸੀਬ ਹੋਇਆ

15 ਦਿਨਾਂ ਬਾਅਦ ਹੀ ਦਫ਼ਤਰ ਦੇ ਉਦਘਾਟਨ ਮੌਕੇ ਜ਼ਾਹਿਦਾ ਸੁਲੇਮਾਨ ਨੇ ਕੀਤਾ ਵੱਡਾ ਇਕੱਠ, ਮਲੇਰਕੋਟਲਾ ਨੂੰ 40 ਸਾਲ ਬਾਅਦ ਸ਼੍ਰੋਮਣੀ ਅਕਾਲੀ ਦਲ ਦਾ ਪੱਕਾ ਦਫ਼ਤਰ ਨਸੀਬ ਹੋਇਆ

ਸਬ- ਇੰਸਪੈਕਟਰ ਦਲਜੀਤ ਸਿੰਘ ਨੂੰ ਟ੍ਰੈਫਿਕ ਐਜੂਕੇਸ਼ਨ ਸੈੱਲ ਦੀ ਮਿਲੀ ਅਹਿਮ ਜ਼ਿੰਮੇਵਾਰੀ

ਸਬ- ਇੰਸਪੈਕਟਰ ਦਲਜੀਤ ਸਿੰਘ ਨੂੰ ਟ੍ਰੈਫਿਕ ਐਜੂਕੇਸ਼ਨ ਸੈੱਲ ਦੀ ਮਿਲੀ ਅਹਿਮ ਜ਼ਿੰਮੇਵਾਰੀ

ਸ਼੍ਰੌਮਣੀ ਕਮੇਟੀ ਦੀ ਹਾਕੀ ਟੀਮ ਨੇ ਵੱਖ-ਵੱਖ ਹਾਕੀ ਮੁਕਾਬਲਿਆਂ ਦੌਰਾਨ ਦਰਜ ਕੀਤੀਆਂ ਜਿੱਤਾਂ

ਸ਼੍ਰੌਮਣੀ ਕਮੇਟੀ ਦੀ ਹਾਕੀ ਟੀਮ ਨੇ ਵੱਖ-ਵੱਖ ਹਾਕੀ ਮੁਕਾਬਲਿਆਂ ਦੌਰਾਨ ਦਰਜ ਕੀਤੀਆਂ ਜਿੱਤਾਂ

ਡਿਪਟੀ ਕਮਿਸ਼ਨਰ ਦੀ ਅਗਵਾਈ ' ਹੋਈ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ 

ਡਿਪਟੀ ਕਮਿਸ਼ਨਰ ਦੀ ਅਗਵਾਈ ' ਹੋਈ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ 

ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਘਰ ਘਰ ਤੱਕ ਕਰੇਗੀ ਪਹੁੰਚ- ਭਾਈ ਗੁਰਚਰਨ ਸਿੰਘ ਗਰੇਵਾਲ 

ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਘਰ ਘਰ ਤੱਕ ਕਰੇਗੀ ਪਹੁੰਚ- ਭਾਈ ਗੁਰਚਰਨ ਸਿੰਘ ਗਰੇਵਾਲ 

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਸਜਾਈ  ਗਈ 

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਸਜਾਈ  ਗਈ 

ਹਲਕਾ ਮਲੇਰਕੋਟਲਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਦਾ ਉਦਘਾਟਨ 26 ਨੂੰ,  ਕੋਰ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਸੇਵਾਦਾਰ ਇਕਬਾਲ ਸਿੰਘ ਝੂੰਦਾਂ ਕਰਨਗੇ ਉਦਘਾਟਨ

ਹਲਕਾ ਮਲੇਰਕੋਟਲਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਦਾ ਉਦਘਾਟਨ 26 ਨੂੰ, ਕੋਰ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਸੇਵਾਦਾਰ ਇਕਬਾਲ ਸਿੰਘ ਝੂੰਦਾਂ ਕਰਨਗੇ ਉਦਘਾਟਨ

ਸਰਕਾਰਾਂ ਅਪਰਾਧੀ ਗੁਰਮੀਤ ਰਾਮ ਰਹੀਮ ' ਤੇ ਏਨਾ ਮਿਹਰਬਾਨ ਕਿਉ - ਭਾਈ ਰਾਮ ਸਿੰਘ 

ਸਰਕਾਰਾਂ ਅਪਰਾਧੀ ਗੁਰਮੀਤ ਰਾਮ ਰਹੀਮ ' ਤੇ ਏਨਾ ਮਿਹਰਬਾਨ ਕਿਉ - ਭਾਈ ਰਾਮ ਸਿੰਘ