Sunday, April 02, 2023
Speaking Punjab

Punjab

ਸਰਕਾਰਾਂ ਅਪਰਾਧੀ ਗੁਰਮੀਤ ਰਾਮ ਰਹੀਮ ' ਤੇ ਏਨਾ ਮਿਹਰਬਾਨ ਕਿਉ - ਭਾਈ ਰਾਮ ਸਿੰਘ 

January 23, 2023 09:03 AM
 ਕਿਹਾ, ਸਿੱਖ ਬੰਦੀਆਂ ਪ੍ਰਤੀ ਅਪਨਾਈ ਜਾ ਰਹੀ ਹੈ ਵਿਤਕਰੇ ਭਰੀ ਨੀਤੀ 
 
ਅੰਮ੍ਰਿਤਸਰ (ਮਹਿੰਦਰ ਸਿੰਘ ਸੀਟਾ) :  ਸੰਗੀਨ ਦੋਸ਼ਾਂ ਤਹਿਤ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬਾਰ-ਬਾਰ ਪੈਰੋਲ ਦੇਣ ' ਤੇ ਇਤਰਾਜ਼ ਪ੍ਰਗਟ ਕਰਦਿਆਂ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ ਨੇ ਕਿਹਾ ਕਿ ਇਕ ਪਾਸੇ ਸਰਕਾਰਾਂ ਵੱਲੋਂ ਆਪਣੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਪ੍ਰਤੀ ਵਿਤਕਰੇ ਵਾਲੀ ਨੀਤੀ ਅਪਨਾਈ ਜਾ ਰਹੀ ਹੈ, ਜਦਕਿ ਦੂਸਰੇ ਪਾਸੇ ਕਈ ਦੋਸ਼ਾਂ ਤਹਿਤ ਜੇਲ੍ਹ ਵਿੱਚ ਬੰਦ ਅਪਰਾਧੀ ਸੌਦਾ ਸਾਧ ' ਤੇ ਮਿਹਰਬਾਨੀ ਦਿਖਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪੱਖਪਾਤੀ ਰਵੱਈਆ ਦੇਸ਼ ਦੇ ਹਿੱਤ ਵਿਚ ਨਹੀ ਹੈ।ਭਾਈ ਰਾਮ ਸਿੰਘ ਨੇ ਕਿਹਾ ਕਿ ਸਰਕਾਰਾਂ ਗੁਰਮੀਤ ਰਾਮ ਰਹੀਮ ਨੂੰ ਬਾਰ - ਬਾਰ ਬਾਹਰ ਲਿਆ ਕੇ ਕੀ ਸਿੱਧ ਕਰਨਾ ਚਾਹੀਦੀਆਂ ਹਨ ।ਉਨ੍ਹਾਂ ਸਵਾਲ ਕੀਤਾ ਕਈ ਇਹ ਵੋਟਾਂ ਲਈ ਕੀਤੀ ਜਾ ਰਹੀ ਰਾਜਨੀਤੀ ਨਹੀ ਹੈ ? ਉਨ੍ਹਾਂ ਕਿਹਾ ਕਿ ਤਿੰਨ - ਤਿੰਨ ਦਹਾਕਿਆ ਤੋਂ ਵੱਧ ਸਮਾਂ ਜੇਲ੍ਹਾਂ ਵਿੱਚ ਬੰਦ ਸਿੱਖਾਂ ਲਈ ਪੂਰੀ ਕੌਮ ਸੰਘਰਸ਼ ਦੇ ਰਾਹ ' ਤੇ ਹੋਣ ਦੇ ਬਾਵਜੂਦ ਵੀ ਉਨ੍ਹਾਂ ਪ੍ਰਤੀ ਸਰਕਾਰਾਂ ਦੀ ਉਦਾਸੀਨਤਾ ਹੈ। ਇਥੋਂ ਤੱਕ ਕਿ ਕਈ ਸਿੱਖਾਂ ਬੰਦੀਆਂ ਨੂੰ ਪੈਰੋਲ ਦੇ ਹੱਕ ਤੋਂ ਵੀ ਵਾਂਝਿਆਂ ਰੱਖਿਆ ਗਿਆ ਹੈ।ਸ਼੍ਰੌਮਣੀ ਕਮੇਟੀ ਮੈਂਬਰ ਨੇ ਕਿਹਾ ਕਿ ਅਪਰਾਧ ਦੀ ਪਰਿਭਾਸ਼ਾ ਦੋਸ਼ੀਆਂ ਲਈ ਵੱਖ-ਵੱਖ ਨਿਰਧਾਰਤ ਕਰਨੀ ਕਾਨੂੰਨ ਅਤੇ ਸੰਵਿਧਾਨ ਦੀ ਵੀ ਉਲੰਘਣਾ ਹੈ। ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਵੱਲੋਂ ਸਿੱਖ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਸੀ, ਪਰ ਸਰਕਾਰ ਦੀ ਬਦਨੀਤੀ ਕਾਰਨ ਉਸ ਨੂੰ ਵੀ ਪੂਰਾ ਨਹੀ ਕੀਤਾ ਗਿਆ। ਸਿੱਖ ਸੰਸਥਾਵਾਂ ਵੱਲੋਂ ਇਸ ਮਸਲੇ ਨੂੰ ਵਾਰ-ਵਾਰ ਉਠਾਉਣ ' ਤੇ ਵੀ ਸਰਕਾਰਾਂ ਕੋਈ ਸਾਰਥਕ ਜਵਾਬ ਨਹੀ ਦੇ ਰਹੀਆਂ । ਜਦਕਿ ਡੇਰਾ ਮੁਖੀ ਜਿਸ ਦਾ ਕਤਲ ਤੇ ਜਬਰ ਜਨਾਹ ਦੇ ਨਾਲ - ਨਾਲ ਸਾਲ 2015 ਵਿੱਚ ਬਰਗਾੜੀ ਵਿਖੇ ਹੋਈ  ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਵੀ ਸਿੱਧਾ ਸਬੰਧ ਜੁੜਦਾ ਹੈ, ਨੂੰ ਛੱਡ ਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਜਾਣਬੁੱਝ ਕੇ ਸੱਟ ਮਾਰੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਰਾਮ ਰਹੀਮ ਨੂੰ ਸਰਕਾਰਾਂ ਵੱਲੋਂ ਦਿੱਤੀ ਜਾਂਦੀ ਸਰਪ੍ਰਸਤੀ ਨੂੰ ਸਿੱਖ ਭਾਵਨਾਵਾਂ ਕਦੇ ਵੀ ਬਰਦਾਸ਼ਤ ਨਹੀ ਕਰਨਗੀਆਂ ਅਤੇ ਇਸ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ।

