Wednesday, December 07, 2022
Speaking Punjab

Punjab

ਅੰਤਰ ਜ਼ਿਲ੍ਹਾ ਅੰਡਰ-17 ਕ੍ਰਿਕਟ ਮੈਚ ਵਿਚ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਬਰਨਾਲਾ ਨੂੰ ਹਰਾਇਆ

November 23, 2022 03:02 PM

 

ਪਾਵਰ ਲਿਫ਼ਟਿੰਗ ਵਿਚ ਫ਼ਤਹਿਗੜ੍ਹ ਸਾਹਿਬ ਦੇ ਸਾਹਿਲ ਨੇ 255 ਕਿਲੋ ਭਾਰ ਚੁੱਕ ਕੇ ਰਾਸ਼ਟਰੀ ਰਿਕਾਰਡ ਬਣਾਇਆ

(ਸਪੀਕਿੰਗ ਪੰਜਾਬ)

ਫ਼ਤਹਿਗੜ੍ਹ ਸਾਹਿਬ : ਇਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਕ੍ਰਿਕਟ ਮੈਦਾਨ ਵਿਚ ਚੱਲ ਰਹੇ ਕੁੜੀਆਂ ਦੇ ਅੰਤਰ ਜ਼ਿਲ੍ਹਾ ਅੰਡਰ-17 ਮੁਕਾਬਲਿਆਂ ਵਿਚ ਕਈ ਸ਼ਾਨਦਾਰ ਮੈਚ ਵੇਖਣ ਨੂੰ ਮਿਲੇ। ਪਹਿਲਾ ਮੈਚ ਮੁਕਤਸਰ ਅਤੇ ਬਰਨਾਲਾ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਹੋਇਆ ਜਿਸ ਨੂੰ ਮੁਕਤਸਰ ਦੀ ਟੀਮ ਨੇ 23 ਦੌੜਾਂ ਦੇ ਫ਼ਰਕ ਨਾਲ ਜਿੱਤ ਲਿਆ। ਇਥੇ ਪ੍ਰੈਸ ਕਮੇਟੀ ਦੇ ਕਨਵੀਨਰ ਮੁਹੰਮਦ ਅਸਲਮ ਅਤੇ ਸਕੱਤਰ ਕਰਨਵੀਰ ਸਿੰਘ ਰੰਧਾਵਾ ਵਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਇਹ ਟੂਰਨਾਮੈਂਟ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਸਿਖਿਆ ਅਫ਼ਸਰ (ਸੈ.ਸਿ) ਫ਼ਤਹਿਗੜ੍ਹ ਸਾਹਿਬ ਸ੍ਰੀ ਸੁਸ਼ੀਲ ਨਾਥ ਦੀ ਅਗਵਾਈ ਅਤੇ ਉਪ ਜ਼ਿਲ੍ਹਾ ਸਿਖਿਆ ਅਫ਼ਸਰ (ਸੈ.ਸਿ) ਸ੍ਰੀ ਸ਼ਮਸ਼ੇਰ ਸਿੰਘ ਦੀ ਨਿਗਰਾਨੀ ਹੇਠ ਕਰਵਾਏ ਜਾ ਰਹੇ ਹਨ। 22 ਨਵੰਬਰ ਤੋਂ 27 ਨਵੰਬਰ ਤਕ ਚੱਲ ਵਾਲੇ ਇਨ੍ਹਾਂ ਮੁਕਾਬਲਿਆਂ ਦੀ ਦੇਖ-ਰੇਖ ਡੀ.ਐਮ. ਸਪੋਰਟਸ ਸ੍ਰੀ ਜਸਵੀਰ ਸਿੰਘ ਕਰ ਰਹੇ ਹਨ। ਉਨ੍ਹਾਂ ਤੋਂ ਇਲਾਵਾ ਲੈਕਚਰਾਰ ਦਵਿੰਦਰ ਸਿੰਘ, ਲੈਕਚਰਾਰ ਰਜਨੀਸ਼, ਡੀ.ਪੀ.ਈ. ਤਲਵਿੰਦਰ ਸਿੰਘ, ਬਿਕਰਮਜੀਤ ਪੀਟੀਆਈ, ਸੱਜਣ ਸਿੰਘ ਪੀਟੀਆਈ, ਜਸਵਿੰਦਰ ਸਿੰਘ ਪੀ.ਟੀ.ਆਈ, ਲੈਕਚਰਾਰ ਰੂਪਪ੍ਰੀਤ ਕੌਰ ਅਤੇ ਅਧਿਕਾਰੀ ਅਪਣੀਆਂ ਸੇਵਾਵਾਂ ਬਾਖ਼ੂਬੀ ਨਿਭਾਅ ਰਹੇ ਹਨ।

ਦੂਜੇ ਪਾਸੇ ਪਾਵਰ ਲਿਫ਼ਟਿੰਗ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਮੰਡੀ ਗੋਬਿੰਦਗੜ੍ਹ ਪਬਲਿਕ ਸਕੂਲ ਜ਼ਿਲ੍ਹਾ ਫ਼ਤਹਿਗੜ ਸਾਹਿਬ ਦੇ ਵਿਦਿਆਰਥੀ ਸਾਹਿਲ ਸੋਫ਼ਤ ਨੇ 255 ਕਿਲੋ ਭਾਰ ਚੁੱਕੇ ਰਾਸ਼ਟਰੀ ਰਿਕਾਰਡ ਬਣਾ ਦਿਤਾ ਜਦਕਿ ਇਸ ਤੋਂ ਪਹਿਲਾਂ 2013 ਵਿਚ 245 ਕਿਲੋ ਭਾਰ ਚੁੱਕਣ ਦਾ ਬਣਿਆ ਹੋਇਆ ਸੀ। ਸਾਹਿਬ ਸੋਫ਼ਤ 11ਵੀਂ ਜਮਾਤ ਦਾ ਵਿਦਿਆਰਥੀ ਹੈ। ਸਾਹਿਲ ਨੇ ਕੋਚ ਵਿਨੇ ਭਾਰਦਵਾਜ ਦਾ ਵਿਸ਼ੇਸ਼ ਧੰਨਵਾਦ ਕੀਤਾ।

