ਅੰਮ੍ਰਿਤਸਰ (ਮਹਿੰਦਰ ਸਿੰਘ ਸੀਟਾ) : ਪਿਛਲੇ ਲੰਘੇ ਕੋਰੋਨਾ ਮਹਾਂਮਾਰੀ ਦੇ ਦੌਰਾਨ ਬਹੁਤ ਸਾਰੀਆਂ ਸਮਾਜ ਸੇਵੀ ਸੰਸਥਾਵਾਂ ਵਲੋਂ ਸਮਾਜ ਭਲਾਈ ਦੇ ਲਈ ਅੱਗੇ ਆਕੇ ਮਨੁੱਖਤਾ ਦੀ ਸੇਵਾ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਇਨਾਂ ਵਿਚੋਂ ਇੱਕ ਨਾਮ ਦਲਜੀਤ ਸਿੰਘ ਸਬ ਇੰਸਪੈਕਟਰ ਜੋ ਕਿ ਗਲਿਆਰਾ ਪੁਲਸ ਚੌਂਕੀ ਵਿਚ ਡਿਊਟੀ ਕਰ ਰਹੇ ਹਨ ਜਿੰਨ੍ਹਾਂ ਨੂੰ ਡੀ.ਜੀ.ਪੀ. ਸਾਹਿਬ ਵੱਲੋਂ ਸਮਾਜ ਭਲਾਈ ਦੇ ਕੰਮਾਂ ਵਿਚ ਮਨੁੱਖਤਾ ਦੀ ਸੇਵਾ ਲਈ ਕੀਤੇ ਗਏ ਕਾਰਜਾਂ ਨੂੰ ਦੇਖਕੇ ਵਿਸ਼ੇਸ਼ ਸਨਮਾਨ ਦਿੱਤਾ ਅਤੇ ਤਰੱਕੀ ਦੇ ਕੇ ਉਨ੍ਹਾਂ ਦੇ ਅਹੁਦੇ ਵਿਚ ਵਾਧਾ ਕੀਤਾ। ਸਮਾਜ ਭਲਾਈ ਲਈ ਕੀਤੇ ਗਏ ਕਾਰਜਾਂ ਕਰਕੇ ਅੰਮ੍ਰਿਤਸਰ ਦੇ ਕਮਿਸ਼ਨਰ ਪੁਲਿਸ ਸ੍ਰੀ ਜਸਕਰਨ ਸਿੰਘ ਆਈ.ਪੀ.ਐਸ਼ , ਜੀ ਨੇ ਦਲਜੀਤ ਸਿੰਘ ਸਬ ਇੰਸਪੈਕਟਰ ਨੂੰ ਇੱਕ ਅਹਿਮ ਜਿੰਮੇਵਾਰੀ ਇੰਨਚਾਰਜ ਟ੍ਰੈਫਿਕ ਐਜੂਕੇਸ਼ਨ ਸੈੱਲ ਅੰਮ੍ਰਿਤਸਰ ਲਗਾਕੇ ਦਲਜੀਤ ਸਿੰਘ ਕੋਲੋਂ ਅੱਛਾ ਨਤੀਜਾ ਆਉਣ ਦੀ ਉਮੀਦ ਰੱਖੀ ਗਈ ਹੈ। ਜੋ ਕਿ ਦਲਜੀਤ ਸਿੰਘ ਸਬ ਇੰਸਪੈਕਟਰ ਨੇ ਅਪਣਾ ਅਹੁਦਾ ਸੰਭਾਲਿਆ ਅਤੇ ਉਨ੍ਹਾਂ ਨੇ ਕਮਿਸ਼ਨਰ ਸਾਹਿਬ ਜੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਉਣ ਦੀ ਪੂਰੀ ਕੋਸ਼ਿਸ਼ ਕਰਨਗੇ ਅਤੇ ਦਿੱਤੀ ਗਈ ਅਹਿਮ ਜ਼ਿੰਮੇਵਾਰੀ ਲਈ ਕਮਿਸ਼ਨਰ ਸਾਹਿਬ ਜੀ ਦਾ ਧੰਨਵਾਦ ਕੀਤਾ।