ਆਮ ਪਬਲਿਕ ਨੂੰ ਆਪਣੇ ਵਹੀਕਲ ਮੈਟਰੋ ਬੱਸ ਲੇਨ ਵਿੱਚ ਨਾ ਚਲਾਉਣ ਬਾਰੇ ਪ੍ਰੇਰਿਤ ਕੀਤਾ - ਸਬ ਇੰਸਪੈਕਟਰ ਦਲਜੀਤ ਸਿੰਘ
ਸ੍ਰੀ ਅੰਮ੍ਰਿਤਸਰ ਸਾਹਿਬ ( ਮਹਿੰਦਰ ਸਿੰਘ ਸੀਟਾ) : ਮਾਨਯੋਗ ਪੁਲਿਸ ਕਮਿਸ਼ਨਰ ਸ੍ਰੀ ਨੌਨਿਹਾਲ ਸਿੰਘ ਜੀ , ਡੀਸੀਪੀ ਲਾਅ ਐਂਡ ਆਰਡਰ ਸ੍ਰੀ ਪਰਮਿੰਦਰ ਸਿੰਘ ਭੰਡਾਲ ਜੀ , ਏਡੀਸੀਪੀ ਟਰੈਫਿਕ ਸ੍ਰੀਮਤੀ ਅਮਨਦੀਪ ਕੌਰ ਜੀ, ਜੀ ਦੀਆਂ ਹਦਾਇਤਾਂ ਅਨੁਸਾਰ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਸਬ ਇੰਸਪੈਕਟਰ ਦਲਜੀਤ ਸਿੰਘ ਵੱਲੋਂ ਟਰੈਫਿਕ ਨੂੰ ਸੰਚਾਰੂ ਢੰਗ ਨਾਲ ਚਲਾਉਣ ਵਾਸਤੇ ਮੈਟਰੋ ਬੱਸ ਵਿੱਚ ਸਫ਼ਰ ਕਰਨ ਵਾਲੇ ਖਾਲਸਾ ਕਾਲਜ, ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਆਮ ਪਬਲਿਕ ਨੂੰ ਆਪਣੇ ਵਹੀਕਲ ਬੀਆਰਟੀਐਸ (ਮੈਟਰੋ ਬੱਸ ) ਲੇਨ ਵਿਚ ਨਾ ਚਲਾਉਣ ਬਾਰੇ ਪ੍ਰੇਰਿਤ ਕੀਤਾ ਗਿਆ ਇਸ ਤੋਂ ਇਲਾਵਾ ਤੇ ਰੇਲਵੇ ਸਟੇਸ਼ਨ ਉਪਰ ਸ੍ਰੀ ਦਰਬਾਰ ਸਾਹਿਬ ਜਾਣ ਵਾਲੀ ਸੰਗਤ ਨੂੰ ਕਿਸੇ ਕੋਲ ਪ੍ਰਸ਼ਾਦ ਨਾ ਲੈ ਕੇ ਖਾਨ ਆਪਣਾ ਸਮਾਨ ਅਤੇ ਆਪਣੇ ਬੱਚਿਆਂ ਦਾ ਧਿਆਨ ਰੱਖਣ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਆਟੋ-ਰਿਕਸ਼ਾ ਸਟੈਂਡ ਰੇਲਵੇ ਸਟੇਸ਼ਨ ਡਰਾਈਵਰਾਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਆਟੋ- ਰਿਕਸ਼ਾ ਨੂੰ ਸਹੀ ਜਗ੍ਹਾ ਪਾਰਕਿੰਗ ਕਰਨ ਦੀ ਹਦਾਇਤ ਕੀਤੀ ਗਈ ਅਤੇ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕਮਿਸ਼ਨਰੇਟ ਅੰਮ੍ਰਿਤਸਰ ਵੱਲੋਂ ਆਇਆ ਹਦਾਇਤਾਂ ਸੰਬੰਧੀ ਜਾਗਰੂਕ ਕੀਤਾ ਗਿਆ ਪ੍ਰਸ਼ਾਸਨ ਅਤੇ ਟਰੈਫਿਕ ਪੁਲਸ ਦਾ ਸਹਿਯੋਗ ਕਰਨ ਲਈ ਬੇਨਤੀ ਕੀਤੀ ਗਈ।