Saturday, January 28, 2023
Speaking Punjab

Punjab

ਸ਼੍ਰੋਮਣੀ ਕਮੇਟੀ ਦਾ 102 ਸਾਲਾ ਸਥਾਪਨਾ ਦਿਵਸ ਮਨਾਇਆ ਗਿਆ, ਸ਼੍ਰੋਮਣੀ ਕਮੇਟੀ ਦੀ ਕਾਇਮੀ ਲਈ ਵਿੱਢੇ ਸੰਘਰਸ਼ ਨੇ ਦੇਸ਼ ਦੀ ਅਜ਼ਾਦੀ ਦਾ ਮੁੱਢ ਬੰਨ੍ਹਿਆ- ਭਾਈ ਗਰੇਵਾਲ 

November 17, 2022 12:07 AM
 
ਅੰਮ੍ਰਿਤਸਰ (ਮਹਿੰਦਰ ਸਿੰਘ ਸੀਟਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 102 ਸਾਲਾ ਸਥਾਪਨਾ ਦਿਵਸ ਇਥੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਕੀਰਤ ਸਿੰਘ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਵਿਚਾਰ ਸਾਂਝੇ ਕਰਦਿਆਂ ਸ਼੍ਰੌਮਣੀ ਕਮੇਟੀ ਵੱਲੋਂ ਆਪਣੇ ਇਕ ਸਦੀ ਦੇ ਸਫਰ ਦੌਰਾਨ ਕੀਤੇ ਗਏ ਕੌਮੀ ਕਾਰਜਾਂ ਦੀ ਸ਼ਲਾਘਾ ਕੀਤੀ। ਸਥਾਪਨਾ ਦਿਵਸ ਸਬੰਧੀ ਕੀਤੇ ਗਏ ਇਸ  ਸਮਾਗਮ ' ਚ ਸੰਬੋਧਨ ਕਰਦਿਆਂ ਸ਼੍ਰੌਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸਿੱਖ ਕੌਮ ਨੇ ਸ਼ੁਰੂ ਤੋਂ ਹੀ ਸੰਘਰਸ਼ਾਂ ਦਾ ਸਫਰ ਤੈਅ ਕੀਤਾ ਹੈ ਜਿਸ ਤਹਿਤ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੌਮਣੀ ਕਮੇਟੀ ਦੀ ਸਥਾਪਨਾ ਲਈ ਦਿੱਤੀਆਂ ਕੁਰਬਾਨੀਆਂ ਵੱਡਾ ਮਹੱਤਵ ਰੱਖਦੀਆਂ ਹਨ।ਉਨ੍ਹਾਂ ਕਿਹਾ ਕਿ ਸ਼੍ਰੌਮਣੀ ਕਮੇਟੀ ਦੀ ਕਾਇਮੀ ਸਮੇਂ ਚੱਲੀ ਲਹਿਰ ਨੇ ਦੇਸ਼ ਦੀ ਅਜ਼ਾਦੀ ਦੇ ਸੰਘਰਸ਼ ਦਾ ਵੀ ਮੁੱਢ ਬੰਨ੍ਹਿਆ ਸੀ। ਉਨ੍ਹਾਂ ਆਖਿਆ ਕਿ ਸ਼੍ਰੌਮਣੀ ਕਮੇਟੀ ਨੇ 
ਦੇਸ਼ ਨੂੰ ਉੱਚਾ ਚੁੱਕਣ ਵਿੱਚ ਕੋਈ ਕਸਰ  ਨਹੀ ਛੱਡੀ ਪਰ ਦੁੱਖ ਦੀ ਗੱਲ ਹੈ ਕਿ ਅੱਜ ਇਸ ਸੰਸਥਾ ਨੂੰ ਖੰਡਤ ਕਰਨ ਲਈ ਸਰਕਾਰੀ ਚਾਲਾਂ ਚੱਲੀਆਂ ਜਾ ਰਹੀਆਂ ਹਨ। ਭਾਈ ਗਰੇਵਾਲ ਨੇ ਕਿਹਾ ਕਿ ਸ਼ਾਇਦ ਇਸ ਦਾ ਕਾਰਨ ਸ਼੍ਰੌਮਣੀ ਕਮੇਟੀ ਵੱਲੋਂ ਹਰ ਖੇਤਰ ਮੋਹਰੀ ਹੋ ਕੇ ਕੀਤੇ ਜਾਂਦੇ ਕਾਰਜ ਹਨ, ਜਿਨ੍ਹਾਂ ਤੋਂ ਸਰਕਾਰਾਂ ਵਿਚ ਘਬਰਾਹਟ ਹੈ। ਉਨ੍ਹਾਂ ਆਖਿਆ ਕਿ ਭਾਵੇਂ ਕਈ ਚੁਣੌਤੀਆਂ ਸਿੱਖ ਸੰਸਥਾ ਨੂੰ ਪੰਥ ਵਿਰੋਧੀਆਂ ਵੱਲੋਂ ਦਿੱਤੀਆਂ ਜਾ ਰਹੀਆਂ ਹਨ ਪਰ ਫਿਰ ਵੀ ਇਹ ਆਪਣੇ ਇਤਿਹਾਸ ਅਤੇ ਰਵਾਇਤਾਂ, ਅਨੁਸਾਰ ਅੱਗੇ ਵੱਧ ਰਹੀ ਹੈ ਅਤੇ ਭਵਿੱਖ ਵਿੱਚ ਆਪਣੇ ਜ਼ੁੰਮੇ ਲੱਗੀ ਸੇਵਾ ਸ਼ਾਨ ਨਾਲ ਨਿਭਾਉਂਦੀ ਰਹੇਗੀ।ਸਮਾਗਮ ਭਾਈ ਗੁਰਭੇਜ ਸਿੰਘ ਦੇ ਢਾਡੀ ਜਥੇ ਨੇ ਵੀ ਜੋਸ਼ੀਲੇ ਵਾਰਾਂ ਦੁਆਰਾ ਹਾਜ਼ਰੀ ਭਰੀ।
ਇਸ ਮੌਕੇ ਸ਼੍ਰੌਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ.ਅਵਤਾਰ ਸਿੰਘ ਰਿਆ, ਸ਼੍ਰੌਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ.ਹਰਜਾਪ ਸਿੰਘ ਸੁਲਤਾਨਵਿੰਡ, ਸਕੱਤਰ ਸ.ਪ੍ਰਤਾਪ ਸਿੰਘ,ਵਧੀਕ ਸਕੱਤਰ ਸ.ਪਰਮਜੀਤ ਸਿੰਘ ਸਰੋਆ, ਸ.ਕੁਲਵਿੰਦਰ ਸਿੰਘ ਰਮਦਾਸ, ਸ.ਬਲਵਿੰਦਰ ਸਿੰਘ ਕਾਹਲਵਾਂ, ਸ.ਹਰਜੀਤ ਸਿੰਘ ਲਾਲੂਘੂਮੰਣ, ਸ.ਗੁਰਿੰਦਰ ਸਿੰਘ ਮਥਰੇਵਾਲ, ਸ.ਨਿਰਵੈਲ ਸਿੰਘ, ਸ.ਲਖਬੀਰ ਸਿੰਘ, ਸ.ਪਰਮਜੀਤ ਸਿੰਘ,ਮੈਨੇਜਰ ਸ.ਸੁਖਰਾਜ ਸਿੰਘ, ਸੁਪਿੰਟੈਡੈਟ ਸ.ਮਲਕੀਤ ਸਿੰਘ ਬਹਿੜਵਾਲ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਆਦਿ ਹਾਜ਼ਰ ਸਨ। ਐਡਵੋਕੇਟ ਧਾਮੀ ਨੇ ਸ਼੍ਰੌਮਣੀ ਕਮੇਟੀ ਦੇ ਸਥਾਪਨਾ ਦਿਵਸ ਦੀ ਸੰਗਤ ਨੂੰ ਦਿੱਤੀ ਵਧਾਈ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ' ਤੇ ਵੀ ਪ੍ਰਗਟਾਈ ਸ਼ਰਧਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ  ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਸਿੰਘ ਧਾਮੀ ਨੇ ਸ਼੍ਰੌਮਣੀ ਕਮੇਟੀ ਦੇ ਸਥਾਪਨਾ ਦਿਵਸ ਦੀ ਸਿੱਖ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਿੱਖਾਂ ਕੁਰਬਾਨੀਆਂ ਨਾਲ ਹੋਂਦ ਵਿੱਚ ਆਈ ਇਸ ਸਿੱਖ ਸੰਸਥਾ ਦਾ ਇਕ ਸਦੀ ਦਾ ਇਤਿਹਾਸ ਬੇਹੱਦ ਸ਼ਾਨਾਮੱਤਾ ਰਿਹਾ ਹੈ। ਸਿੱਖ ਪੰਥ ਦੀ ਇਸ ਸਿਰਮੌਰ ਸੰਸਥਾ ਨੇ ਗੁਰਦੁਆਰਾ ਸਾਹਿਬਾਨ ਦੀ ਸੇਵਾ-ਸੰਭਾਲ ਦੇ ਨਾਲ ਧਰਮ ਪ੍ਰਚਾਰ, ਸਿੱਖਿਆ, ਸਿਹਤ, ਸਿੱਖ ਮਸਲਿਆਂ, ਖੇਡਾਂ ਅਤੇ ਲੋਕ ਭਲਾਈ ਦੇ ਖੇਤਰ ਵਿਚ ਵੀ ਜਿਕਰਯੋਗ ਪ੍ਰਾਪਤੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਸਿੱਖਾਂ ਦੀ ਇਸ ਨੁਮਾਇੰਦਾ ਸੰਸਥਾ ਨੂੰ ਤੋੜਨ ਦੇ ਯਤਨ ਹੋ ਰਹੇ ਹਨ। ਸਰਕਾਰਾਂ ਦੀ ਪੂਰੀ ਤਾਕਤ ਲੱਗੀ ਹੋਈ ਹੈ ਕਿ ਸਿੱਖਾਂ ਅੰਦਰ ਆਪਸੀ ਫੁੱਟ ਪਾ ਕੇ ਸਿੱਖ ਸ਼ਕਤੀ ਨੂੰ ਕਮਜ਼ੋਰ ਕੀਤਾ ਜਾਵੇ,ਪਰ ਸਿੱਖ ਕੌਮ ਇਨ੍ਹਾਂ ਚਾਲਾਂ ਨੂੰ ਕਦੇ ਵੀ ਕਾਮਯਾਬ ਨਹੀ ਹੋਣ ਦੇਵੇਗੀ । ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੌਮਣੀ ਕਮੇਟੀ ਆਪਣੇ ਸ਼ਾਨਾਮੱਤੇ ਇਤਿਹਾਸ, ਪ੍ਰੰਪਰਾਵਾਂ ਅਤੇ ਰਵਾਇਤਾਂ ਦੀ ਰੋਸ਼ਨੀ ਵਿਚ ਸਿੱਖ ਪੰਥ ਦੀ ਬੇਹਤਰੀ ਲਈ ਕਾਰਜਸ਼ੀਲ ਰਹੀ ਹੈ ਅਤੇ ਭਵਿੱਖ ਵਿਚ ਰਹੇਗੀ। ਇਸੇ ਦੌਰਾਨ ਸ਼੍ਰੌਮਣੀ ਕਮੇਟੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਬਾਬਾ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ।ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਇਤਿਹਾਸ ਦੇ ਅਹਿਮ ਨਾਇਕ ਸ਼ਹੀਦ ਬਾਬਾ ਦੀਪ ਸਿੰਘ ਜੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੀ ਪਵਿੱਤਰਤਾ ਲਈ ਦਿੱਤੀ ਸ਼ਹਾਦਤ ਸੰਗਤਾਂ ਲਈ ਪ੍ਰੇਰਨਾ ਸਰੋਤ ਹੈ, ਜਿਸ ਤੋਂ ਸੇਧ ਪ੍ਰਾਪਤ ਕਰਕੇ ਧਰਮ ਅਸਥਾਨਾਂ ਅਤੇ ਸੰਸਥਾਵਾਂ ਦੀ ਪਹਿਰੇਦਾਰੀ ਲਈ ਸੰਕਲਪ ਕਰਨਾ ਚਾਹੀਦਾ ਹੈ।

