Thursday, June 01, 2023
Speaking Punjab

Punjab

ਬੇਕਸੂਰ ਨੌਜੁਆਨਾਂ ਦੀ ਗ੍ਰਿਫਤਾਰੀ ਵਿਰੁੱਧ ਸ਼੍ਰੌਮਣੀ ਕਮੇਟੀ ਨੇ ਕੱਢਿਆ ਰੋਸ ਮਾਰਚ, ਮੁੱਖ ਮੰਤਰੀ ਪੰਜਾਬ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੈਮੋਰੰਡਮ 

April 01, 2023 10:18 AM
 
ਪੰਜਾਬ ਦੇ ਮੌਜੂਦਾ ਹਾਲਾਤ ਸਰਕਾਰਾਂ ਜ਼ੁੰਮੇਵਾਰ- ਐਡਵੋਕੇਟ ਧਾਮੀ 
ਸ੍ਰੀ ਅੰਮ੍ਰਿਤਸਰ ਸਾਹਿਬ  (ਮਹਿੰਦਰ ਸਿੰਘ ਸੀਟਾ) : ਪੰਜਾਬ ਅੰਦਰ ਸ.ਅੰਮ੍ਰਿਤਪਾਲ ਸਿੰਘ ਦੇ ਮਾਮਲੇ ' ਚ ਬੇਕਸੂਰ ਨੌਜੁਆਨਾਂ ਦੀ ਗ੍ਰਿਫਤਾਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ - ਮਰਯਾਦਾ ਅਤੇ ਆਭਾ ਨੂੰ ਠੇਸ ਪਹੁੰਚਾਉਣ ਵਾਲਿਆਂ ਕੀਤੀਆਂ ਟਿੱਪਣੀਆਂ ਵਿਰੁੱਧ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਵਿਸ਼ਾਲ ਰੋਸ ਮਾਰਚ ਆਯੋਜਤ ਕੀਤਾ ਗਿਆ। ਇਸ ਦੋਰਾਨ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੇ ਨਾਂ ਤੇ ਲਿਖਿਆ ਇਕ ਮੈਮੋਰੰਡਮ ਵੀ ਸ੍ਰੀ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਗਿਆ।  ਰੋਸ ਮਾਰਚ ਦੀ ਅਗਵਾਈ ਸ਼੍ਰੌਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ, ਜਦਕਿ ਇਸ ਮੌਕੇ ਵੱਡੀ ਗਿਣਤੀ ਵਿੱਚ ਸ਼੍ਰੌਮਣੀ ਕਮੇਟੀ ਅਹੁਦੇਦਾਰ, ਮੈਂਬਰ, ਅਧਿਕਾਰੀ , ਕਰਮਚਾਰੀ , ਰਾਗੀ , ਢਾਡੀ,ਕਵੀਸ਼ਰ ਜਥੇ ਅਤੇ ਪ੍ਰਚਾਰਕ ਸ਼ਾਮਲ ਹੋਏ। ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪਲਾਜ਼ਾਂ ਤੋਂ ਆਰੰਭ ਹੋਏ ਰੋਸ ਮਾਰਚ ਦੌਰਾਨ ਹਾਜ਼ਰ ਸ਼੍ਰੌਮਣੀ ਕਮੇਟੀ ਮੈਂਬਰਾਂ ਅਤੇ ਮੁਲਾਜ਼ਮਾਂ ਨੇ ਸਤਿਨਾਮ ਵਾਹਿਗੁਰੂ ਜਾਪ ਕਰਦਿਆਂ ਸਥਾਨਕ ਕਚਹਿਰੀ ਚੌਕ ਵਿਖੇ ਪੁੱਜ ਕੇ ਸੰਕੇਤਕ ਰੂਪ ਵਿਚ ਧਰਨਾ ਦਿੱਤਾ।
