Sunday, April 02, 2023
Speaking Punjab

Punjab

ਡਿਪਟੀ ਕਮਿਸ਼ਨਰ ਦੀ ਅਗਵਾਈ ' ਹੋਈ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ 

January 25, 2023 09:20 AM
 
ਗਣਤੰਤਰ ਦਿਵਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਲਹਿਰਾਉਣਗੇ ਕੌਮੀ ਝੰਡਾ
 
ਅੰਮ੍ਰਿਤਸਰ (ਮਹਿੰਦਰ ਸਿੰਘ ਸੀਟਾ) : 26 ਜਨਵਰੀ ਨੂੰ ਹੋਣ ਵਾਲੇ ਜਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਹੋਈ, ਜਿਸ ਦੌਰਾਨ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਪਰੇਡ ਦਾ ਮੁਆਇਨਾ ਕੀਤਾ। ਇਸ ਉਪਰੰਤ ਪਰੇਡ ਕਮਾਂਡਰ ਏ.ਸੀ. ਪੀ ਵਰਿੰਦਰ ਸਿੰਘ ਖੋਸਾ ਦੀ ਕਮਾਂਡ ਹੇਠ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਮਹਿਲਾ , ਪੰਜਾਬ ਹੋਮ ਗਾਰਡ ਅਤੇ ਪੰਜਾਬ ਪੁਲਿਸ ਦੇ ਬੈਂਡ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਸਿੱਖਿਆ ਸੰਸਥਾਵਾਂ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ, ਕੋਰੀਓਗ੍ਰਾਫਰੀ,ਗਿੱਧਾ, ਭੰਗੜਾ ਸਮੇਤ ਦੇਸ਼ ਭਗਤੀ ਦੇ ਰੰਗ ਵਿਚ ਰੰਗਿਆ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ 26 ਜਨਵਰੀ ਨੂੰ ਅੰਮ੍ਰਿਤਸਰ ਵਿਖੇ ਗਣਤੰਤਰ ਦਿਵਸ ਸਮਾਗਮ ਪੂਰੇ ਉਤਸ਼ਾਹ ਨਾਲ ਕਰਵਾਇਆ ਜਾਵੇਗਾ, ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸੂਬੇ ਦੇ ਵਿੱਤ ਮੰਤਰੀ ਵਰਪਾਲ ਸਿੰਘ ਚੀਮਾ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਸਾਰੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹਾਜ਼ਰੀ ਲਾਜ਼ਮੀ ਹੈ ਅਤੇ ਸਾਰੇ ਆਪਣਾ ਫਰਜ਼ ਸਮਝਦੇ ਹੋਏ ਗਣਤੰਤਰ ਦਿਵਸ ਸਮਾਗਮ ਵਿੱਚ ਸ਼ਾਮਲ ਹੋਣ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਗਣਤੰਤਰ ਦਿਵਸ ਸਮਾਗਮ ਵਿੱਚ ਸ਼ਾਮਲ ਹੋ ਕੇ ਰੌਣਕਾਂ ਵਧਾਉਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ, ਪੁਲਿਸ ਕਮਿਸ਼ਨਰ ਜਸਕਰਨ ਸਿੰਘ, ਡੀ.ਸੀ.ਪੀ ਪਰਮਿੰਦਰ ਸਿੰਘ ਭੰਡਾਲ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Have something to say? Post your comment

More From Punjab

ਜੀ- 20 ਸੰਮੇਲਨ ਦੀ ਮਹਿਮਾਨ ਨਿਵਾਜ਼ੀ ਲਈ ਅੰਮ੍ਰਿਤਸਰ ਨੂੰ ਬਿਹਤਰੀਨ ਸ਼ੇਣੀ ' ਚ ਰੱਖਿਆ

ਜੀ- 20 ਸੰਮੇਲਨ ਦੀ ਮਹਿਮਾਨ ਨਿਵਾਜ਼ੀ ਲਈ ਅੰਮ੍ਰਿਤਸਰ ਨੂੰ ਬਿਹਤਰੀਨ ਸ਼ੇਣੀ ' ਚ ਰੱਖਿਆ

ਮੋਹਾਲੀ ਵਾਸੀ ਬੀਬੀ ਪ੍ਰੀਤਮ ਕੌਰ ਤੇ ਉਨ੍ਹਾਂ ਦੀਆਂ ਬੇਟੀਆਂ ਨੂੰ ਪੁਲਿਸ ਵੱਲੋਂ ਤੰਗ ਪ੍ਰੇਸ਼ਾਨ ਕਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਮੋਹਾਲੀ ਵਾਸੀ ਬੀਬੀ ਪ੍ਰੀਤਮ ਕੌਰ ਤੇ ਉਨ੍ਹਾਂ ਦੀਆਂ ਬੇਟੀਆਂ ਨੂੰ ਪੁਲਿਸ ਵੱਲੋਂ ਤੰਗ ਪ੍ਰੇਸ਼ਾਨ ਕਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਬੇਕਸੂਰ ਨੌਜੁਆਨਾਂ ਦੀ ਗ੍ਰਿਫਤਾਰੀ ਵਿਰੁੱਧ ਸ਼੍ਰੌਮਣੀ ਕਮੇਟੀ ਨੇ ਕੱਢਿਆ ਰੋਸ ਮਾਰਚ, ਮੁੱਖ ਮੰਤਰੀ ਪੰਜਾਬ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੈਮੋਰੰਡਮ 

ਬੇਕਸੂਰ ਨੌਜੁਆਨਾਂ ਦੀ ਗ੍ਰਿਫਤਾਰੀ ਵਿਰੁੱਧ ਸ਼੍ਰੌਮਣੀ ਕਮੇਟੀ ਨੇ ਕੱਢਿਆ ਰੋਸ ਮਾਰਚ, ਮੁੱਖ ਮੰਤਰੀ ਪੰਜਾਬ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੈਮੋਰੰਡਮ 

ਹੈੱਡ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ ਨੂੰ ਸੇਵਾ ਮੁਕਤ ਹੋਣ ' ਤੇ ਕੀਤਾ ਸਨਮਾਨਿਤ 

ਹੈੱਡ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ ਨੂੰ ਸੇਵਾ ਮੁਕਤ ਹੋਣ ' ਤੇ ਕੀਤਾ ਸਨਮਾਨਿਤ 

ਚੰਨੇ ਨੇ ਅਸ਼ਟਮੀ ਤੇ ਮਾਂ ਭਗਵਤੀ ਦਾ ਪੂਜਨ ਕਰਕੇ  ਕੰਜ਼ਕਾਂ ਨੂੰ ਪ੍ਰਸ਼ਾਦ ਤੇ ਚੂੜੇ ਦਿੱਤੇ

ਚੰਨੇ ਨੇ ਅਸ਼ਟਮੀ ਤੇ ਮਾਂ ਭਗਵਤੀ ਦਾ ਪੂਜਨ ਕਰਕੇ  ਕੰਜ਼ਕਾਂ ਨੂੰ ਪ੍ਰਸ਼ਾਦ ਤੇ ਚੂੜੇ ਦਿੱਤੇ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਅਤੇ ਸ਼੍ਰੌਮਣੀ ਕਮੇਟੀ ਦੀਆਂ ਟਵਿੱਟਰ ਪੋਸਟਾਂ ਬੈਨ ਕਰਨ ਦੀ ਐਡਵੋਕੇਟ ਧਾਮੀ ਵੱਲੋਂ ਨਿਖੇਧੀ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਅਤੇ ਸ਼੍ਰੌਮਣੀ ਕਮੇਟੀ ਦੀਆਂ ਟਵਿੱਟਰ ਪੋਸਟਾਂ ਬੈਨ ਕਰਨ ਦੀ ਐਡਵੋਕੇਟ ਧਾਮੀ ਵੱਲੋਂ ਨਿਖੇਧੀ

ਅੰਮ੍ਰਿਤਪਾਲ ਸਿੰਘ ਨੇ ਲਾਈਵ ਹੋ ਕਿ ਕਿਹਾ ਮੇਰੀ ਗ੍ਰਿਫਤਾਰੀ ਵਾਹਿਗੁਰੂ ਦੇ ਹੱਥ ! ਮੈ ਚੜ੍ਹਦੀ ਕਲਾਂ ਵਿਚ ਹਾਂ

ਅੰਮ੍ਰਿਤਪਾਲ ਸਿੰਘ ਨੇ ਲਾਈਵ ਹੋ ਕਿ ਕਿਹਾ ਮੇਰੀ ਗ੍ਰਿਫਤਾਰੀ ਵਾਹਿਗੁਰੂ ਦੇ ਹੱਥ ! ਮੈ ਚੜ੍ਹਦੀ ਕਲਾਂ ਵਿਚ ਹਾਂ

ਸ਼੍ਰੌਮਣੀ ਕਮੇਟੀ ਵੱਲੋਂ 1 ਅਪ੍ਰੈਲ ਨੂੰ ਕੀਤਾ ਜਾਵੇਗਾ ਮਲੇਰਕੋਟਲਾ ਰਿਆਸਤ ਦੇ ਆਖਰੀ ਨਵਾਬ ਦੀ ਬੇਗਮ ਦਾ ਸਨਮਾਨ 

ਸ਼੍ਰੌਮਣੀ ਕਮੇਟੀ ਵੱਲੋਂ 1 ਅਪ੍ਰੈਲ ਨੂੰ ਕੀਤਾ ਜਾਵੇਗਾ ਮਲੇਰਕੋਟਲਾ ਰਿਆਸਤ ਦੇ ਆਖਰੀ ਨਵਾਬ ਦੀ ਬੇਗਮ ਦਾ ਸਨਮਾਨ 

ਮੈਟਰੋ ਬੱਸਾ ਵਿੱਚ ਸਫਰ ਕਰਨ ਵਾਲੇ ਅਤੇ ਖਾਲਸਾ ਕਾਲਜ, ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ

ਮੈਟਰੋ ਬੱਸਾ ਵਿੱਚ ਸਫਰ ਕਰਨ ਵਾਲੇ ਅਤੇ ਖਾਲਸਾ ਕਾਲਜ, ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ

ਆਮ ਹੋਣ ਦਾ ਦਾਅਵਾ ਕਰਕੇ ਖਾਸ ਚਹਿਿਰਆਂ ਨੂੰ ਸੱਤਾ ‘ਚ ਲੈ ਆਈ ‘ਆਪ’ ਪਾਰਟੀ : ਟਿੰਕੂ

ਆਮ ਹੋਣ ਦਾ ਦਾਅਵਾ ਕਰਕੇ ਖਾਸ ਚਹਿਿਰਆਂ ਨੂੰ ਸੱਤਾ ‘ਚ ਲੈ ਆਈ ‘ਆਪ’ ਪਾਰਟੀ : ਟਿੰਕੂ