Have something to say? Post your comment

More From Punjab

ਸ਼੍ਰੌਮਣੀ ਕਮੇਟੀ ਲੰਮੀਆਂ ਸਜ਼ਾਵਾਂ ਵਾਲੇ 9 ਬੰਦੀ ਸਿੰਘਾਂ ਨੂੰ ਹਰ ਮਹੀਨੇ ਦੇਵਗੀ 20  ਹਜ਼ਾਰ ਰੁਪਏ ਸਨਮਾਨ ਭੱਤਾ - ਐਡਵੋਕੇਟ ਹਰਜਿੰਦਰ ਸਿੰਘ ਧਾਮੀ 

ਸ਼੍ਰੌਮਣੀ ਕਮੇਟੀ ਲੰਮੀਆਂ ਸਜ਼ਾਵਾਂ ਵਾਲੇ 9 ਬੰਦੀ ਸਿੰਘਾਂ ਨੂੰ ਹਰ ਮਹੀਨੇ ਦੇਵਗੀ 20  ਹਜ਼ਾਰ ਰੁਪਏ ਸਨਮਾਨ ਭੱਤਾ - ਐਡਵੋਕੇਟ ਹਰਜਿੰਦਰ ਸਿੰਘ ਧਾਮੀ 

ਅੰਮ੍ਰਿਤਸਰ ਬਸੰਤ ਐਵੀਨਿਊ ਆਮ ਆਦਮੀ ਕਲੀਨੀਕ ਦਾ ਹੋਇਆ ਉਦਘਾਟਨ 

ਅੰਮ੍ਰਿਤਸਰ ਬਸੰਤ ਐਵੀਨਿਊ ਆਮ ਆਦਮੀ ਕਲੀਨੀਕ ਦਾ ਹੋਇਆ ਉਦਘਾਟਨ 

  15 ਦਿਨਾਂ ਬਾਅਦ ਹੀ ਦਫ਼ਤਰ ਦੇ ਉਦਘਾਟਨ ਮੌਕੇ ਜ਼ਾਹਿਦਾ ਸੁਲੇਮਾਨ ਨੇ ਕੀਤਾ ਵੱਡਾ ਇਕੱਠ, ਮਲੇਰਕੋਟਲਾ ਨੂੰ 40 ਸਾਲ ਬਾਅਦ ਸ਼੍ਰੋਮਣੀ ਅਕਾਲੀ ਦਲ ਦਾ ਪੱਕਾ ਦਫ਼ਤਰ ਨਸੀਬ ਹੋਇਆ

15 ਦਿਨਾਂ ਬਾਅਦ ਹੀ ਦਫ਼ਤਰ ਦੇ ਉਦਘਾਟਨ ਮੌਕੇ ਜ਼ਾਹਿਦਾ ਸੁਲੇਮਾਨ ਨੇ ਕੀਤਾ ਵੱਡਾ ਇਕੱਠ, ਮਲੇਰਕੋਟਲਾ ਨੂੰ 40 ਸਾਲ ਬਾਅਦ ਸ਼੍ਰੋਮਣੀ ਅਕਾਲੀ ਦਲ ਦਾ ਪੱਕਾ ਦਫ਼ਤਰ ਨਸੀਬ ਹੋਇਆ

