Saturday, January 28, 2023
Speaking Punjab

Punjab

ਸ਼੍ਰੌਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਜਲੰਧਰ ਦੇ ਮਨਸੂਰਪੁਰ ' ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ 

December 06, 2022 11:35 AM
 
 
ਅੰਮ੍ਰਿਤਸਰ ( ਮਹਿੰਦਰ ਸਿੰਘ ਸੀਟਾ) : ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਲੰਧਰ ਦੇ ਪਿੰਡ ਮਨਸੂਰਪੁਰ ਵਿਖੇ ਗੁਰਦੁਆਰਾ ਸਾਹਿਬ ਅੰਦਰ ਵਾਪਰੀ ਬੇਅਦਬੀ ਦੀ ਘਟਨਾ ਦੀ ਸਖਤ ਸ਼ਬਦਾਂ ਵਿਚ ਨਿੰਦਾਂ ਕਰਦਿਆਂ ਪੰਜਾਬ ਸਰਕਾਰ ਪਾਸੋਂ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦੀ ਮੰਗ ਕੀਤੀ ਹੈ। ਉਨ੍ਹਾਂ ਇਸ ਦੇ ਨਾਲ ਹੀ ਕਰੜੀ ਜਾਂਚ ਕਰਕੇ ਇਸ ਘਟਨਾਂ ਪਿੱਛੇ ਕੰਮ ਕਰਦੀਆਂ ਤਾਕਤਾਂ ਨੂੰ ਨਸ਼ਰ ਕਰਨ ਲਈ ਵੀ ਕਿਹਾ । ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਬੇਅਦਬੀ ਦੀਆਂ ਘਟਨਾਵਾਂ ਦੇ ਮਾਮਲੇ ਲਗਾਤਾਰ ਵਾਪਰ ਰਹੇ ਹਨ, ਪਰ ਸਰਕਾਰਾਂ ਇਨ੍ਹਾਂ ਨੂੰ ਠੱਲ੍ਹਣ ' ਚ ਫੇਲ੍ਹ ਹੋ ਰਹੀਆਂ ਹਨ। ਸ਼੍ਰੌਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਅੱਜ ਵਾਲੀ ਘਟਨਾ ਨਾਲ ਇਕ ਵਾਰ ਫਿਰ ਸਿੱਖਾਂ ਨੇ ਨਾਲ- ਨਾਲ ਹਰ ਸੰਜੀਦਾ ਮਨੁੱਖ ਝੰਜੋੜਿਆ ਗਿਆ ਹੈ ,ਕਿਉਂਕਿ ਕੋਈ ਵੀ ਮਨੁੱਖ ਧਾਰਮਿਕ ਅਸਥਾਨਾਂ ਦੀ ਬੇਹੁਰਮਤੀ ਬਰਦਾਸ਼ਤ ਨਹੀ ਕਰ ਸਕਦਾ। ਉਨ੍ਹਾਂ ਕਿਹਾ ਕਿ ਬਹੁਤ ਵਾਰ ਅਜਿਹੇ ਮਾਮਲਿਆਂ ਵਿੱਚ ਸਰਕਾਰ ਵੱਲੋਂ ਜਾਂਚ ਅਤੇ ਸਜ਼ਾਵਾਂ ਵਿਚ ਢਿੱਲ ਕਰਕੇ ਦੋਸ਼ੀ ਬਰੀ ਹੋ ਜਾਂਦੇ ਹਨ, ਜਿਸ ਕਾਰਨ ਦੋਸ਼ੀਆਂ ਦੇ ਹੌਸਲੇ ਵੱਧ ਰਹੇ ਹਨ। ਐਡਵੋਕੇਟ ਧਾਮੀ ਨੇ ਮੰਗ ਕੀਤੀ ਕਿ ਬੇਅਦਬੀਆਂ ਦੇ ਮਾਮਲੇ ਵਿੱਚ ਸਖਤ ਸਜ਼ਾਵਾਂ ਦਾ ਪ੍ਰਬੰਧ ਬੇਹੱਦ ਲਾਜ਼ਮੀ ਹੋਵੇ ਅਤੇ ਅਜਿਹੇ ਮਾਮਲਿਆਂ ਵਿੱਚ ਤੇਜ਼ੀ ਨਾਲ ਅਦਾਲਤੀ ਸੁਣਵਾਈ ਯਕੀਨੀ ਬਣੇ। ਸ਼੍ਰੌਮਣੀ ਕਮੇਟੀ ਦੇ ਪ੍ਰਧਾਨ ਨੇ ਸੰਗਤ ਨੂੰ ਵੀ  ਅਪੀਲ ਕੀਤੀ ਗੁਰਦੁਆਰਾ ਸਾਹਿਬਾਨ ਅੰਦਰ ਨਿਗਰਾਨੀ ਅਤੇ ਸੁਰੱਖਿਆ ਦੇ ਪੁਖਤਾ ਇਤਜ਼ਾਮ ਕਰਨ ਅਤੇ ਪਹਿਰੇਦਾਰੀ  ਲਈ  ਹਰ ਸਮੇਂ ਸੇਵਾਦਾਰ ਗੁਰਦੁਆਰਾ ਸਾਹਿਬਾਨ ' ਚ ਹਾਜ਼ਰ ਰਹਿਣ। ਇਸ ਦੌਰਾਨ ਸ਼੍ਰੌਮਣੀ ਕਮੇਟੀ ਦੇ ਸਕੱਤਰ ਸ.ਪ੍ਰਤਾਪ ਸਿੰਘ ਨੇ ਦੱਸਿਆ ਕਿ ਘਟਨਾਂ ਵਾਪਰਨ ਦੀ ਸੂਚਨਾ ਮਿਲਦੇ ਹੀ ਸ਼੍ਰੌਮਣੀ ਕਮੇਟੀ ਵੱਲੋਂ ਮੈਂਬਰ ਸਰਵਣ ਸਿੰਘ ਕੁਲਾਰ ਦੀ ਅਗਵਾਈ ਵਿਚ ਗੁਰਦੁਆਰਾ ਸ੍ਰੀ ਮੌ ਸਾਹਿਬ ਦੇ ਮੈਨੇਜਰ ਮੋਹਨ ਸਿੰਘ, ਪ੍ਰਚਾਰਕ ਭਾਈ ਹਰਿੰਦਰ ਸਿੰਘ ਸਿੰਘ ਸਮੇਤ ਹੋਰ ਅਧਿਕਾਰੀ ਘਟਨਾ ਸਥਾਨ ' ਤੇ ਪੁੱਜੇ ਹਨ।
 
