Sunday, April 02, 2023
Speaking Punjab

Punjab

ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਘਰ ਘਰ ਤੱਕ ਕਰੇਗੀ ਪਹੁੰਚ- ਭਾਈ ਗੁਰਚਰਨ ਸਿੰਘ ਗਰੇਵਾਲ 

January 24, 2023 09:55 AM
 
ਪ੍ਰਚਾਰਕ ਜਥਿਆਂ ਰਾਹੀ ਪਿੰਡਾਂ ਤੇ ਵਿਦਿਅਕ ਅਦਾਰਿਆਂ ' ਚ ਤੇਜ਼ ਕੀਤੀ ਜਾਵੇਗੀ ਦਸਤਖਤੀ ਮੁਹਿੰਮ 
 
ਅੰਮ੍ਰਿਤਸਰ ( ਮਹਿੰਦਰ ਸਿੰਘ ਸੀਟਾ) :  ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੋਕ ਲਹਿਰ ਸਿਰਜਣ ਦੇ ਮੱਦੇਨਜ਼ਰ ਸ਼ੁਰੂ ਕੀਤੀ ਗਈ ਦਸਤਖਤੀ ਨੂੰ ਹੋਰ ਤੇਜ਼ ਕਰਦਿਆਂ ਹੁਣ ਪ੍ਰਚਾਰਕ ਜਥਿਆਂ ਰਾਹੀ ਇਸ ਨੂੰ ਪਿੰਡ ਪੱਧਰ ' ਤੇ ਤੱਕ ਲਿਜਾਇਆ ਜਾ ਰਿਹਾ ਹੈ। ਇਹ ਦਸਤਖਤੀ ਮੁਹਿੰਮ 1 ਦਸੰਬਰ 2022 ਨੂੰ ਸ਼ੁਰੂ ਕੀਤੀ ਗਈ ਸੀ, ਜਿਸ ਤਹਿਤ ਹੁਣ ਤੀਕ ਲੱਖਾਂ ਪ੍ਰੋਫਾਰਮੇ ਭਰੇ ਜਾ ਚੁੱਕੇ ਹਨ। ਮੌਜੂਦਾ ਸਮੇਂ ਸ਼੍ਰੌਮਣੀ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਾ ਸਾਹਿਬਾਨ ਅੰਦਰ 90 ਦੇ ਕਰੀਬ ਕੇਂਦਰ ਸੰਗਤ ਪਾਸੋਂ ਪ੍ਰੋਫਾਰਮੇ ਭਰਵਾਉਣ ਲਈ ਕਾਰਜ ਕਰ ਰਹੇ ਹਨ । ਹੁਣ ਇਸ ਲਹਿਰ ਨੂੰ ਹੋਰ ਪ੍ਰਚੰਡ ਕਰਦਿਆਂ ਵਿਦਿਅਕ ਅਦਾਰਿਆਂ ਦੇ ਨਾਲ-ਨਾਲ ਪ੍ਰਚਾਰਕ ਜਥਿਆਂ ਰਾਹੀ ਪਿੰਡਾਂ ਤੱਕ ਪਹੁੰਚਾਇਆ ਗਿਆ ਹੈ। ਸ਼੍ਰੌਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੌਮਣੀ ਕਮੇਟੀ ਭਾਵੇਂ ਅਰਸੇ ਤੋਂ ਵੱਖ-ਵੱਖ ਤਰੀਕਿਆਂ ਰਾਹੀ ਆਪਣੀ ਅਵਾਜ਼ ਉਠਾਉਂਦੀ ਆ ਰਹੀ ਹੈ, ਪ੍ਰੰਤੂ ਹੁਣ ਇਸ ਨੂੰ ਲੋਕ ਲਹਿਰ ਸਿਰਜਣ ਦੇ ਮਨੋਰਥ ਨਾਲ ਦਸਤਖਤੀ ਮੁਹਿੰਮ ਤਹਿਤ ਅੱਗੇ ਵਧਾਇਆ ਜਾ ਰਿਹਾ ਹੈ। ਭਾਵੇਂ ਕਿ ਕਾਨੂੰਨੀ ਚਾਰਜੋਈ ਵੀ ਜਾਰੀ ਹੈ ਲੇਕਿਨ ਲੋਕਾਂ ਦੀਆਂ ਭਾਵਨਾਵਾਂ ਨੂੰ ਸਰਕਾਰਾਂ ਤੱਕ ਪਹੁੰਚਾਉਣਾ ਵੀ ਬੇਹੱਦ ਅਹਿਮ ਹੈ। ਇਸੇ ਤਹਿਤ ਹੀ ਦਸਤਖਤੀ ਮੁਹਿੰਮ ਸ਼ੁਰੂ ਕੀਤੀ ਗਈ ਸੀ, ਜਿਸ ਤਹਿਤ ਹੁਣ ਤੱਕ 10 ਲੱਖ ਤੋਂ ਵੱਧ ਪ੍ਰੋਫਾਰਮੇ ਭਰੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹੁਣ ਇਸ ਲਹਿਰ ਨੂੰ ਅੰਤਮ ਪੜਾਅ ' ਤੇ ਹੋਰ ਤੇਜ ਕਰ ਦਿੱਤਾ ਗਿਆ ਹੈ ਅਤੇ ਵਿਦਿਅਕ ਅਦਾਰਿਆਂ ਅੰਦਰ ਵਿਦਿਆਰਥੀਆਂ ਨੂੰ ਇਸ ਦਾ ਹਿੱਸਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰੋਫਾਰਮੇ ਭਰਵਾਉਣ ਦਾ ਕਾਰਜ ਮੁਕੰਮਲ ਕਰਨ ਉਪਰੰਤ ਸ਼੍ਰੌਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਤਹਿਤ ਸਮਾਂ ਨਿਰਧਾਰਤ ਕਰਕੇ ਭਾਰਤ ਦੇ ਰਾਸ਼ਟਰਪਤੀ ਦੇ ਨਾਂ ' ਤੇ ਇਕ ਪੱਤਰ ਸਮੇਤ ਪ੍ਰੋਫਾਰਮੇ ਪੰਜਾਬ ਦੇ ਰਾਜਪਾਲ ਨੂੰ ਸੌਂਪੇ ਜਾਣਗੇ।ਭਾਈ ਗਰੇਵਾਲ ਨੇ ਦੱਸਿਆ ਕਿ ਪੰਜਾਬ ਤੋਂ ਇਲਾਵਾ ਹਰਿਆਣਾ , ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਉੱਤਰ ਪ੍ਰਦੇਸ਼, ਦਿੱਲੀ , ਰਾਜਸਥਾਨ, ਉਤਰਾਖੰਡ, ਗੁਜਰਾਤ , ਮੱਧ ਪ੍ਰਦੇਸ਼, ਕਲਕੱਤਾ, ਛੱਤੀਸਗੜ੍ਹ ਆਦਿ ਥਾਵਾਂ ' ਤੇ ਸਿੱਖ ਮਿਸ਼ਨਾਂ ਰਾਹੀ ਪ੍ਰੋਫਾਰਮੇ ਭਰਵਾਏ ਜਾ ਰਹੇ ਹਨ। ਆਨਲਾਈਨ ਤਰੀਕੇ ਨਾਲ ਵਿਦੇਸ਼ਾਂ ਤੋਂ ਵੀ ਹਜ਼ਾਰਾਂ ਦੀ ਗਿਣਤੀ ' ਚ ਲੋਕ ਦਸਤਖਤੀ ਮੁਹਿੰਮ ਨਾਲ ਜੁੜੇ ਹਨ। ਨਾਗਾਲੈਂਡ ਅਤੇ ਤਾਮਿਲਨਾਡੂ ' ਚ ਵੀ ਸਵੈਇਛਕ ਤੌਰ ' ਤੇ ਕੁੱਝ ਸਮਾਜਿਕ ਸੰਗਠਨਾਂ ਨੇ ਵੀ ਪ੍ਰੋਫਾਰਮੇ ਭਰਨ ਲਈ ਵੀ ਸਹਿਯੋਗ ਕੀਤਾ ਹੈ।