ਸਬ- ਇੰਸਪੈਕਟਰ ਦਲਜੀਤ ਸਿੰਘ ਨੂੰ ਟ੍ਰੈਫਿਕ ਐਜੂਕੇਸ਼ਨ ਸੈੱਲ ਦੀ ਮਿਲੀ ਅਹਿਮ ਜ਼ਿੰਮੇਵਾਰੀ

ਸਬ- ਇੰਸਪੈਕਟਰ ਦਲਜੀਤ ਸਿੰਘ ਨੂੰ ਟ੍ਰੈਫਿਕ ਐਜੂਕੇਸ਼ਨ ਸੈੱਲ ਦੀ ਮਿਲੀ ਅਹਿਮ ਜ਼ਿੰਮੇਵਾਰੀ

ਸ਼੍ਰੌਮਣੀ ਕਮੇਟੀ ਦੀ ਹਾਕੀ ਟੀਮ ਨੇ ਵੱਖ-ਵੱਖ ਹਾਕੀ ਮੁਕਾਬਲਿਆਂ ਦੌਰਾਨ ਦਰਜ ਕੀਤੀਆਂ ਜਿੱਤਾਂ

ਸ਼੍ਰੌਮਣੀ ਕਮੇਟੀ ਦੀ ਹਾਕੀ ਟੀਮ ਨੇ ਵੱਖ-ਵੱਖ ਹਾਕੀ ਮੁਕਾਬਲਿਆਂ ਦੌਰਾਨ ਦਰਜ ਕੀਤੀਆਂ ਜਿੱਤਾਂ

ਡਿਪਟੀ ਕਮਿਸ਼ਨਰ ਦੀ ਅਗਵਾਈ ' ਹੋਈ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ 

ਡਿਪਟੀ ਕਮਿਸ਼ਨਰ ਦੀ ਅਗਵਾਈ ' ਹੋਈ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ 

ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਘਰ ਘਰ ਤੱਕ ਕਰੇਗੀ ਪਹੁੰਚ- ਭਾਈ ਗੁਰਚਰਨ ਸਿੰਘ ਗਰੇਵਾਲ 

ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਘਰ ਘਰ ਤੱਕ ਕਰੇਗੀ ਪਹੁੰਚ- ਭਾਈ ਗੁਰਚਰਨ ਸਿੰਘ ਗਰੇਵਾਲ 

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਸਜਾਈ  ਗਈ 

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਸਜਾਈ  ਗਈ 

ਹਲਕਾ ਮਲੇਰਕੋਟਲਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਦਾ ਉਦਘਾਟਨ 26 ਨੂੰ,  ਕੋਰ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਸੇਵਾਦਾਰ ਇਕਬਾਲ ਸਿੰਘ ਝੂੰਦਾਂ ਕਰਨਗੇ ਉਦਘਾਟਨ

ਹਲਕਾ ਮਲੇਰਕੋਟਲਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਦਾ ਉਦਘਾਟਨ 26 ਨੂੰ, ਕੋਰ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਸੇਵਾਦਾਰ ਇਕਬਾਲ ਸਿੰਘ ਝੂੰਦਾਂ ਕਰਨਗੇ ਉਦਘਾਟਨ

ਸਰਕਾਰਾਂ ਅਪਰਾਧੀ ਗੁਰਮੀਤ ਰਾਮ ਰਹੀਮ ' ਤੇ ਏਨਾ ਮਿਹਰਬਾਨ ਕਿਉ - ਭਾਈ ਰਾਮ ਸਿੰਘ 

ਸਰਕਾਰਾਂ ਅਪਰਾਧੀ ਗੁਰਮੀਤ ਰਾਮ ਰਹੀਮ ' ਤੇ ਏਨਾ ਮਿਹਰਬਾਨ ਕਿਉ - ਭਾਈ ਰਾਮ ਸਿੰਘ