 
 
 

Have something to say? Post your comment

More From Punjab

ਸ਼੍ਰੌਮਣੀ ਕਮੇਟੀ ਲੰਮੀਆਂ ਸਜ਼ਾਵਾਂ ਵਾਲੇ 9 ਬੰਦੀ ਸਿੰਘਾਂ ਨੂੰ ਹਰ ਮਹੀਨੇ ਦੇਵਗੀ 20  ਹਜ਼ਾਰ ਰੁਪਏ ਸਨਮਾਨ ਭੱਤਾ - ਐਡਵੋਕੇਟ ਹਰਜਿੰਦਰ ਸਿੰਘ ਧਾਮੀ 

ਸ਼੍ਰੌਮਣੀ ਕਮੇਟੀ ਲੰਮੀਆਂ ਸਜ਼ਾਵਾਂ ਵਾਲੇ 9 ਬੰਦੀ ਸਿੰਘਾਂ ਨੂੰ ਹਰ ਮਹੀਨੇ ਦੇਵਗੀ 20  ਹਜ਼ਾਰ ਰੁਪਏ ਸਨਮਾਨ ਭੱਤਾ - ਐਡਵੋਕੇਟ ਹਰਜਿੰਦਰ ਸਿੰਘ ਧਾਮੀ 

ਅੰਮ੍ਰਿਤਸਰ ਬਸੰਤ ਐਵੀਨਿਊ ਆਮ ਆਦਮੀ ਕਲੀਨੀਕ ਦਾ ਹੋਇਆ ਉਦਘਾਟਨ 

ਅੰਮ੍ਰਿਤਸਰ ਬਸੰਤ ਐਵੀਨਿਊ ਆਮ ਆਦਮੀ ਕਲੀਨੀਕ ਦਾ ਹੋਇਆ ਉਦਘਾਟਨ 

  15 ਦਿਨਾਂ ਬਾਅਦ ਹੀ ਦਫ਼ਤਰ ਦੇ ਉਦਘਾਟਨ ਮੌਕੇ ਜ਼ਾਹਿਦਾ ਸੁਲੇਮਾਨ ਨੇ ਕੀਤਾ ਵੱਡਾ ਇਕੱਠ, ਮਲੇਰਕੋਟਲਾ ਨੂੰ 40 ਸਾਲ ਬਾਅਦ ਸ਼੍ਰੋਮਣੀ ਅਕਾਲੀ ਦਲ ਦਾ ਪੱਕਾ ਦਫ਼ਤਰ ਨਸੀਬ ਹੋਇਆ