ਇਥੋਂ ਸ਼੍ਰੌਮਣੀ ਕਮੇਟੀ ਦੇ ਪੰਜ ਮੈਂਬਰ ਡਿਪਟੀ ਕਮਿਸ਼ਨਰ ਦਫ਼ਤਰ ਪੁੱਜੇ, ਜਿਥੇ ਉਨ੍ਹਾਂ ਨੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਨੂੰ ਮੈਮੋਰੰਡਮ ਸੌਂਪਿਆ।ਪੰਜਾਬ ਦੇ ਮੁੱਖ ਮੰਤਰੀ ਦੇ ਨਾਂ ' ਤੇ ਭੇਜੇ ਗਏ ਮੈਮੋਰੰਡਮ ਵਿੱਚ ਬੀਤੇ ਦਿਨਾਂ ਅੰਦਰ ਗ੍ਰਿਫਤਾਰ ਕੀਤੇ ਗਏ ਸਾਰੇ ਬੇਕਸੂਰ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰਨ ਅਤੇ ਨੌਜੁਵਾਨਾਂ ' ਤੇ ਲਗਾਇਆ ਗਿਆ ਐਨਐਸਏ ਹਟਾਉਣ ਦੀ ਮੰਗ ਕੀਤੀ ਗਈ। ਇਸ ਦੇ ਨਾਲ ਹੀ ਮੈਮੋਰੰਡਮ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਿਰੁੱਧ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ ਗਈਆਂ ਗੈਰ-ਸਿਧਾਂਤਕ ਟਿੱਪਣੀਆਂ ਦੀ ਵੀ ਆਲੋਚਨਾ ਕੀਤੀ ਗਈ ਹੈ। ਸਾਫ ਤੌਰ ' ਤੇ ਕਿਹਾ ਗਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੱਖ ਕੌਮ ਦੀ ਪ੍ਰਤੀਨਿਧਤਾ ਕਰਦੇ ਹਨ ਅਤੇ ਉਨ੍ਹਾਂ ਨੇ ਮੌਜੂਦਾ ਹਾਲਤਾਂ ਦੇ ਮੱਦੇਨਜ਼ਰ ਆਪਣਾ ਫਰਜ ਬਾਖੂਬੀ ਨਿਭਾਇਆ ਹੈ। ਪੱਤਰ ' ਚ ਪੰਜਾਬ ਦੇ ਮੁੱਖ ਮੰਤਰੀ ਨੂੰ ਸਲਾਹ ਦਿੱਤੀ ਗਈ ਕਿ ਉਹ ਮੌਜੂਦਾ ਹਾਲਤਾਂ ' ਤੇ ਗਹਿਰ - ਗੰਭੀਰ ਅਧਿਐਨ ਕਰਨ ਅਤੇ ਪੰਜਾਬ ਦੇ ਸਰੋਕਾਰਾਂ ਵਿਰੁੱਧ ਭੁਗਤਣ ਤੋਂ ਬਚਣ । ਸ. ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਦੀ ਆੜ ਵਿਚ ਵੱਡੀ ਗਿਣਤੀ ਬੇਕਸੂਰ ਨੌਜਵਾਨਾਂ ਨੂੰ ਗ੍ਰਿਫਤਾਰ ਕਰਨਾ ਠੀਕ ਨਹੀ ਹੈ। ਇਸ ਵਰਤਾਰੇ ਨਾਲ ਦੇਸ਼ ਅੰਦਰ ਸਿੱਖਾਂ ਵਿਰੁੱਧ ਇਕ ਸਾਜਿਸ਼ ਤਹਿਤ ਬਿਰਤਾਂਤ ਸਿਰਜਿਆ ਜਾ ਰਿਹਾ ਹੈ, ਜੋ ਸਿੱਖ ਕੌਮ ਦੇ ਨਾਲ-ਨਾਲ ਪੰਜਾਬ ਲਈ ਵੀ ਚੰਗਾ ਨਹੀ ਹੈ। ਇਸ ਪੱਤਰ ਰਾਹੀ ਯਾਦ ਕਰਵਾਇਆ ਗਿਆ ਕਿ ਪੰਜਾਬ ਨੇ ਹਮੇਸ਼ਾਂ ਹੀ ਭਾਰਤ ਦੇ ਸੱਭਿਆਚਾਰ ਨੂੰ ਬਚਾਉਣ ਅਤੇ ਹੱਦਾਂ ਸਰਹੱਦਾਂ ਦੀ ਰਾਖੀ ਕਰਨ ਲਈ ਮੋਹਰੀ ਭੂਮਿਕਾ ਨਿਭਾਈ ਹੈ। ਪੰਜਾਬ ਦੇ ਸਰੋਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਹੱਕ ਸੱਚ ਤੇ ਮਨੁੱਖਤਾ ਦੀ ਭਲਾਈ ਵਾਲੀ ਸੋਚ ' ਤੇ ਅਧਾਰਿਤ ਹਨ।ਸਿੱਖ ਹਮੇਸ਼ਾ ਦੇਸ਼ ਲਈ ਕੁਰਬਾਨੀਆਂ ਦਿੰਦੇ ਰਹੇ ਹਨ ਅਤੇ ਅਜ਼ਾਦੀ ਦੀ ਘੋਲ ਦੌਰਾਨ ਇਹ ਕੁਰਬਾਨੀਆਂ 80 ਫੀਸ਼ਦੀ ਤੋਂ ਵੱਧ ਸਨ। ਪਰ ਦੇਸ਼ ਦੀ ਆਜ਼ਾਦੀ ਮਗਰੋਂ ਸਿੱਖਾਂ ਦੇ ਮਸਲਿਆਂ ਪ੍ਰਤੀ ਸਰਕਾਰਾਂ ਨੇ ਹਮੇਸ਼ਾ ਹੀ ਉਦਾਸੀਨਤਾ ਵਾਲੀ ਨੀਤੀ ਅਪਣਾਈ ਰੱਖੀ , ਜਿਸ ਕਰਕੇ ਸਿੱਖ ਕੌਮ ਅੰਦਰ ਰੋਸ ਰਹਿੰਦਾ ਹੈ।
ਸਿੱਖਾਂ ਦੇ ਇਨ੍ਹਾਂ ਸਰੋਕਾਰਾਂ ਨੂੰ ਸਮਝੇ ਬਿਨਾਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਗਵਾਈ ਕਰਨੀ ਸੰਭਵ ਨਹੀ। ਇਸ ਦੌਰਾਨ ਗੱਲਬਾਤ ਕਰਦਿਆਂ ਸ਼੍ਰੌਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਮੌਜੂਦਾ ਹਾਲਤਾਂ ਦੀ ਜ਼ੁੰਮੇਵਾਰ ਸਿੱਧੇ ਤੌਰ ' ਤੇ ਪੰਜਾਬ ਤੇ ਕੇਂਦਰ ਸਰਕਾਰ ਹੈ। ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਅਸਲ ਹਕੀਕਤ ਨੂੰ ਸਮਝਣ ਦੀ ਥਾਂ ਸਿੱਖਾਂ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਅਤੇ ਜਥੇਦਾਰ ਸਾਹਿਬ ਬਾਰੇ ਨੀਵੇਂ ਪੱਧਰ ਦੀਆਂ ਟਿੱਪਣੀਆਂ ਕਰ ਰਹੇ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ- ਮਰਯਾਦਾ ਅਤੇ ਕੌਮੀ ਅਗਵਾਈ ਕਿਸੇ ਦੁਨਿਆਵੀ ਤਖਤ ਦੀ ਤਰ੍ਹਾਂ ਨਹੀ ਹੈ , ਸਗੋਂ ਇਹ ਸਿਧਾਂਤਕ ਅਤੇ ਗੁਰੂ ਸਾਹਿਬ ਵੱਲੋਂ ਦਿੱਤੀ ਵਿਚਾਰਧਾਰਾ ਦੀ ਸੇਧ ਵਿੱਚ ਹੈ । ਉਨ੍ਹਾਂ ਦੱਸਿਆ ਕਿ ਇਸੇ ਨੂੰ ਲੈ ਕੇ ਇਕ ਮੈਮੋਰੰਡਮ ਮੁੱਖ ਮੰਤਰੀ ਨੂੰ ਭੇਜਿਆ ਗਿਆ ਹੈ। ਇਸ ਮੌਕੇ ਸ਼੍ਰੌਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ.ਅਲਵਿੰਦਰਪਾਲ ਸਿੰਘ ਪੱਖੋਕੇ, ਅੰਤ੍ਰਿੰਗ ਮੈਂਬਰ ਸ.ਬਾਵਾ ਸਿੰਘ ਗੁਮਾਨਪੁਰਾ, ਸ.ਗੁਰਨਾਮ ਸਿੰਘ ਜੱਸਲ, ਸ.ਸੁਰਜੀਤ ਸਿੰਘ ਤੁਗਲਵਾਲ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ.ਸੁਰਜੀਤ ਸਿੰਘ ਭਿੱਟੇਵਿੰਡ, ਸ.ਭਗਵੰਤ ਸਿੰਘ ਸਿਆਲਕਾ , ਭਾਈ ਰਾਮ ਸਿੰਘ, ਸ.ਸਰਵਣ ਸਿੰਘ ਕੁਲਾਰ, ਸ.ਮੰਗਵਿੰਦਰ ਸਿੰਘ ਖਾਪੜਖੇੜੀ,ਸ.ਹਰਜਾਪ ਸਿੰਘ ਸੁਲਤਾਨਵਿੰਡ , ਭਾਈ ਅਜਾਇਬ ਸਿੰਘ ਅਭਿਆਸੀ, ਸ.ਗੁਰਚਰਨ ਸਿੰਘ ਕਰਮੂੰਵਾਲਾ, ਸ.ਖੁਸ਼ਵਿੰਦਰ ਸਿੰਘ ਭਾਟੀਆ, ਸ.ਅਮਰਜੀਤ ਸਿੰਘ ਬੰਡਾਲਾ, ਸ.ਜਰਨੈਲ ਸਿੰਘ ਡੋਗਰਾਂਵਾਲਾ, ਸ.ਅਮਰੀਕ ਸਿੰਘ ਵਿਛੋਆ, ਸ. ਅਮਰਜੀਤ ਸਿੰਘ ਭਲਾਈਪੁਰ, ਬਾਬਾ ਟੇਕ ਸਿੰਘ, ਸ.ਬਲਵਿੰਦਰ ਸਿੰਘ ਵੇਈਪੂਈ, ਬੀਬੀ ਗੁਰਪ੍ਰੀਤ ਕੌਰ, ਬੀਬੀ ਜੋਗਿੰਦਰ ਕੌਰ, ਸਕੱਤਰ ਸ.ਪ੍ਰਤਾਪ ਸਿੰਘ, ਓਐਸਡੀ ਸ.ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ.ਕੁਲਵਿੰਦਰ ਸਿੰਘ ਰਮਦਾਸ, ਸ.ਬਲਵਿੰਦਰ ਸਿੰਘ ਕਾਹਲਵਾ, ਸ.ਬਿਜੈ ਸਿੰਘ, ਸ.ਗੁਰਿੰਦਰ ਸਿੰਘ ਮਥਰੇਵਾਲ, ਸ.ਗੁਰਮੀਤ ਸਿੰਘ ਬੁੱਟਰ, ਮੈਨੇਜਰ ਸ.ਸਤਨਾਮ ਸਿੰਘ ਮਾਂਗਾਸਰਾਏ, ਮੀਤ ਸਕੱਤਰ ਸ.ਤੇਜਿੰਦਰ ਸਿੰਘ ਪੱਡਾ, ਸ.ਗੁਰਚਰਨ ਸਿੰਘ ਕੁਹਾਲਾ, ਸ.ਜਸਵਿੰਦਰ ਜੱਸੀ, ਪ੍ਰੋਫੈਸਰ ਸ.ਸੁਖਦੇਵ ਸਿੰਘ, ਸ.ਸ਼ਾਹਬਾਜ ਸਿੰਘ, ਸੁਪਿੰਟੈਡੈਟ ਸ.ਮਲਕੀਤ ਸਿੰਘ ਬਹਿੜਵਾਲ, ਸ.ਰਾਜਿੰਦਰ ਸਿੰਘ ਰੂਬੀ ਆਦਿ ਮੌਜੂਦ ਸਨ।

