Saturday, January 28, 2023
Speaking Punjab

Punjab

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਦੋ ਅਧਿਆਪਕਾਂ ਦਾ ਨੈਸ਼ਨਲ ਪੱਧਰ ਦਾ ਐਫ ਏ ਪੀ ਬੈਸਟ ਅਧਿਆਪਕ ਐਵਾਰਡ ਨਾਲ ਸਨਮਾਨ

December 05, 2022 05:09 PM

(ਫੋਟੋ : ਢਾਹਾਂ ਕਲੇਰਾਂ ਵਿਖੇ  ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ-ਕਲੇਰਾਂ ਦੇ  ਨੈਸ਼ਨਲ ਪੱਧਰ ਦੇ ਐਫ ਏ ਪੀ ਬੈਸਟ ਅਧਿਆਪਕ ਐਵਾਰਡ ਜੇਤੂ ਅਧਿਆਪਕਾਂ ਦਾ ਸਨਮਾਨ ਕਰਨ ਮੌਕੇ ਟਰੱਸਟ)
(ਸਪੀਕਿੰਗ ਪੰਜਾਬ)
ਬੰਗਾ : ਪੇਂਡੂ ਇਲਾਕੇ ਦੇ ਪ੍ਰਸਿੱਧ ਸੀ.ਬੀ.ਐਸ.ਈ. ਬੋਰਡ ਦਿੱਲੀ ਤੋ ਮਾਨਤਾ ਪ੍ਰਾਪਤ ਗੁਰੂ ਨਾਨਕ ਮਿਸ਼ਨ ਪਬਲਿਕ  ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਦੋ ਅਧਿਆਪਕਾਂ ਡਾ, ਗਗਨ ਅਹੂਜਾ (ਮੈਥ ਅਧਿਆਪਕ) ਅਤੇ ਸ੍ਰੀ ਰਮਨ ਕੁਮਾਰ (ਅੰਗਰੇਜ਼ੀ ਅਧਿਆਪਕ) ਨੂੰ ਐਫ ਏ ਪੀ (ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ ਪੰਜਾਬ) ਵੱਲੋਂ  ਨੈਸ਼ਨਲ ਲੇਵਲ ਦੇ ਬੈਸਟ ਅਧਿਆਪਕ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਜਾਣਕਾਰੀ  ਅੱਜ ਢਾਹਾਂ ਕਲੇਰਾਂ ਵਿਖੇ  ਸਕੂਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ  ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਅਤੇ  ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਨੇ ਅਵਾਰਡ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ ਕਰਨ ਮੌਕੇ ਦਿੱਤੀ । ਉਹਨਾਂ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਪੇਂਡੂ ਇਲਾਕੇ ਵਿਚ ਸਥਾਪਤ ਸਕੂਲ ਹੈ ਅਤੇ ਇੱਥੇ ਅਧਿਆਪਕਾਂ ਵੱਲੋਂ ਸਕੂਲ ਵਿਦਿਆਰਥੀਆਂ ਨੂੰ ਕੌਮਾਂਤਰੀ ਪੱਧਰ ਦੀ ਪੜ੍ਹਾਈ ਕਰਵਾਈ ਜਾਂਦੀ ਹੈ। ਐਫ ਏ ਪੀ (ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ) ਵੱਲੋਂ  ਸਕੂਲ ਅਤੇ ਅਧਿਆਪਕਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਕਰਕੇ  ਨੈਸ਼ਨਲ ਪੱਧਰ ਦੇ ਅਧਿਆਪਕ ਐਵਾਰਡ ਲਈ  ਡਾ, ਗਗਨ ਅਹੂਜਾ ਅਤੇ ਸ੍ਰੀ ਰਮਨ ਕੁਮਾਰ ਚੁਣਿਆ ਗਿਆ। ਇਸ ਨੈਸ਼ਨਲ ਪੱਧਰ ਦਾ ਬੈਸਟ ਅਧਿਆਪਕ ਐਵਾਰਡ ਨੂੰ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਖਜ਼ਾਨਾ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਆਪਣੇ ਕਰ ਕਮਲਾਂ ਨਾਲ ਡਾ, ਗਗਨ ਅਹੂਜਾ ਅਤੇ ਸ੍ਰੀ ਰਮਨ ਕੁਮਾਰ ਨੂੰ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਹੈ। ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਅਤੇ ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਨੇ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਅਤੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਸਕੂਲ ਦਾ ਨਾਮ ਰੋਸ਼ਨ ਕਰਨ ਵਾਲੇ ਦੋਵਾਂ ਅਧਿਆਪਕਾਂ ਨੂੰ ਹਾਰਦਿਕ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਮੈਡਮ ਵਨੀਤਾ ਚੋਟ ਪ੍ਰਿੰਸੀਪਲ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵੀ ਹਾਜ਼ਰ ਸਨ ।


