Saturday, January 28, 2023
Speaking Punjab

Punjab

ਉਲੰਪਿਕ ਖਿਡਾਰਨ ਕਮਲਪ੍ਰੀਤ ਕੌਰ ਦੇ ਸਨਮਾਨ ਵਿਚ ਪੇਂਟਿੰਗ ਕੰਪੀਟੀਸ਼ਨ ਦਾ ਇਨਾਮ ਵੰਡ ਸਮਾਰੋਹ

September 20, 2021 11:34 PM

ਪਟਿਆਲਾ, 20 ਸਤੰਬਰ (ਬਲਵਿੰਦਰ ਅਜ਼ਾਦ):  ਟੋਕੀਓ ਓਲੰਪਿਕ ਦੋ ਹਜਾਰ ਵੀਹ ਵਿਚ ਪੰਜਾਬ ਦੇ ਮਲੋਟ ਸ਼ਹਿਰ ਦੀ ਰਹਿਣ ਵਾਲੀ ਉੱਘੀ ਖਿਡਾਰਨ ਕਮਲਪ੍ਰੀਤ ਕੌਰ ਦੀ ਹੌਸਲਾ ਅਫਜ਼ਾਈ ਲਈ ਪਟਿਆਲਾ ਦੇ ਪਲੇਅਵੇਜ਼ ਸੀਨੀਅਰ ਸੈਕੰਡਰੀ ਸਕੂਲ ਅਤੇ ਹੋਸਟ ਪੰਜਾਬ ਟੀਵੀ ਵੱਲੋਂ ਸਾਂਝੇ ਤੌਰ ਤੇ ਪੇਂਟਿੰਗ ਮੁਕਾਬਲਾ ਕਰਵਾਇਆ ਗਿਆ ਪੰਦਰਾਂ ਦਿਨ ਤੋਂ ਚੱਲ ਰਹੇ ਇਸ ਮੁਕਾਬਲੇ ਵਿੱਚ ਪੰਜਾਬ ਦੇ ਵੱਖ ਵੱਖ ਸਕੂਲਾਂ ਤੋਂ ਇੱਕ ਸੌ ਸਨਤਾਲੀ ਦੇ ਕਰੀਬ ਬੱਚਿਆਂ ਨੇ ਹਿੱਸਾ ਲਿਆ।

ਇਸ ਮੁਕਾਬਲੇ ਵਿੱਚ ਜੇਤੂ ਬੱਚਿਆਂ ਦੇ ਖਿਡਾਰਨ ਕਮਲਪ੍ਰੀਤ ਕੌਰ ਲਈ ਰੱਖੇ ਸਨਮਾਨ ਸਮਾਰੋਹ ਵਿਚ  ਕਮਲਪ੍ਰੀਤ ਕੌਰ ਮੁੱਖ ਮਹਿਮਾਨ ਦੇ ਤੌਰ ਤੇ ਪੁੱਜੇ ਪ੍ਰੋਗਰਾਮ ਦਾ ਆਗਾਜ਼ ਜੋਤੀ ਪ੍ਰਚੰਡ ਕਰਕੇ ਕੀਤਾ ਗਿਆ ਇਸ ਮਗਰੋਂ ਕਮਲਪ੍ਰੀਤ ਕੌਰ ਨੇ ਬੱਚਿਆਂ ਨੂੰ ਖੇਡਾਂ ਦਾ ਮਹੱਤਵ ਦੱਸਦਿਆਂ ਕਿਹਾ ਕਿ ਵਿਦਿਆਰਥੀਆਂ ਲਈ ਖੇਡਾਂ ਬਹੁਤ ਜ਼ਰੂਰੀ ਹਨ ਕਿਉਂਕਿ ਇਸ ਨਾਲ ਉਨ੍ਹਾਂ ਦਾ ਸਰੀਰਿਕ ਮਾਨਸਿਕ ਅਤੇ ਭੌਤਿਕਵਿਕਾਸ ਹੁੰਦਾ ਹੈ ਮੁਕਾਬਲੇ ਵਿੱਚ ਪਹਿਲੇ ਸਥਾਨ ਤੇ ਰਹੀ ਸੇਂਟ ਜੋਸਫ ਕਾਨਵੈਂਟ ਸਕੂਲ ਬਠਿੰਡਾ ਦੀ ਜਸਪ੍ਰੀਤ ਕੌਰ ਰਹੀ ਅਤੇ ਦੂਜੇ ਸਥਾਨ ਤੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੀਲਖਾਨਾ ਦੀ ਰਾਜਦੀਪ ਰਹੀ ਇਸੇ ਤਰ੍ਹਾਂ ਕਪੂਰਥਲਾ ਦੀ ਸੁਖਮਨਪ੍ਰੀਤ ਕੌਰ ਤੀਜੇ ਸਥਾਨ ਤੇ ਰਹੀ ਕਮਲਪ੍ਰੀਤ ਕੌਰ ਨੇ ਇਸ ਮੌਕੇ ਪਹਿਲੇ ਦੂਸਰੇ ਅਤੇ ਤੀਸਰੇ ਸਥਾਨ ਤੇ ਰਹੇ ਵਿਦਿਆਰਥੀਆਂ ਨੂੰ ਇਨਾਮ ਦਿੱਤਾ ਸਮਾਰੋਹ ਦੇ ਦੌਰਾਨ ਸਕੂਲ ਵੱਲੋਂ ਮਹਿਮਾਨ ਕਮਲਪ੍ਰੀਤ ਕੌਰ ਅਤੇ ਪਹੁੰਚ ਵਿਦਿਆਰਥੀ ਖ਼ਾਨ ਰਜਾ ਪਾਣੀ ਆਦਿ ਦਾ ਪ੍ਰਬੰਧ ਵੀ ਕੀਤਾ ਗਿਆ ਸਕੂਲ ਦੇ ਚੇਅਰਮੈਨ    ਡਾ ਰਾਜਦੀਪ ਸਿੰਘ ਅਤੇ ਸਕੂਲ ਦੇ ਡਾਇਰੈਕਟਰ ਸ੍ਰੀਮਤੀ ਹਰਲੀਨ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਲੇਅਵੇਜ਼ ਸਕੂਲ ਇਸ ਤਰ੍ਹਾਂ ਨਾਲ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਹੁਣ ਅਜਿਹੇ ਮੁਕਾਬਲਿਆਂ ਲਈ ਉਤਸ਼ਾਹਿਤ ਕਰਨਾ ਬੇਹੱਦ ਸ਼ਲਾਘਾਯੋਗ ਹੈ ।