Have something to say? Post your comment

More From Punjab

ਜੂਨ  1984 ਦੇ ਘੱਲੂਘਾਰੇ ਮੌਕੇ ਜ਼ਖਮੀ ਪਾਵਨ ਸਰੂਪ ਦੇ 6 ਜੂਨ ਨੂੰ ਕਰਵਾਏ ਜਾਣਗੇ ਦਰਸ਼ਨ - ਐਡਵੋਕੇਟ ਧਾਮੀ 

ਜੂਨ  1984 ਦੇ ਘੱਲੂਘਾਰੇ ਮੌਕੇ ਜ਼ਖਮੀ ਪਾਵਨ ਸਰੂਪ ਦੇ 6 ਜੂਨ ਨੂੰ ਕਰਵਾਏ ਜਾਣਗੇ ਦਰਸ਼ਨ - ਐਡਵੋਕੇਟ ਧਾਮੀ 

ਗੁਰਦੁਆਰਾ ਪ੍ਰਬੰਧਾਂ ਸਬੰਧੀ ਤਿੰਨ ਸਾਲਾ ਕੋਰਸ ਕਰਨ ਵਾਲੇ ਵਿਦਿਆਰਥੀਆਂ ਨੂੰ ਐਡਵੋਕੇਟ ਧਾਮੀ ਨੇ ਦਿੱਤੀਆਂ ਸ਼ੁੱਭ ਕਾਮਨਾਵਾਂ 

ਗੁਰਦੁਆਰਾ ਪ੍ਰਬੰਧਾਂ ਸਬੰਧੀ ਤਿੰਨ ਸਾਲਾ ਕੋਰਸ ਕਰਨ ਵਾਲੇ ਵਿਦਿਆਰਥੀਆਂ ਨੂੰ ਐਡਵੋਕੇਟ ਧਾਮੀ ਨੇ ਦਿੱਤੀਆਂ ਸ਼ੁੱਭ ਕਾਮਨਾਵਾਂ 

ਸ਼੍ਰੌਮਣੀ ਕਮੇਟੀ ਵੱਲੋਂ ਇੰਦੌਰ ਵਿਖੇ ਕਰਵਾਇਆ ਗਿਆ ਗੁਰਮਤਿ ਸਮਾਗਮ, ਗਿਆਨੀ ਹਰਪ੍ਰੀਤ ਸਿੰਘ, ਭਾਈ ਰਾਜਿੰਦਰ ਸਿੰਘ ਮਹਿਤਾ, ਸ.ਬਲਵਿੰਦਰ ਸਿੰਘ ਕਾਹਲਵਾਂ ਸਮੇਤ ਪ੍ਰਮੁੱਖ ਸ਼ਖਸੀਅਤਾਂ ਨੇ ਕੀਤੀ ਸ਼ਮੂਲੀਅਤ 

ਸ਼੍ਰੌਮਣੀ ਕਮੇਟੀ ਵੱਲੋਂ ਇੰਦੌਰ ਵਿਖੇ ਕਰਵਾਇਆ ਗਿਆ ਗੁਰਮਤਿ ਸਮਾਗਮ, ਗਿਆਨੀ ਹਰਪ੍ਰੀਤ ਸਿੰਘ, ਭਾਈ ਰਾਜਿੰਦਰ ਸਿੰਘ ਮਹਿਤਾ, ਸ.ਬਲਵਿੰਦਰ ਸਿੰਘ ਕਾਹਲਵਾਂ ਸਮੇਤ ਪ੍ਰਮੁੱਖ ਸ਼ਖਸੀਅਤਾਂ ਨੇ ਕੀਤੀ ਸ਼ਮੂਲੀਅਤ 

ਉਲੰਪੀਅਨ ਪਹਿਲਵਾਨਾਂ ਨਾਲ ਸਰਕਾਰ  ਵੱਲੋਂ ਕੀਤੀ ਧੱਕੇਸ਼ਾਹੀ ਦੀ ਸ਼੍ਰੌਮਣੀ ਕਮੇਟੀ ਨੇ ਕੀਤੀ ਨਿੰਦਾ, ਅਗਲੇ ਪ੍ਰੋਗਰਾਮ ਅਨੁਸਾਰ ਸ਼੍ਰੌਮਣੀ ਕਮੇਟੀ ਵਫਦ ਸਮਰਥਨ ਲਈ ਜਾਵੇਗਾ- ਭਾਈ ਗਰੇਵਾਲ 

ਉਲੰਪੀਅਨ ਪਹਿਲਵਾਨਾਂ ਨਾਲ ਸਰਕਾਰ  ਵੱਲੋਂ ਕੀਤੀ ਧੱਕੇਸ਼ਾਹੀ ਦੀ ਸ਼੍ਰੌਮਣੀ ਕਮੇਟੀ ਨੇ ਕੀਤੀ ਨਿੰਦਾ, ਅਗਲੇ ਪ੍ਰੋਗਰਾਮ ਅਨੁਸਾਰ ਸ਼੍ਰੌਮਣੀ ਕਮੇਟੀ ਵਫਦ ਸਮਰਥਨ ਲਈ ਜਾਵੇਗਾ- ਭਾਈ ਗਰੇਵਾਲ 