Have something to say? Post your comment

More From Punjab

ਮੋਹਾਲੀ ਵਾਸੀ ਬੀਬੀ ਪ੍ਰੀਤਮ ਕੌਰ ਤੇ ਉਨ੍ਹਾਂ ਦੀਆਂ ਬੇਟੀਆਂ ਨੂੰ ਪੁਲਿਸ ਵੱਲੋਂ ਤੰਗ ਪ੍ਰੇਸ਼ਾਨ ਕਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਮੋਹਾਲੀ ਵਾਸੀ ਬੀਬੀ ਪ੍ਰੀਤਮ ਕੌਰ ਤੇ ਉਨ੍ਹਾਂ ਦੀਆਂ ਬੇਟੀਆਂ ਨੂੰ ਪੁਲਿਸ ਵੱਲੋਂ ਤੰਗ ਪ੍ਰੇਸ਼ਾਨ ਕਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਬੇਕਸੂਰ ਨੌਜੁਆਨਾਂ ਦੀ ਗ੍ਰਿਫਤਾਰੀ ਵਿਰੁੱਧ ਸ਼੍ਰੌਮਣੀ ਕਮੇਟੀ ਨੇ ਕੱਢਿਆ ਰੋਸ ਮਾਰਚ, ਮੁੱਖ ਮੰਤਰੀ ਪੰਜਾਬ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੈਮੋਰੰਡਮ 

ਬੇਕਸੂਰ ਨੌਜੁਆਨਾਂ ਦੀ ਗ੍ਰਿਫਤਾਰੀ ਵਿਰੁੱਧ ਸ਼੍ਰੌਮਣੀ ਕਮੇਟੀ ਨੇ ਕੱਢਿਆ ਰੋਸ ਮਾਰਚ, ਮੁੱਖ ਮੰਤਰੀ ਪੰਜਾਬ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੈਮੋਰੰਡਮ 

ਹੈੱਡ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ ਨੂੰ ਸੇਵਾ ਮੁਕਤ ਹੋਣ ' ਤੇ ਕੀਤਾ ਸਨਮਾਨਿਤ 

ਹੈੱਡ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ ਨੂੰ ਸੇਵਾ ਮੁਕਤ ਹੋਣ ' ਤੇ ਕੀਤਾ ਸਨਮਾਨਿਤ 