ਇਸ ਮੌਕੇ ਪਲੇਵੇਅ ਸਕੂਲ ਦੇ ਚੇਅਰਮੈਨ ਡਾ ਰਾਜਦੀਪ ਸਿੰਘ ਨੇ ਕਿਹਾ ਅਸੀਂ ਇੱਕ ਮਹੀਨਾਂ ਪਹਿਲਾਂ ਆਨਲਾਈਨ ਇਕ ਇਵੈਂਟ ਆਰਗੇਨਾਈਜ਼ ਕੀਤਾ ਸੀ। ਇਸ ਦੇ ਵਿੱਚ ਅਸੀਂ ਇਕ ਟਾਸਕ ਰੱਖਿਆ ਸੀ, ਜਿਸ ਵਿੱਚ ਪੂਰੇ ਪੰਜਾਬ ਨੇ ਪਾਰਟੀਸਿਪੇਟ ਕੀਤਾ ਜੀਹਦੇ ਵਿੱਚ ਦੱਸਿਆ ਗਿਆ ਜੋ ਓਲੰਪਿਕ ਦੇ ਖਿਡਾਰਨ ਹੈ ਕਮਲਪ੍ਰੀਤ ਇਨ੍ਹਾਂ ਦਾ ਪੋਰਟਰੇਟ ਕਿਹੜੇ ਕਿਹੜੇ ਬੱਚੇ ਬਣਾ ਸਕਦੇ ਹਨ  ਜਿਨ੍ਹਾਂ ਵਿੱਚੋਂ ਅਸੀਂ ਤਿੰਨ ਇਨਾਮ ਕੱਢਣੇ ਸੀ।  ਡਾ ਰਾਜਦੀਪ ਨੇ ਦੱਸਿਆ ਮੈਨੂੰ ਬਹੁਤ ਖ਼ੁਸ਼ੀ ਹੈ ਕਿ ਇਸ ਵਿੱਚ ਪੂਰੇ ਪੰਜਾਬ ਨੇ ਪਾਰਟੀਸਿਪੇਟ ਕੀਤਾ ਤੇ ਜਿਸ ਵਿੱਚ ਤਿੰਨ ਬੱਚੇ ਫਸਟ ਸੈਕਿੰਡ ਥਰਡ ਜਿਹੜੇ ਅਸੀਂ ਅੱਜ ਅਨਾਊਂਸ ਕੀਤਾ ਹੈ  ਖਾਸਤੌਰ ਤੇ ਕਮਲਪ੍ਰੀਤ ਮਲੋਟ ਤੋਂ ਇਹ ਇਨਾਮ ਦੇਣ ਵਾਸਤੇ ਆਪ ਆਏ ਹਨ ਜਿਨ੍ਹਾਂ ਬੱਚਿਆਂ ਨੇ ਇਨ੍ਹਾਂ ਦੀ ਤਸਵੀਰ ਬਣਾਈ ਹੈ  ਬੱਚਿਆਂ ਨੇ ਵੀ ਆਪਣਾ ਇੰਟਰੱਸਟ ਦਿਖਾਇਆ ਇਨ੍ਹਾਂ ਦੇ ਪੋਰਟਰੇਟ ਵਿਚ ਜੋ ਬੱਚਿਆਂ ਨੇ ਬਹੁਤ ਵਧੀਆ ਬਣਾਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਰਿੰਦਰਪਾਲ ਸਿੰਘ, ਸਤਵਿੰਦਰ ਸਿੰਘ, ਵਿਮਲ ਕੁਮਾਰ, ਅਰਵਿੰਦਰ ਸਿੰਘ, ਸ਼੍ਰੀਮਤੀ ਰਕਸ਼ਾ ਵਰਮਾ, ਸ਼੍ਰੀਮਤੀ ਪ੍ਰੇਮ ਸੇਠ, ਅਧਿਆਪਕ ਸਤਵਿੰਦਰ ਸਿੰਘ, ਹਿਮਾਂਸ਼ੂ ਸੇਠ, ਨਵੀਨ ਕੌਸ਼ਲ ਆਦਿ ਸਕੂਲ ਪ੍ਰਬੰਧਕ ਅਤੇ ਹੋਸਟ  ਪੰਜਾਬ ਚੈਨਲ ਦੀ ਸਾਰੀ ਟੀਮ ਮੌਜੂਦ ਰਹੀ।

