Saturday, January 28, 2023
Speaking Punjab

Punjab

ਪਿੰਡ ਅੱਟਾ ਫਰੀ ਅੱਖਾਂ ਦੇ ਅਪਰੇਸ਼ਨ ਕੈਂਪ ਦੇ ਦਾਨੀ ਬੀਬੀ ਰੇਸ਼ਮ ਕੌਰ ਸੋਹਲ ਅਤੇ ਉਨ੍ਹਾਂ ਦਾ ਬੇਟੇ ਸੁਰਜੀਤ ਸਿੰਘ ਸੋਹਲ ਦਾ ਸਨਮਾਨ

November 17, 2022 12:12 AM

(ਫੋਟੋ : ਟਰੱਸਟ ਕੰਪਲੈਕਸ ਢਾਹਾਂ ਕਲੇਰਾਂ ਵਿਖੇ ਸਰਦਾਰਨੀ ਰੇਸ਼ਮ ਕੌਰ ਸੋਹਲ ਅਤੇ ਉਹਨਾਂ ਦੇ ਸਪੁੱਤਰ ਸ੍ਰੀ ਸੁਰਜੀਤ ਸਿੰਘ ਸੋਹਲ ਦਾ ਸਨਮਾਨ ਕਰਦੇ ਹੋਏ ਟਰੱਸਟ ਪ੍ਰਬੰਧਕ)
 
