ਅੰਮ੍ਰਿਤਸਰ (ਮਹਿੰਦਰ ਸਿੰਘ ਸੀਟਾ) ਅੰਮ੍ਰਿਤਸਰ ਬਸੰਤ ਐਵੀਨਿਊ ਵਿਖੇ ਆਮ ਲੋਕਾਂ ਨੂੰ ਮੁੱਢਲੀਆਂ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਆਮ ਆਦਮੀ ਕਲੀਨੀਕ ਦਾ ਉਦਘਾਟਨ ਜ਼ਿਲ੍ਹਾ ਅੰਮ੍ਰਿਤਸਰ ਦੇ ਕੋਆਰਡੀਨੇਟਰ ਸ੍ਰੀ ਰਵਿੰਦਰ ਕੁਮਾਰ ਹੰਸ ਨੇ ਆਪਣੇ ਕਰ ਕਮਲਾ ਨਾਲ ਰੀਬਨ ਕੱਟ ਕੇ ਕੀਤਾ। ਇਸ ਮੌਕੇ ਰਵਿੰਦਰ ਕੁਮਾਰ ਹੰਸ ਨੇ ਕਿਹਾ ਕਿ ਪੰਜਾਬ ਵਿੱਚ ਸ.ਭਗਵੰਤ ਸਿੰਘ ਮਾਨ ਦੀ ਸਰਕਾਰ ਮਿਆਰੀ ਸਿਹਤ ਸਹੂਲਤ ਘਰਾਂ ਦੇ ਨੇੜੇ ਅਤੇ ਸਿਹਤਮੰਦ ਪੰਜਾਬ ਸਿਰਜਣ ਲਈ ਆਮ ਆਦਮੀ ਕਲੀਨੀਕ ਖੋਲ ਰਹੀ ਹੈ,ਉਨ੍ਹਾਂ ਕਿਹਾ ਕਿ ਜਿੱਥੇ ਇਲਾਜ ਦੇ ਨਾਲ ਦਵਾਈ ਤੇ ਟੈਸਟ ਮੁਫਤ ਕੀਤੇ ਜਾਂਦੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਇਹ ਆਮ ਆਦਮੀ ਕਲੀਨੀਕ ਆਮ ਲੋਕਾਂ ਨੂੰ ਬਿਹਤਰੀਨ ਸਿਹਤ ਸਹੂਲਤਾਂ ਪ੍ਰਦਾਨ ਕਰਨਗੇ ਅਤੇ ਜਿੱਥੇ ਸਾਰੀਆਂ ਮੁੱਢਲੀਆਂ ਸਿਹਤ ਸਹੂਲਤਾਂ ਮਿਲਣੀਆਂ। ਇਸ ਮੌਕੇ ਕਲੀਨੀਕ ਸਟਾਫ ਨੇ ਸ੍ਰੀ ਰਵਿੰਦਰ ਹੰਸ ਨੂੰ ਗੁਲਦਸਤਾ ਭੇਟ ਕਰਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਨਿਰਮਲ ਸਿੰਘ ਅਲੋਖ, ਕਮਲਜੀਤ ਅਟਵਾਲ, ਅੰਨਦ ਕੁਮਾਰ ਆਦਿ ਮੌਜੂਦ ਸਨ।