ਸ੍ਰੀ ਗੁਰੂ ਅਰਜਨ ਦੇਵ ਜੀ ਦੇ  ਸ਼ਹੀਦੀ ਦਿਹਾੜਾ ਨੂੰ ਸਮਰਪਿਤ ਠੱਡੇ ਮਿੱਠੇ ਜਲ ਦੀ ਛਬੀਲ ਲਗਾਈ 

ਸ੍ਰੀ ਗੁਰੂ ਅਰਜਨ ਦੇਵ ਜੀ ਦੇ  ਸ਼ਹੀਦੀ ਦਿਹਾੜਾ ਨੂੰ ਸਮਰਪਿਤ ਠੱਡੇ ਮਿੱਠੇ ਜਲ ਦੀ ਛਬੀਲ ਲਗਾਈ 

ਡੇਰਾ ਅਮੀਰ ਸਿੰਘ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ 

ਡੇਰਾ ਅਮੀਰ ਸਿੰਘ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ 

ਥਾਣਾ ਸੁਲਤਾਨਵਿੰਡ  ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ ਇੱਕ ਪਸਤੌਲ, ਇਰਾਦਾ ਕਤਲ ਦੇ 3 ਦੋਸ਼ੀ ਗ੍ਰਿਫਤਾਰ  

ਥਾਣਾ ਸੁਲਤਾਨਵਿੰਡ  ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ ਇੱਕ ਪਸਤੌਲ, ਇਰਾਦਾ ਕਤਲ ਦੇ 3 ਦੋਸ਼ੀ ਗ੍ਰਿਫਤਾਰ  

ਥਾਣਾ ਸਦਰ ਦੀ ਚੌਕੀ ਵਿਜੈ ਨਗਰ  ਵੱਲੋਂ 24 ਘੰਟਿਆ ਵਿੱਚ 02 ਝਪਟਮਾਰ, ਖੋਹਸੁਦਾ ਮੋਬਾਇਲ ਸਮੇਤ ਕਾਬੂ 

ਥਾਣਾ ਸਦਰ ਦੀ ਚੌਕੀ ਵਿਜੈ ਨਗਰ  ਵੱਲੋਂ 24 ਘੰਟਿਆ ਵਿੱਚ 02 ਝਪਟਮਾਰ, ਖੋਹਸੁਦਾ ਮੋਬਾਇਲ ਸਮੇਤ ਕਾਬੂ 

ਬ੍ਰਹਮ ਗਿਆਨੀ ਸੰਤ ਕ੍ਰਿਪਾਲ ਸਿੰਘ ਜੀ ਦੀ 39 ਵੀ ਯਾਦ ' ਚ  ਕੀਰਤਨ ਸਮਾਗਮ ਕਰਵਾਇਆ 

ਬ੍ਰਹਮ ਗਿਆਨੀ ਸੰਤ ਕ੍ਰਿਪਾਲ ਸਿੰਘ ਜੀ ਦੀ 39 ਵੀ ਯਾਦ ' ਚ  ਕੀਰਤਨ ਸਮਾਗਮ ਕਰਵਾਇਆ 

ਸ੍ਰੀ ਦਰਬਾਰ ਸਾਹਿਬ ਪੁੱਜਦੀ ਸੰਗਤ ਨੂੰ ਜਾਣਕਾਰੀ ਮੁਹੱਈਆ ਕਰਵਾਉਣ ਲਈ ਵੱਡ ਅਕਾਰੀ ਸਕਰੀਨ ਸਥਾਪਤ 

ਸ੍ਰੀ ਦਰਬਾਰ ਸਾਹਿਬ ਪੁੱਜਦੀ ਸੰਗਤ ਨੂੰ ਜਾਣਕਾਰੀ ਮੁਹੱਈਆ ਕਰਵਾਉਣ ਲਈ ਵੱਡ ਅਕਾਰੀ ਸਕਰੀਨ ਸਥਾਪਤ