(ਸਪੀਕਿੰਗ ਪੰਜਾਬ)
ਬੰਗਾ : ਲੋਕ ਸੇਵਾ ਨੂੰ ਸਮਰਪਿਤ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ  ਸਹਿਯੋਗ ਨਾਲ ਪੰਜਾਬ ਦੇ ਅਲੱਗ-ਅਲੱਗ ਸਥਾਨਾਂ ਤੇ ਦਰਜਨਾਂ ਫਰੀ ਕੈਂਪ ਲਗਾਉਣ ਵਾਲੇ ਪਿੰਡ ਅੱਟਾ ਦੇ ਜੰਮਪਲ ਅਤੇ ਯੂ.ਕੇ. ਨਿਵਾਸੀ ਸਮਾਜ ਸੇਵਕ, ਮਹਾਨ ਦਾਨੀ ਸਵ: ਸੋਹਨ ਸਿੰਘ ਸੋਹਲ ਜੀ ਦੀ ਧਰਮ ਪਤਨੀ  ਸਰਦਾਰਨੀ ਰੇਸ਼ਮ ਕੌਰ ਸੋਹਲ ਯੂ ਕੇ ਅਤੇ ਸਪੁੱਤਰ ਸ੍ਰੀ ਸੁਰਜੀਤ ਸਿੰਘ ਸੋਹਲ ਯੂ ਕੇ ਦਾ ਅੱਜ ਢਾਹਾਂ ਕਲੇਰਾਂ ਵਿਖੇ ਪੁੱਜਣ ਤੇ ਨਿੱਘਾ ਸਵਾਗਤ ਕੀਤਾ ਅਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਟਰੱਸਟ ਦੇ ਪ੍ਰਧਾਨ ਸ. ਹਰਦੇਵ ਸਿੰਘ ਕਾਹਮਾ ਨੇ ਸਮਾਜ ਸੇਵਕ, ਮਹਾਨ ਦਾਨੀ ਸਵ: ਸੋਹਨ ਸਿੰਘ ਸੋਹਲ ਨੂੰ ਯਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਦਿਲ ਵਿਚ ਪੰਜਾਬ ਦੇ ਲੋੜਵੰਦਾਂ ਦੀ ਸੇਵਾ ਕਰਨ ਦਾ ਬਹੁਤ ਵੱਡਾ ਜਜ਼ਬਾ ਸੀ ਅਤੇ ਉਹ ਹਰ ਸਾਲ ਪੰਜਾਬ ਆ ਕੇ ਗੁਰੂ ਨਾਨਕ ਮਿਸ਼ਨ ਢਾਹਾਂ ਕਲੇਰਾਂ ਦੇ ਸਹਿਯੋਗ ਨਾਲ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਲੋੜਵੰਦ ਲੋਕਾਂ ਦੀ ਮਦਦ ਲਈ ਦਰਜਨਾਂ ਫਰੀ ਅੱਖਾਂ ਦੇ ਅਪਰੇਸ਼ਨ ਕੈਂਪ ਅਤੇ ਮੈਡੀਕਲ ਕੈਂਪ ਲਗਵਾਏ ਸਨ। ਜਿਸ ਲਈ ਉਨ੍ਹਾਂ ਇਲਾਕਿਆਂ ਦੇ ਲੋਕ ਸਵ: ਸ. ਸੋਹਨ ਸਿੰਘ ਸੋਹਲ ਜੀ ਨੂੰ ਅੱਜ ਵੀ ਯਾਦ ਕਰਦੇ ਹਨ। ਇਸ ਮੌਕੇ  ਸ. ਕਾਹਮਾ ਨੇ ਦਾਨੀਆਂ ਸੱਜਣਾਂ ਦੇ ਸਹਿਯੋਗ ਨਾਲ ਸਥਾਪਿਤ ਸੰਸਥਾਵਾਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ, ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਅਤੇ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਅਤੇ ਲੋਕ ਸੇਵਾ ਲਈ ਢਾਹਾਂ ਕਲੇਰਾਂ ਵਿਖੇ ਚੱਲ ਰਹੇ ਵੱਖ-ਵੱਖ ਸੇਵਾ ਪ੍ਰੋਜੈਕਟਾਂ ਬਾਰੇ ਜਾਣਕਾਰੀ ਦਾਨੀ ਪਰਵਾਰ ਨੂੰ ਦਿੱਤੀ। ਸਰਦਾਰਨੀ ਰੇਸ਼ਮ ਕੌਰ ਸੋਹਲ ਨੇ ਢਾਹਾਂ ਕਲੇਰਾਂ ਵਿਖੇ ਗ਼ਰੀਬ ਅਤੇ ਲੋੜਵੰਦ ਲੋਕਾਂ ਲਈ ਨਿਰੰਤਰ ਚਲਾਏ ਜਾ ਰਹੇ ਸੇਵਾ ਕਾਰਜਾਂ ਭਾਰੀ ਸ਼ਲਾਘਾ ਕਰਦੇ ਕਿਹਾ ਕਿ ਉਹਨਾਂ ਦੇ ਪਤੀ ਸਵ: ਸੋਹਨ ਸਿੰਘ ਸੋਹਲ ਜੀ ਵੱਲੋਂ ਸਿਖਾਏ ਲੋਕ ਭਲਾਈ ਦੇ ਰਾਹ ਚੱਲਦੇ ਹੋਏ ਉਹਨਾਂ ਦੇ ਸਮੂਹ ਸੋਹਲ ਪਰਿਵਾਰ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਹਿਯੋਗ ਨਾਲ ਅੱਖਾਂ ਦੇ ਫਰੀ ਅਪਰੇਸ਼ਨ ਕੈਂਪ ਅਤੇ ਫਰੀ ਮੈਡੀਕਲ ਕੈਂਪ ਲੋੜਵੰਦਾਂ ਦੀ ਮਦਦ ਲਈ ਲਗਾਏ ਜਾਂਦੇ ਰਹਿਣਗੇ। ਜਿਸ ਦੀ ਸ਼ੁਰੂਆਤ ਇਸ ਸਾਲ ਪਹਿਲੀ ਨਵੰਬਰ 2022 ਤੋਂ ਪਿੰਡ ਅੱਟਾ ਵਿਖੇ ਹਸਪਤਾਲ ਢਾਹਾਂ ਕਲੇਰਾਂ ਦੇ ਸਹਿਯੋਗ ਨਾਲ ਫਰੀ ਅੱਖਾਂ ਦਾ ਅਤੇ ਫਰੀ ਮੈਡੀਕਲ ਕੈਂਪ ਲਗਾ ਕੇ ਕੀਤੀ ਜਾ ਚੁੱਕੀ ਹੈ। ਜਿਸ ਵਿਚ 450 ਤੋਂ ਵੱਧ ਮਰੀਜ਼ਾਂ ਦਾ ਫਰੀ ਚੈੱਕਅੱਪ ਹੋਇਆ ਹੈ ਅਤੇ 80 ਤੋਂ ਵੱਧ ਲੋੜਵੰਦ ਮਰੀਜ਼ਾਂ ਦੇ ਅੱਖਾਂ ਦੇ ਲੈਨਜ਼ਾਂ ਵਾਲੇ ਅਪਰੇਸ਼ਨ ਵੀ ਫਰੀ ਕੀਤੇ ਗਏ ਹਨ।
               ਇਸ ਮੌਕੇ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਸਰਦਾਰਨੀ ਰੇਸ਼ਮ ਕੌਰ ਸੋਹਲ ਅਤੇ ਉਹਨਾਂ ਦੇ ਸਪੁੱਤਰ ਸ੍ਰੀ ਸੁਰਜੀਤ ਸਿੰਘ ਸੋਹਲ ਦਾ ਸਨਮਾਨ ਵੀ ਕੀਤਾ ਅਤੇ ਟਰੱਸਟ ਨੂੰ ਆਪਣੀ ਨੇਕ ਕਮਾਈ ਵਿਚੋਂ ਦਾਨ ਦੇਣ ਲਈ ਹਾਰਦਿਕ ਧੰਨਵਾਦ ਵੀ ਕੀਤਾ। ਇਸ ਮੌਕੇ ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਮੈਡਮ ਦਲਜੀਤ ਕੌਰ ਅਪਥੈਲਮਿਕ ਅਫਸਰ ਵੀ ਹਾਜ਼ਰ ਸਨ।

