Saturday, January 28, 2023
Speaking Punjab

Punjab

ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼੍ਰੌਮਣੀ ਕਮੇਟੀ ਵੱਲੋਂ ਮਨਾਇਆ ਗਿਆ 

December 05, 2022 05:11 PM
 
ਅੰਮ੍ਰਿਤਸਰ (ਮਹਿੰਦਰ ਸਿੰਘ ਸੀਟਾ) : ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਿਤ ਉਨ੍ਹਾਂ ਨਾਲ ਸਬੰਧਤ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਗੁਰਚਰਨ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਲਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸੰਗਤਾਂ ਨਾਲ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦੇ ਜੀਵਨ ਇਤਿਹਾਸ ਸਬੰਧੀ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਜ਼ਾਦ ਸੋਚ ਤੇ ਅਜ਼ਾਦ ਸਿਧਾਂਤ ਸਮੇਂ ਦੀਆਂ ਸਰਕਾਰਾਂ ਨੂੰ ਹਮੇਸ਼ਾਂ ਰੜਕਦਾ ਰਿਹਾ ਹੈ। ਇਸੇ ਲਈ ਸਰਕਾਰਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਹਮਲੇ ਕੀਤੇ ਜਾਂਦੇ ਰਹੇ ਜਿਸ ਦਾ ਸਿੱਖ ਸੂਰਮਿਆਂ ਨੇ ਹਮੇਸ਼ਾਂ ਡੱਟ ਕੇ ਮੁਕਾਬਲਾ ਕੀਤਾ। ਜਦ ਅਹਿਮਦ ਸ਼ਾਹ ਅਬਦਾਲੀ ਆਪਣੀਆਂ ਫੌਜਾਂ ਨਾਲ ਹਮਲਾ ਕਰਨ ਲਈ ਆਇਆਂ ਤਾਂ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਸਾਹਿਬ ਦੀ ਪਵਿੱਤਰਤਾ ਨੂੰ ਕਾਇਮ ਰੱਖਣ ਲਈ ਆਪਣੇ ਕੁਝ ਸਾਥੀ ਸਿੰਘਾਂ ਨਾਲ ਅਬਦਾਲੀ ਦੀਆਂ ਫੌਜਾਂ ਦਾ ਡੱਟ ਕੇ ਮੁਕਾਬਲਾ ਕਰਦਿਆਂ ਸ਼ਹਾਦਤ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਧਰਮ ਅਸਥਾਨਾਂ ਦੀ ਰਾਖੀ ਲਈ ਬਾਬਾ ਗੁਰਬਖਸ਼ ਸਿੰਘ ਜੀ ਦੁਆਰਾ ਕੀਤੀ ਗਈ ਸ਼ਹਾਦਤ ਤੋਂ ਸੰਗਤਾਂ ਨੂੰ ਪ੍ਰੇਰਨਾ ਲੈਣੀ ਚਾਹੀਦੀ ਹੈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ.ਸਤਨਾਮ ਸਿੰਘ ਮਾਂਗਾਸਰਾਏ, ਸੁਪਿੰਟੈਡੈਟ ਸ.ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ.ਬਘੇਲ ਸਿੰਘ,ਸ. ਨਰਿੰਦਰ ਸਿੰਘ, ਸ.ਸਤਨਾਮ ਸਿੰਘ, ਵਧੀਕ ਮੈਨੇਜਰ ਸ.ਨਿਸ਼ਾਨ ਸਿੰਘ, ਸ.ਗੁਰਤਿੰਦਰਪਾਲ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

Have something to say? Post your comment

More From Punjab

ਸ਼੍ਰੌਮਣੀ ਕਮੇਟੀ ਲੰਮੀਆਂ ਸਜ਼ਾਵਾਂ ਵਾਲੇ 9 ਬੰਦੀ ਸਿੰਘਾਂ ਨੂੰ ਹਰ ਮਹੀਨੇ ਦੇਵਗੀ 20  ਹਜ਼ਾਰ ਰੁਪਏ ਸਨਮਾਨ ਭੱਤਾ - ਐਡਵੋਕੇਟ ਹਰਜਿੰਦਰ ਸਿੰਘ ਧਾਮੀ 

ਸ਼੍ਰੌਮਣੀ ਕਮੇਟੀ ਲੰਮੀਆਂ ਸਜ਼ਾਵਾਂ ਵਾਲੇ 9 ਬੰਦੀ ਸਿੰਘਾਂ ਨੂੰ ਹਰ ਮਹੀਨੇ ਦੇਵਗੀ 20  ਹਜ਼ਾਰ ਰੁਪਏ ਸਨਮਾਨ ਭੱਤਾ - ਐਡਵੋਕੇਟ ਹਰਜਿੰਦਰ ਸਿੰਘ ਧਾਮੀ 