Have something to say? Post your comment

More From Punjab

ਮੋਹਾਲੀ ਵਾਸੀ ਬੀਬੀ ਪ੍ਰੀਤਮ ਕੌਰ ਤੇ ਉਨ੍ਹਾਂ ਦੀਆਂ ਬੇਟੀਆਂ ਨੂੰ ਪੁਲਿਸ ਵੱਲੋਂ ਤੰਗ ਪ੍ਰੇਸ਼ਾਨ ਕਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਮੋਹਾਲੀ ਵਾਸੀ ਬੀਬੀ ਪ੍ਰੀਤਮ ਕੌਰ ਤੇ ਉਨ੍ਹਾਂ ਦੀਆਂ ਬੇਟੀਆਂ ਨੂੰ ਪੁਲਿਸ ਵੱਲੋਂ ਤੰਗ ਪ੍ਰੇਸ਼ਾਨ ਕਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਬੇਕਸੂਰ ਨੌਜੁਆਨਾਂ ਦੀ ਗ੍ਰਿਫਤਾਰੀ ਵਿਰੁੱਧ ਸ਼੍ਰੌਮਣੀ ਕਮੇਟੀ ਨੇ ਕੱਢਿਆ ਰੋਸ ਮਾਰਚ, ਮੁੱਖ ਮੰਤਰੀ ਪੰਜਾਬ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੈਮੋਰੰਡਮ 

ਬੇਕਸੂਰ ਨੌਜੁਆਨਾਂ ਦੀ ਗ੍ਰਿਫਤਾਰੀ ਵਿਰੁੱਧ ਸ਼੍ਰੌਮਣੀ ਕਮੇਟੀ ਨੇ ਕੱਢਿਆ ਰੋਸ ਮਾਰਚ, ਮੁੱਖ ਮੰਤਰੀ ਪੰਜਾਬ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੈਮੋਰੰਡਮ 

ਹੈੱਡ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ ਨੂੰ ਸੇਵਾ ਮੁਕਤ ਹੋਣ ' ਤੇ ਕੀਤਾ ਸਨਮਾਨਿਤ 

ਹੈੱਡ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ ਨੂੰ ਸੇਵਾ ਮੁਕਤ ਹੋਣ ' ਤੇ ਕੀਤਾ ਸਨਮਾਨਿਤ 

ਚੰਨੇ ਨੇ ਅਸ਼ਟਮੀ ਤੇ ਮਾਂ ਭਗਵਤੀ ਦਾ ਪੂਜਨ ਕਰਕੇ  ਕੰਜ਼ਕਾਂ ਨੂੰ ਪ੍ਰਸ਼ਾਦ ਤੇ ਚੂੜੇ ਦਿੱਤੇ

ਚੰਨੇ ਨੇ ਅਸ਼ਟਮੀ ਤੇ ਮਾਂ ਭਗਵਤੀ ਦਾ ਪੂਜਨ ਕਰਕੇ  ਕੰਜ਼ਕਾਂ ਨੂੰ ਪ੍ਰਸ਼ਾਦ ਤੇ ਚੂੜੇ ਦਿੱਤੇ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਅਤੇ ਸ਼੍ਰੌਮਣੀ ਕਮੇਟੀ ਦੀਆਂ ਟਵਿੱਟਰ ਪੋਸਟਾਂ ਬੈਨ ਕਰਨ ਦੀ ਐਡਵੋਕੇਟ ਧਾਮੀ ਵੱਲੋਂ ਨਿਖੇਧੀ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਅਤੇ ਸ਼੍ਰੌਮਣੀ ਕਮੇਟੀ ਦੀਆਂ ਟਵਿੱਟਰ ਪੋਸਟਾਂ ਬੈਨ ਕਰਨ ਦੀ ਐਡਵੋਕੇਟ ਧਾਮੀ ਵੱਲੋਂ ਨਿਖੇਧੀ