 
 
 
 

Have something to say? Post your comment

More From Punjab

ਸ਼੍ਰੌਮਣੀ ਕਮੇਟੀ ਲੰਮੀਆਂ ਸਜ਼ਾਵਾਂ ਵਾਲੇ 9 ਬੰਦੀ ਸਿੰਘਾਂ ਨੂੰ ਹਰ ਮਹੀਨੇ ਦੇਵਗੀ 20  ਹਜ਼ਾਰ ਰੁਪਏ ਸਨਮਾਨ ਭੱਤਾ - ਐਡਵੋਕੇਟ ਹਰਜਿੰਦਰ ਸਿੰਘ ਧਾਮੀ 

ਸ਼੍ਰੌਮਣੀ ਕਮੇਟੀ ਲੰਮੀਆਂ ਸਜ਼ਾਵਾਂ ਵਾਲੇ 9 ਬੰਦੀ ਸਿੰਘਾਂ ਨੂੰ ਹਰ ਮਹੀਨੇ ਦੇਵਗੀ 20  ਹਜ਼ਾਰ ਰੁਪਏ ਸਨਮਾਨ ਭੱਤਾ - ਐਡਵੋਕੇਟ ਹਰਜਿੰਦਰ ਸਿੰਘ ਧਾਮੀ 

ਅੰਮ੍ਰਿਤਸਰ ਬਸੰਤ ਐਵੀਨਿਊ ਆਮ ਆਦਮੀ ਕਲੀਨੀਕ ਦਾ ਹੋਇਆ ਉਦਘਾਟਨ 

ਅੰਮ੍ਰਿਤਸਰ ਬਸੰਤ ਐਵੀਨਿਊ ਆਮ ਆਦਮੀ ਕਲੀਨੀਕ ਦਾ ਹੋਇਆ ਉਦਘਾਟਨ 

  15 ਦਿਨਾਂ ਬਾਅਦ ਹੀ ਦਫ਼ਤਰ ਦੇ ਉਦਘਾਟਨ ਮੌਕੇ ਜ਼ਾਹਿਦਾ ਸੁਲੇਮਾਨ ਨੇ ਕੀਤਾ ਵੱਡਾ ਇਕੱਠ, ਮਲੇਰਕੋਟਲਾ ਨੂੰ 40 ਸਾਲ ਬਾਅਦ ਸ਼੍ਰੋਮਣੀ ਅਕਾਲੀ ਦਲ ਦਾ ਪੱਕਾ ਦਫ਼ਤਰ ਨਸੀਬ ਹੋਇਆ