Have something to say? Post your comment

More From Punjab

ਸ਼੍ਰੌਮਣੀ ਕਮੇਟੀ ਲੰਮੀਆਂ ਸਜ਼ਾਵਾਂ ਵਾਲੇ 9 ਬੰਦੀ ਸਿੰਘਾਂ ਨੂੰ ਹਰ ਮਹੀਨੇ ਦੇਵਗੀ 20  ਹਜ਼ਾਰ ਰੁਪਏ ਸਨਮਾਨ ਭੱਤਾ - ਐਡਵੋਕੇਟ ਹਰਜਿੰਦਰ ਸਿੰਘ ਧਾਮੀ 

ਸ਼੍ਰੌਮਣੀ ਕਮੇਟੀ ਲੰਮੀਆਂ ਸਜ਼ਾਵਾਂ ਵਾਲੇ 9 ਬੰਦੀ ਸਿੰਘਾਂ ਨੂੰ ਹਰ ਮਹੀਨੇ ਦੇਵਗੀ 20  ਹਜ਼ਾਰ ਰੁਪਏ ਸਨਮਾਨ ਭੱਤਾ - ਐਡਵੋਕੇਟ ਹਰਜਿੰਦਰ ਸਿੰਘ ਧਾਮੀ 

ਅੰਮ੍ਰਿਤਸਰ ਬਸੰਤ ਐਵੀਨਿਊ ਆਮ ਆਦਮੀ ਕਲੀਨੀਕ ਦਾ ਹੋਇਆ ਉਦਘਾਟਨ 

ਅੰਮ੍ਰਿਤਸਰ ਬਸੰਤ ਐਵੀਨਿਊ ਆਮ ਆਦਮੀ ਕਲੀਨੀਕ ਦਾ ਹੋਇਆ ਉਦਘਾਟਨ 

  15 ਦਿਨਾਂ ਬਾਅਦ ਹੀ ਦਫ਼ਤਰ ਦੇ ਉਦਘਾਟਨ ਮੌਕੇ ਜ਼ਾਹਿਦਾ ਸੁਲੇਮਾਨ ਨੇ ਕੀਤਾ ਵੱਡਾ ਇਕੱਠ, ਮਲੇਰਕੋਟਲਾ ਨੂੰ 40 ਸਾਲ ਬਾਅਦ ਸ਼੍ਰੋਮਣੀ ਅਕਾਲੀ ਦਲ ਦਾ ਪੱਕਾ ਦਫ਼ਤਰ ਨਸੀਬ ਹੋਇਆ