Have something to say? Post your comment

More From Punjab

ਸ਼੍ਰੌਮਣੀ ਕਮੇਟੀ ਲੰਮੀਆਂ ਸਜ਼ਾਵਾਂ ਵਾਲੇ 9 ਬੰਦੀ ਸਿੰਘਾਂ ਨੂੰ ਹਰ ਮਹੀਨੇ ਦੇਵਗੀ 20  ਹਜ਼ਾਰ ਰੁਪਏ ਸਨਮਾਨ ਭੱਤਾ - ਐਡਵੋਕੇਟ ਹਰਜਿੰਦਰ ਸਿੰਘ ਧਾਮੀ 

ਸ਼੍ਰੌਮਣੀ ਕਮੇਟੀ ਲੰਮੀਆਂ ਸਜ਼ਾਵਾਂ ਵਾਲੇ 9 ਬੰਦੀ ਸਿੰਘਾਂ ਨੂੰ ਹਰ ਮਹੀਨੇ ਦੇਵਗੀ 20  ਹਜ਼ਾਰ ਰੁਪਏ ਸਨਮਾਨ ਭੱਤਾ - ਐਡਵੋਕੇਟ ਹਰਜਿੰਦਰ ਸਿੰਘ ਧਾਮੀ 

ਅੰਮ੍ਰਿਤਸਰ ਬਸੰਤ ਐਵੀਨਿਊ ਆਮ ਆਦਮੀ ਕਲੀਨੀਕ ਦਾ ਹੋਇਆ ਉਦਘਾਟਨ 

ਅੰਮ੍ਰਿਤਸਰ ਬਸੰਤ ਐਵੀਨਿਊ ਆਮ ਆਦਮੀ ਕਲੀਨੀਕ ਦਾ ਹੋਇਆ ਉਦਘਾਟਨ 

  15 ਦਿਨਾਂ ਬਾਅਦ ਹੀ ਦਫ਼ਤਰ ਦੇ ਉਦਘਾਟਨ ਮੌਕੇ ਜ਼ਾਹਿਦਾ ਸੁਲੇਮਾਨ ਨੇ ਕੀਤਾ ਵੱਡਾ ਇਕੱਠ, ਮਲੇਰਕੋਟਲਾ ਨੂੰ 40 ਸਾਲ ਬਾਅਦ ਸ਼੍ਰੋਮਣੀ ਅਕਾਲੀ ਦਲ ਦਾ ਪੱਕਾ ਦਫ਼ਤਰ ਨਸੀਬ ਹੋਇਆ

15 ਦਿਨਾਂ ਬਾਅਦ ਹੀ ਦਫ਼ਤਰ ਦੇ ਉਦਘਾਟਨ ਮੌਕੇ ਜ਼ਾਹਿਦਾ ਸੁਲੇਮਾਨ ਨੇ ਕੀਤਾ ਵੱਡਾ ਇਕੱਠ, ਮਲੇਰਕੋਟਲਾ ਨੂੰ 40 ਸਾਲ ਬਾਅਦ ਸ਼੍ਰੋਮਣੀ ਅਕਾਲੀ ਦਲ ਦਾ ਪੱਕਾ ਦਫ਼ਤਰ ਨਸੀਬ ਹੋਇਆ