Have something to say? Post your comment

More From Punjab

ਸ਼੍ਰੌਮਣੀ ਕਮੇਟੀ ਨੇ ਖਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ

ਸ਼੍ਰੌਮਣੀ ਕਮੇਟੀ ਨੇ ਖਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ

ਸ਼੍ਰੌਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਜਲੰਧਰ ਦੇ ਮਨਸੂਰਪੁਰ ' ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ 

ਸ਼੍ਰੌਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਜਲੰਧਰ ਦੇ ਮਨਸੂਰਪੁਰ ' ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ 

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਸੁਰੱਖਿਆ ਇੰਚਾਰਜ ਦੀ ਦਿਲ ਦਾ ਦੌਰਾ ਪੈ ਕਾਰਨ ਨਾਲ ਮੌਤ 

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਸੁਰੱਖਿਆ ਇੰਚਾਰਜ ਦੀ ਦਿਲ ਦਾ ਦੌਰਾ ਪੈ ਕਾਰਨ ਨਾਲ ਮੌਤ 

ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼੍ਰੌਮਣੀ ਕਮੇਟੀ ਵੱਲੋਂ ਮਨਾਇਆ ਗਿਆ 

ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼੍ਰੌਮਣੀ ਕਮੇਟੀ ਵੱਲੋਂ ਮਨਾਇਆ ਗਿਆ 

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਦੋ ਅਧਿਆਪਕਾਂ ਦਾ ਨੈਸ਼ਨਲ ਪੱਧਰ ਦਾ ਐਫ ਏ ਪੀ ਬੈਸਟ ਅਧਿਆਪਕ ਐਵਾਰਡ ਨਾਲ ਸਨਮਾਨ

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਦੋ ਅਧਿਆਪਕਾਂ ਦਾ ਨੈਸ਼ਨਲ ਪੱਧਰ ਦਾ ਐਫ ਏ ਪੀ ਬੈਸਟ ਅਧਿਆਪਕ ਐਵਾਰਡ ਨਾਲ ਸਨਮਾਨ

ਮੇਅਰ ਵੱਲੋਂ ਗੰਡਾ ਸਿੰਘ ਵਾਲਾ ਮਜੀਠਾ ਰੋਡ ਵਿਖੇ ਨਵੇਂ ਟਿਊਬਵੈਲ ਦਾ ਉਦਘਾਟਨ ਕੀਤਾ

ਮੇਅਰ ਵੱਲੋਂ ਗੰਡਾ ਸਿੰਘ ਵਾਲਾ ਮਜੀਠਾ ਰੋਡ ਵਿਖੇ ਨਵੇਂ ਟਿਊਬਵੈਲ ਦਾ ਉਦਘਾਟਨ ਕੀਤਾ

13 ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ 4 ਦਸੰਬਰ ਨੂੰ ਕਰਵਾਏ ਜਾਣਗੇ- ਬਾਬਾ ਸਾਂਤ 

13 ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ 4 ਦਸੰਬਰ ਨੂੰ ਕਰਵਾਏ ਜਾਣਗੇ- ਬਾਬਾ ਸਾਂਤ 

ਹਰਿਆਣਾ ਸਰਕਾਰ ਵੱਲੋਂ ਗੁਰੂ ਘਰਾਂ ' ਚ ਸਰਕਾਰੀ ਦਖ਼ਲ ਬਰਦਾਸ਼ਤ ਨਹੀ- ਐਡਵੋਕੇਟ ਹਰਜਿੰਦਰ ਸਿੰਘ ਧਾਮੀ 

ਹਰਿਆਣਾ ਸਰਕਾਰ ਵੱਲੋਂ ਗੁਰੂ ਘਰਾਂ ' ਚ ਸਰਕਾਰੀ ਦਖ਼ਲ ਬਰਦਾਸ਼ਤ ਨਹੀ- ਐਡਵੋਕੇਟ ਹਰਜਿੰਦਰ ਸਿੰਘ ਧਾਮੀ 

ਸ਼੍ਰੋਮਣੀਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੇ ਦਸਤਖਤੀ ਮੁਹਿੰਮ ਵਿਸ਼ਵ ਤੱਕ ਲਿਜਾਣ ਦਾ ਐਲਾਨ 

ਸ਼੍ਰੋਮਣੀਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੇ ਦਸਤਖਤੀ ਮੁਹਿੰਮ ਵਿਸ਼ਵ ਤੱਕ ਲਿਜਾਣ ਦਾ ਐਲਾਨ 

ਏ.ਐਸ਼.ਆਈ ਸ.ਦਲਜੀਤ ਸਿੰਘ ਨੇ ਜਰੂਰਤਮੰਦ ਪਰਿਵਾਰ ਦੇ ਪੁੱਤਰ ਦਾ ਅੰਤਿਮ ਸੰਸਕਾਰ ਕਰਵਾਇਆ

ਏ.ਐਸ਼.ਆਈ ਸ.ਦਲਜੀਤ ਸਿੰਘ ਨੇ ਜਰੂਰਤਮੰਦ ਪਰਿਵਾਰ ਦੇ ਪੁੱਤਰ ਦਾ ਅੰਤਿਮ ਸੰਸਕਾਰ ਕਰਵਾਇਆ