15 ਦਿਨਾਂ ਬਾਅਦ ਹੀ ਦਫ਼ਤਰ ਦੇ ਉਦਘਾਟਨ ਮੌਕੇ ਜ਼ਾਹਿਦਾ ਸੁਲੇਮਾਨ ਨੇ ਕੀਤਾ ਵੱਡਾ ਇਕੱਠ, ਮਲੇਰਕੋਟਲਾ ਨੂੰ 40 ਸਾਲ ਬਾਅਦ ਸ਼੍ਰੋਮਣੀ ਅਕਾਲੀ ਦਲ ਦਾ ਪੱਕਾ ਦਫ਼ਤਰ ਨਸੀਬ ਹੋਇਆ

ਸਬ- ਇੰਸਪੈਕਟਰ ਦਲਜੀਤ ਸਿੰਘ ਨੂੰ ਟ੍ਰੈਫਿਕ ਐਜੂਕੇਸ਼ਨ ਸੈੱਲ ਦੀ ਮਿਲੀ ਅਹਿਮ ਜ਼ਿੰਮੇਵਾਰੀ

ਸਬ- ਇੰਸਪੈਕਟਰ ਦਲਜੀਤ ਸਿੰਘ ਨੂੰ ਟ੍ਰੈਫਿਕ ਐਜੂਕੇਸ਼ਨ ਸੈੱਲ ਦੀ ਮਿਲੀ ਅਹਿਮ ਜ਼ਿੰਮੇਵਾਰੀ

ਸ਼੍ਰੌਮਣੀ ਕਮੇਟੀ ਦੀ ਹਾਕੀ ਟੀਮ ਨੇ ਵੱਖ-ਵੱਖ ਹਾਕੀ ਮੁਕਾਬਲਿਆਂ ਦੌਰਾਨ ਦਰਜ ਕੀਤੀਆਂ ਜਿੱਤਾਂ

ਸ਼੍ਰੌਮਣੀ ਕਮੇਟੀ ਦੀ ਹਾਕੀ ਟੀਮ ਨੇ ਵੱਖ-ਵੱਖ ਹਾਕੀ ਮੁਕਾਬਲਿਆਂ ਦੌਰਾਨ ਦਰਜ ਕੀਤੀਆਂ ਜਿੱਤਾਂ

ਡਿਪਟੀ ਕਮਿਸ਼ਨਰ ਦੀ ਅਗਵਾਈ ' ਹੋਈ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ 

ਡਿਪਟੀ ਕਮਿਸ਼ਨਰ ਦੀ ਅਗਵਾਈ ' ਹੋਈ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ 

ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਘਰ ਘਰ ਤੱਕ ਕਰੇਗੀ ਪਹੁੰਚ- ਭਾਈ ਗੁਰਚਰਨ ਸਿੰਘ ਗਰੇਵਾਲ 

ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਘਰ ਘਰ ਤੱਕ ਕਰੇਗੀ ਪਹੁੰਚ- ਭਾਈ ਗੁਰਚਰਨ ਸਿੰਘ ਗਰੇਵਾਲ 

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਸਜਾਈ  ਗਈ 

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਸਜਾਈ  ਗਈ 

ਹਲਕਾ ਮਲੇਰਕੋਟਲਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਦਾ ਉਦਘਾਟਨ 26 ਨੂੰ,  ਕੋਰ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਸੇਵਾਦਾਰ ਇਕਬਾਲ ਸਿੰਘ ਝੂੰਦਾਂ ਕਰਨਗੇ ਉਦਘਾਟਨ

ਹਲਕਾ ਮਲੇਰਕੋਟਲਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਦਾ ਉਦਘਾਟਨ 26 ਨੂੰ, ਕੋਰ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਸੇਵਾਦਾਰ ਇਕਬਾਲ ਸਿੰਘ ਝੂੰਦਾਂ ਕਰਨਗੇ ਉਦਘਾਟਨ

ਸਰਕਾਰਾਂ ਅਪਰਾਧੀ ਗੁਰਮੀਤ ਰਾਮ ਰਹੀਮ ' ਤੇ ਏਨਾ ਮਿਹਰਬਾਨ ਕਿਉ - ਭਾਈ ਰਾਮ ਸਿੰਘ 

ਸਰਕਾਰਾਂ ਅਪਰਾਧੀ ਗੁਰਮੀਤ ਰਾਮ ਰਹੀਮ ' ਤੇ ਏਨਾ ਮਿਹਰਬਾਨ ਕਿਉ - ਭਾਈ ਰਾਮ ਸਿੰਘ