ਅੰਮ੍ਰਿਤਸਰ ਬਸੰਤ ਐਵੀਨਿਊ ਆਮ ਆਦਮੀ ਕਲੀਨੀਕ ਦਾ ਹੋਇਆ ਉਦਘਾਟਨ 

ਅੰਮ੍ਰਿਤਸਰ ਬਸੰਤ ਐਵੀਨਿਊ ਆਮ ਆਦਮੀ ਕਲੀਨੀਕ ਦਾ ਹੋਇਆ ਉਦਘਾਟਨ 

  15 ਦਿਨਾਂ ਬਾਅਦ ਹੀ ਦਫ਼ਤਰ ਦੇ ਉਦਘਾਟਨ ਮੌਕੇ ਜ਼ਾਹਿਦਾ ਸੁਲੇਮਾਨ ਨੇ ਕੀਤਾ ਵੱਡਾ ਇਕੱਠ, ਮਲੇਰਕੋਟਲਾ ਨੂੰ 40 ਸਾਲ ਬਾਅਦ ਸ਼੍ਰੋਮਣੀ ਅਕਾਲੀ ਦਲ ਦਾ ਪੱਕਾ ਦਫ਼ਤਰ ਨਸੀਬ ਹੋਇਆ

15 ਦਿਨਾਂ ਬਾਅਦ ਹੀ ਦਫ਼ਤਰ ਦੇ ਉਦਘਾਟਨ ਮੌਕੇ ਜ਼ਾਹਿਦਾ ਸੁਲੇਮਾਨ ਨੇ ਕੀਤਾ ਵੱਡਾ ਇਕੱਠ, ਮਲੇਰਕੋਟਲਾ ਨੂੰ 40 ਸਾਲ ਬਾਅਦ ਸ਼੍ਰੋਮਣੀ ਅਕਾਲੀ ਦਲ ਦਾ ਪੱਕਾ ਦਫ਼ਤਰ ਨਸੀਬ ਹੋਇਆ

ਸਬ- ਇੰਸਪੈਕਟਰ ਦਲਜੀਤ ਸਿੰਘ ਨੂੰ ਟ੍ਰੈਫਿਕ ਐਜੂਕੇਸ਼ਨ ਸੈੱਲ ਦੀ ਮਿਲੀ ਅਹਿਮ ਜ਼ਿੰਮੇਵਾਰੀ

ਸਬ- ਇੰਸਪੈਕਟਰ ਦਲਜੀਤ ਸਿੰਘ ਨੂੰ ਟ੍ਰੈਫਿਕ ਐਜੂਕੇਸ਼ਨ ਸੈੱਲ ਦੀ ਮਿਲੀ ਅਹਿਮ ਜ਼ਿੰਮੇਵਾਰੀ

ਸ਼੍ਰੌਮਣੀ ਕਮੇਟੀ ਦੀ ਹਾਕੀ ਟੀਮ ਨੇ ਵੱਖ-ਵੱਖ ਹਾਕੀ ਮੁਕਾਬਲਿਆਂ ਦੌਰਾਨ ਦਰਜ ਕੀਤੀਆਂ ਜਿੱਤਾਂ

ਸ਼੍ਰੌਮਣੀ ਕਮੇਟੀ ਦੀ ਹਾਕੀ ਟੀਮ ਨੇ ਵੱਖ-ਵੱਖ ਹਾਕੀ ਮੁਕਾਬਲਿਆਂ ਦੌਰਾਨ ਦਰਜ ਕੀਤੀਆਂ ਜਿੱਤਾਂ

ਡਿਪਟੀ ਕਮਿਸ਼ਨਰ ਦੀ ਅਗਵਾਈ ' ਹੋਈ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ 

ਡਿਪਟੀ ਕਮਿਸ਼ਨਰ ਦੀ ਅਗਵਾਈ ' ਹੋਈ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ 

ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਘਰ ਘਰ ਤੱਕ ਕਰੇਗੀ ਪਹੁੰਚ- ਭਾਈ ਗੁਰਚਰਨ ਸਿੰਘ ਗਰੇਵਾਲ 

ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਘਰ ਘਰ ਤੱਕ ਕਰੇਗੀ ਪਹੁੰਚ- ਭਾਈ ਗੁਰਚਰਨ ਸਿੰਘ ਗਰੇਵਾਲ 

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਸਜਾਈ  ਗਈ 

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਸਜਾਈ  ਗਈ 

ਹਲਕਾ ਮਲੇਰਕੋਟਲਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਦਾ ਉਦਘਾਟਨ 26 ਨੂੰ,  ਕੋਰ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਸੇਵਾਦਾਰ ਇਕਬਾਲ ਸਿੰਘ ਝੂੰਦਾਂ ਕਰਨਗੇ ਉਦਘਾਟਨ

ਹਲਕਾ ਮਲੇਰਕੋਟਲਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਦਾ ਉਦਘਾਟਨ 26 ਨੂੰ, ਕੋਰ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਸੇਵਾਦਾਰ ਇਕਬਾਲ ਸਿੰਘ ਝੂੰਦਾਂ ਕਰਨਗੇ ਉਦਘਾਟਨ

ਸਰਕਾਰਾਂ ਅਪਰਾਧੀ ਗੁਰਮੀਤ ਰਾਮ ਰਹੀਮ ' ਤੇ ਏਨਾ ਮਿਹਰਬਾਨ ਕਿਉ - ਭਾਈ ਰਾਮ ਸਿੰਘ 

ਸਰਕਾਰਾਂ ਅਪਰਾਧੀ ਗੁਰਮੀਤ ਰਾਮ ਰਹੀਮ ' ਤੇ ਏਨਾ ਮਿਹਰਬਾਨ ਕਿਉ - ਭਾਈ ਰਾਮ ਸਿੰਘ