ਅੰਮ੍ਰਿਤਸਰ ( ਮਹਿੰਦਰ ਸਿੰਘ ਸੀਟਾ ) : ਮੇਅਰ ਸ.ਕਰਮਜੀਤ ਸਿੰਘ ਰਿੰਟੂ ਵੱਲੋਂ ਵਿਧਾਨ ਸਭਾ ਹਲਕਾ ਉੱਤਰੀ ਦੇ ਇਲਾਕੇ ਗੰਡਾ ਸਿੰਘ ਵਾਲਾ ਮਜੀਠਾ ਰੋਡ ਵਿਖੇ ਵਾਰਡ ਨੰਬਰ 12 ਦੇ ਵਿੱਚ ਨਵੇਂ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ ਜਿਸ ਨਾਲ ਇਲਾਕਾਂ ਨਿਵਾਸੀਆਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਮਿਲੇਗਾ ਅਤੇ ਮੁਸ਼ਕਿਲਾਂ ਤੋਂ ਨਿਜ਼ਾਤ ਮਿਲੇਗੀ। ਆਪਣੇ ਸੰਬੋਧਨ ਵਿਚ ਮੇਅਰ ਰਿੰਟੂ ਨੇ ਕਿਹਾ ਕਿ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਸ਼ਹਿਰ ਦੀਆਂ ਸਭ ਵਾਰਡਾਂ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਦੇ ਕੰਮ ਕਰਵਾਏ ਜਾ ਚੁੱਕੇ ਹਨ ਅਤੇ ਜਿਨ੍ਹਾ ਵਾਰਡਾਂ ਵਿੱਚ ਥੋੜੇ ਬਹੁਤੇ ਕੰਮ ਰਹਿ ਗਏ ਹਨ ਉਹਨਾਂ ਦੀ ਵੀ ਸ਼ੁਰੂਆਤ ਕਰਵਾ ਦਿੱਤੀ ਗਈ ਹੈ। ਇਸੇ ਲੜੀ ਵਿਚ ਅੱਜ ਵਾਰਡ ਨੰ: 12 ਦੇ ਇਲਾਕਾ ਨਿਵਾਸੀਆਂ ਦੀ ਮੰਗ ' ਤੇ ਲੱਖਾਂ ਰੁਪਏ ਦੀ ਲਾਗਤ ਨਾਲ ਨਵੇਂ ਟਿਊਬਵੈਲ ਦਾ ਉਦਘਾਟਨ ਕੀਤਾ ਹੈ। ਉਹਨਾਂ ਸ਼ਹਿਰ ਨੂੰ ਹਰਿਆ- ਭਰਿਆ ਤੇ ਸਾਫ ਸੁਥਰਾ ਰੱਖਣ ਲਈ ਲੋਕਾਂ ਨੂੰ ਨਗਰ ਨਿਗਮ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ। ਇਸ ਮੌਕੇ ਰਿਤੇਸ਼ ਸ਼ਰਮਾ, ਭੁਪਿੰਦਰ, ਮਨੋਹਰ ਲਾਲ, ਸਤਪਾਲ ਸਿੰਘ, ਦਰਸ਼ਨ ਸਿੰਘ ਲਹੌਰੀ, ਪਵਨਦੀਪ ਸਿੰਘ, ਬਲਵੰਤ ਸਿੰਘ, ਦਲਬੀਰ ਸਿੰਘ ਅਤੇ ਭਾਰੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।