ਅੰਮ੍ਰਿਤਪਾਲ ਸਿੰਘ ਨੇ ਲਾਈਵ ਹੋ ਕਿ ਕਿਹਾ ਮੇਰੀ ਗ੍ਰਿਫਤਾਰੀ ਵਾਹਿਗੁਰੂ ਦੇ ਹੱਥ ! ਮੈ ਚੜ੍ਹਦੀ ਕਲਾਂ ਵਿਚ ਹਾਂ

ਅੰਮ੍ਰਿਤਪਾਲ ਸਿੰਘ ਨੇ ਲਾਈਵ ਹੋ ਕਿ ਕਿਹਾ ਮੇਰੀ ਗ੍ਰਿਫਤਾਰੀ ਵਾਹਿਗੁਰੂ ਦੇ ਹੱਥ ! ਮੈ ਚੜ੍ਹਦੀ ਕਲਾਂ ਵਿਚ ਹਾਂ

ਸ਼੍ਰੌਮਣੀ ਕਮੇਟੀ ਵੱਲੋਂ 1 ਅਪ੍ਰੈਲ ਨੂੰ ਕੀਤਾ ਜਾਵੇਗਾ ਮਲੇਰਕੋਟਲਾ ਰਿਆਸਤ ਦੇ ਆਖਰੀ ਨਵਾਬ ਦੀ ਬੇਗਮ ਦਾ ਸਨਮਾਨ 

ਸ਼੍ਰੌਮਣੀ ਕਮੇਟੀ ਵੱਲੋਂ 1 ਅਪ੍ਰੈਲ ਨੂੰ ਕੀਤਾ ਜਾਵੇਗਾ ਮਲੇਰਕੋਟਲਾ ਰਿਆਸਤ ਦੇ ਆਖਰੀ ਨਵਾਬ ਦੀ ਬੇਗਮ ਦਾ ਸਨਮਾਨ 

ਮੈਟਰੋ ਬੱਸਾ ਵਿੱਚ ਸਫਰ ਕਰਨ ਵਾਲੇ ਅਤੇ ਖਾਲਸਾ ਕਾਲਜ, ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ

ਮੈਟਰੋ ਬੱਸਾ ਵਿੱਚ ਸਫਰ ਕਰਨ ਵਾਲੇ ਅਤੇ ਖਾਲਸਾ ਕਾਲਜ, ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ

ਆਮ ਹੋਣ ਦਾ ਦਾਅਵਾ ਕਰਕੇ ਖਾਸ ਚਹਿਿਰਆਂ ਨੂੰ ਸੱਤਾ ‘ਚ ਲੈ ਆਈ ‘ਆਪ’ ਪਾਰਟੀ : ਟਿੰਕੂ

ਆਮ ਹੋਣ ਦਾ ਦਾਅਵਾ ਕਰਕੇ ਖਾਸ ਚਹਿਿਰਆਂ ਨੂੰ ਸੱਤਾ ‘ਚ ਲੈ ਆਈ ‘ਆਪ’ ਪਾਰਟੀ : ਟਿੰਕੂ

ਸ਼੍ਰੌਮਣੀ ਕਮੇਟੀ ਦਾ 11ਅਰਬ 38 ਕਰੋੜ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ' ਚ ਪਾਸ 

ਸ਼੍ਰੌਮਣੀ ਕਮੇਟੀ ਦਾ 11ਅਰਬ 38 ਕਰੋੜ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ' ਚ ਪਾਸ