15 ਦਿਨਾਂ ਬਾਅਦ ਹੀ ਦਫ਼ਤਰ ਦੇ ਉਦਘਾਟਨ ਮੌਕੇ ਜ਼ਾਹਿਦਾ ਸੁਲੇਮਾਨ ਨੇ ਕੀਤਾ ਵੱਡਾ ਇਕੱਠ, ਮਲੇਰਕੋਟਲਾ ਨੂੰ 40 ਸਾਲ ਬਾਅਦ ਸ਼੍ਰੋਮਣੀ ਅਕਾਲੀ ਦਲ ਦਾ ਪੱਕਾ ਦਫ਼ਤਰ ਨਸੀਬ ਹੋਇਆ

ਸਬ- ਇੰਸਪੈਕਟਰ ਦਲਜੀਤ ਸਿੰਘ ਨੂੰ ਟ੍ਰੈਫਿਕ ਐਜੂਕੇਸ਼ਨ ਸੈੱਲ ਦੀ ਮਿਲੀ ਅਹਿਮ ਜ਼ਿੰਮੇਵਾਰੀ

ਸਬ- ਇੰਸਪੈਕਟਰ ਦਲਜੀਤ ਸਿੰਘ ਨੂੰ ਟ੍ਰੈਫਿਕ ਐਜੂਕੇਸ਼ਨ ਸੈੱਲ ਦੀ ਮਿਲੀ ਅਹਿਮ ਜ਼ਿੰਮੇਵਾਰੀ

ਸ਼੍ਰੌਮਣੀ ਕਮੇਟੀ ਦੀ ਹਾਕੀ ਟੀਮ ਨੇ ਵੱਖ-ਵੱਖ ਹਾਕੀ ਮੁਕਾਬਲਿਆਂ ਦੌਰਾਨ ਦਰਜ ਕੀਤੀਆਂ ਜਿੱਤਾਂ

ਸ਼੍ਰੌਮਣੀ ਕਮੇਟੀ ਦੀ ਹਾਕੀ ਟੀਮ ਨੇ ਵੱਖ-ਵੱਖ ਹਾਕੀ ਮੁਕਾਬਲਿਆਂ ਦੌਰਾਨ ਦਰਜ ਕੀਤੀਆਂ ਜਿੱਤਾਂ

ਡਿਪਟੀ ਕਮਿਸ਼ਨਰ ਦੀ ਅਗਵਾਈ ' ਹੋਈ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ 

ਡਿਪਟੀ ਕਮਿਸ਼ਨਰ ਦੀ ਅਗਵਾਈ ' ਹੋਈ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ 

ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਘਰ ਘਰ ਤੱਕ ਕਰੇਗੀ ਪਹੁੰਚ- ਭਾਈ ਗੁਰਚਰਨ ਸਿੰਘ ਗਰੇਵਾਲ 

ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਘਰ ਘਰ ਤੱਕ ਕਰੇਗੀ ਪਹੁੰਚ- ਭਾਈ ਗੁਰਚਰਨ ਸਿੰਘ ਗਰੇਵਾਲ 

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਸਜਾਈ  ਗਈ 

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਸਜਾਈ  ਗਈ 

ਹਲਕਾ ਮਲੇਰਕੋਟਲਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਦਾ ਉਦਘਾਟਨ 26 ਨੂੰ,  ਕੋਰ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਸੇਵਾਦਾਰ ਇਕਬਾਲ ਸਿੰਘ ਝੂੰਦਾਂ ਕਰਨਗੇ ਉਦਘਾਟਨ

ਹਲਕਾ ਮਲੇਰਕੋਟਲਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਦਾ ਉਦਘਾਟਨ 26 ਨੂੰ, ਕੋਰ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਸੇਵਾਦਾਰ ਇਕਬਾਲ ਸਿੰਘ ਝੂੰਦਾਂ ਕਰਨਗੇ ਉਦਘਾਟਨ

ਸਰਕਾਰਾਂ ਅਪਰਾਧੀ ਗੁਰਮੀਤ ਰਾਮ ਰਹੀਮ ' ਤੇ ਏਨਾ ਮਿਹਰਬਾਨ ਕਿਉ - ਭਾਈ ਰਾਮ ਸਿੰਘ 

ਸਰਕਾਰਾਂ ਅਪਰਾਧੀ ਗੁਰਮੀਤ ਰਾਮ ਰਹੀਮ ' ਤੇ ਏਨਾ ਮਿਹਰਬਾਨ ਕਿਉ - ਭਾਈ ਰਾਮ ਸਿੰਘ