ਚੰਨੇ ਨੇ ਅਸ਼ਟਮੀ ਤੇ ਮਾਂ ਭਗਵਤੀ ਦਾ ਪੂਜਨ ਕਰਕੇ  ਕੰਜ਼ਕਾਂ ਨੂੰ ਪ੍ਰਸ਼ਾਦ ਤੇ ਚੂੜੇ ਦਿੱਤੇ

ਚੰਨੇ ਨੇ ਅਸ਼ਟਮੀ ਤੇ ਮਾਂ ਭਗਵਤੀ ਦਾ ਪੂਜਨ ਕਰਕੇ  ਕੰਜ਼ਕਾਂ ਨੂੰ ਪ੍ਰਸ਼ਾਦ ਤੇ ਚੂੜੇ ਦਿੱਤੇ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਅਤੇ ਸ਼੍ਰੌਮਣੀ ਕਮੇਟੀ ਦੀਆਂ ਟਵਿੱਟਰ ਪੋਸਟਾਂ ਬੈਨ ਕਰਨ ਦੀ ਐਡਵੋਕੇਟ ਧਾਮੀ ਵੱਲੋਂ ਨਿਖੇਧੀ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਅਤੇ ਸ਼੍ਰੌਮਣੀ ਕਮੇਟੀ ਦੀਆਂ ਟਵਿੱਟਰ ਪੋਸਟਾਂ ਬੈਨ ਕਰਨ ਦੀ ਐਡਵੋਕੇਟ ਧਾਮੀ ਵੱਲੋਂ ਨਿਖੇਧੀ

ਅੰਮ੍ਰਿਤਪਾਲ ਸਿੰਘ ਨੇ ਲਾਈਵ ਹੋ ਕਿ ਕਿਹਾ ਮੇਰੀ ਗ੍ਰਿਫਤਾਰੀ ਵਾਹਿਗੁਰੂ ਦੇ ਹੱਥ ! ਮੈ ਚੜ੍ਹਦੀ ਕਲਾਂ ਵਿਚ ਹਾਂ

ਅੰਮ੍ਰਿਤਪਾਲ ਸਿੰਘ ਨੇ ਲਾਈਵ ਹੋ ਕਿ ਕਿਹਾ ਮੇਰੀ ਗ੍ਰਿਫਤਾਰੀ ਵਾਹਿਗੁਰੂ ਦੇ ਹੱਥ ! ਮੈ ਚੜ੍ਹਦੀ ਕਲਾਂ ਵਿਚ ਹਾਂ

ਸ਼੍ਰੌਮਣੀ ਕਮੇਟੀ ਵੱਲੋਂ 1 ਅਪ੍ਰੈਲ ਨੂੰ ਕੀਤਾ ਜਾਵੇਗਾ ਮਲੇਰਕੋਟਲਾ ਰਿਆਸਤ ਦੇ ਆਖਰੀ ਨਵਾਬ ਦੀ ਬੇਗਮ ਦਾ ਸਨਮਾਨ 

ਸ਼੍ਰੌਮਣੀ ਕਮੇਟੀ ਵੱਲੋਂ 1 ਅਪ੍ਰੈਲ ਨੂੰ ਕੀਤਾ ਜਾਵੇਗਾ ਮਲੇਰਕੋਟਲਾ ਰਿਆਸਤ ਦੇ ਆਖਰੀ ਨਵਾਬ ਦੀ ਬੇਗਮ ਦਾ ਸਨਮਾਨ 

ਮੈਟਰੋ ਬੱਸਾ ਵਿੱਚ ਸਫਰ ਕਰਨ ਵਾਲੇ ਅਤੇ ਖਾਲਸਾ ਕਾਲਜ, ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ

ਮੈਟਰੋ ਬੱਸਾ ਵਿੱਚ ਸਫਰ ਕਰਨ ਵਾਲੇ ਅਤੇ ਖਾਲਸਾ ਕਾਲਜ, ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ

ਆਮ ਹੋਣ ਦਾ ਦਾਅਵਾ ਕਰਕੇ ਖਾਸ ਚਹਿਿਰਆਂ ਨੂੰ ਸੱਤਾ ‘ਚ ਲੈ ਆਈ ‘ਆਪ’ ਪਾਰਟੀ : ਟਿੰਕੂ

ਆਮ ਹੋਣ ਦਾ ਦਾਅਵਾ ਕਰਕੇ ਖਾਸ ਚਹਿਿਰਆਂ ਨੂੰ ਸੱਤਾ ‘ਚ ਲੈ ਆਈ ‘ਆਪ’ ਪਾਰਟੀ : ਟਿੰਕੂ

ਸ਼੍ਰੌਮਣੀ ਕਮੇਟੀ ਦਾ 11ਅਰਬ 38 ਕਰੋੜ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ' ਚ ਪਾਸ 

ਸ਼੍ਰੌਮਣੀ ਕਮੇਟੀ ਦਾ 11ਅਰਬ 38 ਕਰੋੜ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ' ਚ ਪਾਸ