15 ਦਿਨਾਂ ਬਾਅਦ ਹੀ ਦਫ਼ਤਰ ਦੇ ਉਦਘਾਟਨ ਮੌਕੇ ਜ਼ਾਹਿਦਾ ਸੁਲੇਮਾਨ ਨੇ ਕੀਤਾ ਵੱਡਾ ਇਕੱਠ, ਮਲੇਰਕੋਟਲਾ ਨੂੰ 40 ਸਾਲ ਬਾਅਦ ਸ਼੍ਰੋਮਣੀ ਅਕਾਲੀ ਦਲ ਦਾ ਪੱਕਾ ਦਫ਼ਤਰ ਨਸੀਬ ਹੋਇਆ

ਸਬ- ਇੰਸਪੈਕਟਰ ਦਲਜੀਤ ਸਿੰਘ ਨੂੰ ਟ੍ਰੈਫਿਕ ਐਜੂਕੇਸ਼ਨ ਸੈੱਲ ਦੀ ਮਿਲੀ ਅਹਿਮ ਜ਼ਿੰਮੇਵਾਰੀ

ਸਬ- ਇੰਸਪੈਕਟਰ ਦਲਜੀਤ ਸਿੰਘ ਨੂੰ ਟ੍ਰੈਫਿਕ ਐਜੂਕੇਸ਼ਨ ਸੈੱਲ ਦੀ ਮਿਲੀ ਅਹਿਮ ਜ਼ਿੰਮੇਵਾਰੀ

ਸ਼੍ਰੌਮਣੀ ਕਮੇਟੀ ਦੀ ਹਾਕੀ ਟੀਮ ਨੇ ਵੱਖ-ਵੱਖ ਹਾਕੀ ਮੁਕਾਬਲਿਆਂ ਦੌਰਾਨ ਦਰਜ ਕੀਤੀਆਂ ਜਿੱਤਾਂ

ਸ਼੍ਰੌਮਣੀ ਕਮੇਟੀ ਦੀ ਹਾਕੀ ਟੀਮ ਨੇ ਵੱਖ-ਵੱਖ ਹਾਕੀ ਮੁਕਾਬਲਿਆਂ ਦੌਰਾਨ ਦਰਜ ਕੀਤੀਆਂ ਜਿੱਤਾਂ

ਡਿਪਟੀ ਕਮਿਸ਼ਨਰ ਦੀ ਅਗਵਾਈ ' ਹੋਈ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ 

ਡਿਪਟੀ ਕਮਿਸ਼ਨਰ ਦੀ ਅਗਵਾਈ ' ਹੋਈ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ 

ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਘਰ ਘਰ ਤੱਕ ਕਰੇਗੀ ਪਹੁੰਚ- ਭਾਈ ਗੁਰਚਰਨ ਸਿੰਘ ਗਰੇਵਾਲ 

ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਘਰ ਘਰ ਤੱਕ ਕਰੇਗੀ ਪਹੁੰਚ- ਭਾਈ ਗੁਰਚਰਨ ਸਿੰਘ ਗਰੇਵਾਲ 

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਸਜਾਈ  ਗਈ 

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਸਜਾਈ  ਗਈ 

ਹਲਕਾ ਮਲੇਰਕੋਟਲਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਦਾ ਉਦਘਾਟਨ 26 ਨੂੰ,  ਕੋਰ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਸੇਵਾਦਾਰ ਇਕਬਾਲ ਸਿੰਘ ਝੂੰਦਾਂ ਕਰਨਗੇ ਉਦਘਾਟਨ

ਹਲਕਾ ਮਲੇਰਕੋਟਲਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਦਾ ਉਦਘਾਟਨ 26 ਨੂੰ, ਕੋਰ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਸੇਵਾਦਾਰ ਇਕਬਾਲ ਸਿੰਘ ਝੂੰਦਾਂ ਕਰਨਗੇ ਉਦਘਾਟਨ

ਸਰਕਾਰਾਂ ਅਪਰਾਧੀ ਗੁਰਮੀਤ ਰਾਮ ਰਹੀਮ ' ਤੇ ਏਨਾ ਮਿਹਰਬਾਨ ਕਿਉ - ਭਾਈ ਰਾਮ ਸਿੰਘ 

ਸਰਕਾਰਾਂ ਅਪਰਾਧੀ ਗੁਰਮੀਤ ਰਾਮ ਰਹੀਮ ' ਤੇ ਏਨਾ ਮਿਹਰਬਾਨ ਕਿਉ - ਭਾਈ ਰਾਮ ਸਿੰਘ