ਸਬ- ਇੰਸਪੈਕਟਰ ਦਲਜੀਤ ਸਿੰਘ ਨੂੰ ਟ੍ਰੈਫਿਕ ਐਜੂਕੇਸ਼ਨ ਸੈੱਲ ਦੀ ਮਿਲੀ ਅਹਿਮ ਜ਼ਿੰਮੇਵਾਰੀ

ਸਬ- ਇੰਸਪੈਕਟਰ ਦਲਜੀਤ ਸਿੰਘ ਨੂੰ ਟ੍ਰੈਫਿਕ ਐਜੂਕੇਸ਼ਨ ਸੈੱਲ ਦੀ ਮਿਲੀ ਅਹਿਮ ਜ਼ਿੰਮੇਵਾਰੀ

ਸ਼੍ਰੌਮਣੀ ਕਮੇਟੀ ਦੀ ਹਾਕੀ ਟੀਮ ਨੇ ਵੱਖ-ਵੱਖ ਹਾਕੀ ਮੁਕਾਬਲਿਆਂ ਦੌਰਾਨ ਦਰਜ ਕੀਤੀਆਂ ਜਿੱਤਾਂ

ਸ਼੍ਰੌਮਣੀ ਕਮੇਟੀ ਦੀ ਹਾਕੀ ਟੀਮ ਨੇ ਵੱਖ-ਵੱਖ ਹਾਕੀ ਮੁਕਾਬਲਿਆਂ ਦੌਰਾਨ ਦਰਜ ਕੀਤੀਆਂ ਜਿੱਤਾਂ

ਡਿਪਟੀ ਕਮਿਸ਼ਨਰ ਦੀ ਅਗਵਾਈ ' ਹੋਈ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ 

ਡਿਪਟੀ ਕਮਿਸ਼ਨਰ ਦੀ ਅਗਵਾਈ ' ਹੋਈ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ 

ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਘਰ ਘਰ ਤੱਕ ਕਰੇਗੀ ਪਹੁੰਚ- ਭਾਈ ਗੁਰਚਰਨ ਸਿੰਘ ਗਰੇਵਾਲ 

ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਘਰ ਘਰ ਤੱਕ ਕਰੇਗੀ ਪਹੁੰਚ- ਭਾਈ ਗੁਰਚਰਨ ਸਿੰਘ ਗਰੇਵਾਲ 

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਸਜਾਈ  ਗਈ 

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਸਜਾਈ  ਗਈ 

ਹਲਕਾ ਮਲੇਰਕੋਟਲਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਦਾ ਉਦਘਾਟਨ 26 ਨੂੰ,  ਕੋਰ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਸੇਵਾਦਾਰ ਇਕਬਾਲ ਸਿੰਘ ਝੂੰਦਾਂ ਕਰਨਗੇ ਉਦਘਾਟਨ

ਹਲਕਾ ਮਲੇਰਕੋਟਲਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਦਾ ਉਦਘਾਟਨ 26 ਨੂੰ, ਕੋਰ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਸੇਵਾਦਾਰ ਇਕਬਾਲ ਸਿੰਘ ਝੂੰਦਾਂ ਕਰਨਗੇ ਉਦਘਾਟਨ

ਸਰਕਾਰਾਂ ਅਪਰਾਧੀ ਗੁਰਮੀਤ ਰਾਮ ਰਹੀਮ ' ਤੇ ਏਨਾ ਮਿਹਰਬਾਨ ਕਿਉ - ਭਾਈ ਰਾਮ ਸਿੰਘ 

ਸਰਕਾਰਾਂ ਅਪਰਾਧੀ ਗੁਰਮੀਤ ਰਾਮ ਰਹੀਮ ' ਤੇ ਏਨਾ ਮਿਹਰਬਾਨ ਕਿਉ - ਭਾਈ ਰਾਮ ਸਿੰਘ